ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਪੁਲਿਸ ਨੇ 24 ਘੰਟਿਆਂ ਅੰਦਰ ਮੁੱਖ ਮੁਲਜ਼ਮ ਫੜਿਆ, ਅਗਲੇਰੀ ਜਾਂਚ ਜਾਰੀ: -ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਜਾਅਲੀ ਬਿੱਲਾਂ ਰਾਹੀਂ ਸਿੰਡੀਕੇਟ ਚਲਾਉਣ ਦੇ ਦੋਸ਼ ਹੇਠ ਲੁਧਿਆਣਾ ਵਿੱਚ ਇੱਕ ਟਰਾਂਸਪੋਰਟਰ ਅਤੇ ਦੋ ਸਾਥੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ: ਹਰਪਾਲ ਸਿੰਘ ਚੀਮਾ    ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮਾਨਸਾ ਵਿੱਚ ਪਰਵਿੰਦਰ ਝੋਟੇ ਦੇ ਕਾਤਲ ਅਸ਼ਵਨੀ ਕੁਮਾਰ ਦਾ ਘਰ ਤੇ ਦੁਕਾਨ ਪ੍ਰਸ਼ਾਸਨ ਵੱਲੋਂ ਢਹਿ-ਢੇਰੀ- ਝੋਟੇ ਦੀ ਹੱਤਿਆ ਦੇ ਰੋਸ ਵਜੋਂ ਪੰਜਾਬ ਬੰਦ 15 ਨੂੰ    ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਲਈ ਬਰਾਬਰ ਮੌਕੇ, ਸਨਮਾਨ ਅਤੇ ਆਰਥਿਕ ਤਰੱਕੀ ਲਈ ਵਚਨਬੱਧ    ਕੇਂਦਰੀ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਸਰਹੱਦ ਪਾਰਲੇ ਹੈਂਡਲਰਾਂ ਦੇ ਇਸ਼ਾਰੇ 'ਤੇ ਹਮਲਿਆਂ ਦੀ ਸਾਜ਼ਿਸ਼ ਰਚਣ ਵਾਲੇ ਮੋਗਾ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ: ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ    ਮਾਨ ਸਰਕਾਰ ਨੇ ਮਿਆਰੀ ਜੈਵਿਕ ਉਤਪਾਦਾਂ, ਕਿਸਾਨਾਂ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 4.50 ਕਰੋੜ ਰੁਪਏ ਨਾਲ ਤਿੰਨ ਲੈਬਾਂ ਬਣਾਈਆਂ: ਖੁੱਡੀਆਂ    ਮਾਨਸਾ ਵਿੱਚ ਪ੍ਰਸਿੱਧ ਸਮਾਜ ਸੇਵਕ ਅਤੇ ਨਸ਼ਾ ਵਿਰੋਧੀ ਵਰਕਰ ਪਰਵਿੰਦਰ ਝੋਟਾ ਦਾ ਗੋਲੀਆਂ ਮਾਰ ਕੇ ਕਤਲ    ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ   
ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ
October 10, 2026
-10-000-

Jassi / Chandigarh

ਚੰਡੀਗੜ੍ਹ, 10 ਅਕਤੂਬਰ 2026

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਆਪਣੇ ਦਰਜਾ-ਚਾਰ (ਗਰੁੱਪ-ਡੀ) ਮੁਲਾਜ਼ਮਾਂ ਨੂੰ ਆਗਾਮੀ ਦਿਵਾਲੀ ਦਾ ਤਿਉਹਾਰ ਮਨਾਉਣ ਵਿੱਚ ਮਦਦ ਕਰਨ ਲਈ 10,000 ਰੁਪਏ ਦਾ ਵਿਆਜ-ਮੁਕਤ ਤਿਉਹਾਰੀ ਕਰਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ ।

           ਇਸ ਗੱਲ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਅਸੀਂ ਵਿੱਤੀ ਸਾਲ 2026-27 ਦੌਰਾਨ ਇਸ ਉਪਰਾਲੇ ਲਈ 20 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਡੇ ਮੁਲਾਜ਼ਮ ਆਪਣੇ ਪਰਿਵਾਰਾਂ ਨਾਲ ਖੁਸ਼ੀ-ਖੁਸ਼ੀ ਦਿਵਾਲੀ ਮਨਾ ਸਕਣ।" ਉਨ੍ਹਾਂ ਕਿਹਾ ਕਿ ਇਹ ਐਡਵਾਂਸ ਸੂਬੇ ਦੇ ਲਗਭਗ 34,604 ਗਰੁੱਪ-ਡੀ ਮੁਲਾਜ਼ਮਾਂ ਦੀ ਕੁੱਲ ਗਿਣਤੀ ਲਈ ਉਪਲਬਧ ਹੈ।  ਵੇਰਵੇ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਜੇਕਰ ਹਰ ਯੋਗ ਮੁਲਾਜ਼ਮ ਕਰਜ਼ਾ ਲੈਣ ਦਾ ਬਦਲ ਚੁਣਦਾ ਹੈ, ਤਾਂ ਸੂਬੇ ਲਈ ਕੁੱਲ ਸੰਭਾਵਿਤ ਖਰਚਾ 34.60 ਕਰੋੜ ਰੁਪਏ ਹੋਵੇਗਾ। 8 ਨਵੰਬਰ ਨੂੰ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਇਹ ਅਡਵਾਂਸ ਯਕੀਨੀ ਬਣਾਉਣ ਲਈ, ਮੁਲਾਜ਼ਮਾਂ ਨੂੰ 6 ਨਵੰਬਰ, 2026 ਤੱਕ ਖਜ਼ਾਨੇ ਵਿੱਚੋਂ ਰਕਮ ਕਢਵਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਬਾਅਦ ਇਹ ਐਡਵਾਂਸ ਪੰਜ ਬਰਾਬਰ ਮਹੀਨਾਵਾਰ ਆਸਾਨ ਕਿਸ਼ਤਾਂ ਵਿੱਚ ਵਸੂਲਿਆ ਜਾਵੇਗਾ, ਜਿਸ ਦੀ ਕਟੌਤੀ ਮੁਲਾਜ਼ਮਾਂ ਦੀ ਦਸੰਬਰ 2026 ਦੀ ਤਨਖਾਹ ਤੋਂ ਸ਼ੁਰੂ ਹੋਵੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਤਿਉਹਾਰੀ ਐਡਵਾਂਸ ਦਾ ਐਲਾਨ ਮੌਜੂਦਾ ਸਾਲ ਦੌਰਾਨ ਸੂਬਾ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਲਈ ਲਾਗੂ ਕੀਤੇ ਗਏ ਹੋਰ ਹਾਲੀਆ ਵਿੱਤੀ ਉਪਾਵਾਂ ਦੀ ਲੜੀ ਦਾ ਹੀ ਹਿੱਸਾ ਹੈ। ਉਨ੍ਹਾਂ ਕਿਹਾ, "ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਕਾਰਨ ਅਸੀਂ ਆਪਣੇ ਗਰੁੱਪ-ਡੀ ਸਟਾਫ ਲਈ 10,000 ਰੁਪਏ ਦਾ ਵਿਆਜ-ਮੁਕਤ ਤਿਉਹਾਰੀ ਐਡਵਾਂਸ ਜਾਰੀ ਕਰ ਰਹੇ ਹਾਂ।"

Powered by Froala Editor

10 000


Recommended News
Most Read
Just Now