ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਪੁਲਿਸ ਨੇ 24 ਘੰਟਿਆਂ ਅੰਦਰ ਮੁੱਖ ਮੁਲਜ਼ਮ ਫੜਿਆ, ਅਗਲੇਰੀ ਜਾਂਚ ਜਾਰੀ: -ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਜਾਅਲੀ ਬਿੱਲਾਂ ਰਾਹੀਂ ਸਿੰਡੀਕੇਟ ਚਲਾਉਣ ਦੇ ਦੋਸ਼ ਹੇਠ ਲੁਧਿਆਣਾ ਵਿੱਚ ਇੱਕ ਟਰਾਂਸਪੋਰਟਰ ਅਤੇ ਦੋ ਸਾਥੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ: ਹਰਪਾਲ ਸਿੰਘ ਚੀਮਾ    ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮਾਨਸਾ ਵਿੱਚ ਪਰਵਿੰਦਰ ਝੋਟੇ ਦੇ ਕਾਤਲ ਅਸ਼ਵਨੀ ਕੁਮਾਰ ਦਾ ਘਰ ਤੇ ਦੁਕਾਨ ਪ੍ਰਸ਼ਾਸਨ ਵੱਲੋਂ ਢਹਿ-ਢੇਰੀ- ਝੋਟੇ ਦੀ ਹੱਤਿਆ ਦੇ ਰੋਸ ਵਜੋਂ ਪੰਜਾਬ ਬੰਦ 15 ਨੂੰ    ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਲਈ ਬਰਾਬਰ ਮੌਕੇ, ਸਨਮਾਨ ਅਤੇ ਆਰਥਿਕ ਤਰੱਕੀ ਲਈ ਵਚਨਬੱਧ    ਕੇਂਦਰੀ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਸਰਹੱਦ ਪਾਰਲੇ ਹੈਂਡਲਰਾਂ ਦੇ ਇਸ਼ਾਰੇ 'ਤੇ ਹਮਲਿਆਂ ਦੀ ਸਾਜ਼ਿਸ਼ ਰਚਣ ਵਾਲੇ ਮੋਗਾ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ: ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ    ਮਾਨ ਸਰਕਾਰ ਨੇ ਮਿਆਰੀ ਜੈਵਿਕ ਉਤਪਾਦਾਂ, ਕਿਸਾਨਾਂ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 4.50 ਕਰੋੜ ਰੁਪਏ ਨਾਲ ਤਿੰਨ ਲੈਬਾਂ ਬਣਾਈਆਂ: ਖੁੱਡੀਆਂ    ਮਾਨਸਾ ਵਿੱਚ ਪ੍ਰਸਿੱਧ ਸਮਾਜ ਸੇਵਕ ਅਤੇ ਨਸ਼ਾ ਵਿਰੋਧੀ ਵਰਕਰ ਪਰਵਿੰਦਰ ਝੋਟਾ ਦਾ ਗੋਲੀਆਂ ਮਾਰ ਕੇ ਕਤਲ    ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ   
ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਸ੍ਰ. ਪ੍ਰਗਟ ਸਿੰਘ ਨੇ ਆਹੁਦਾ ਸੰਭਾਲਿਆ
October 11, 2026
-

Narula / Chandigarh

ਚੰਡੀਗੜ੍ਹ, 11 (ਨਰੂਲਾ):- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਨਵਨਿਯੁਕਤ ਪ੍ਰਧਾਨ ਪਰਗਟ ਸਿੰਘ ਦੇ ਅਹੁਦਾ ਸੰਭਾਲਣ ਦੇ ਪ੍ਰੋਗਰਾਮ ਦੌਰਾਨ ਕਾਂਗਰਸ ਦੇ ਤਕਰੀਬਨ ਸਾਰੇ ਵੱਡੇ ਆਗੂ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਇੱਕ ਮੰਚ 'ਤੇ ਇਕੱਠੇ ਨਜ਼ਰ ਆਏ।

ਪੰਜਾਬ ਕਾਂਗਰਸ ਅੰਦਰ ਲੰਬੇ ਸਮੇਂ ਤੋਂ ਚੱਲ ਰਹੀ ਗੁੱਟਬੰਦੀ ਅਤੇ ਅਗਵਾਈ ਨੂੰ ਲੈ ਕੇ ਜਾਰੀ ਖਿੱਚੋਤਾਣ ਦੇ ਵਿਚਕਾਰ ਐਤਵਾਰ ਨੂੰ ਪਾਰਟੀ ਨੇ ਆਪਣੀ ਮਜ਼ਬੂਤ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ ।

ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਇਕੱਠ ਨੂੰ ਪਾਰਟੀ ਵੱਲੋਂ ਅੰਦਰੂਨੀ ਆਪਸੀ ਮਤਭੇਦ ਭੁਲਾ ਕੇ ਇੱਕਜੁੱਟ ਹੋਣ ਦੀ ਇੱਕ ਵੱਡੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।

ਸਮਾਗਮ ਦੌਰਾਨ ਭਾਰੀ ਮੀਂਹ ਨੇ ਜ਼ਰੂਰ ਕੁਝ ਵਿਘਨ ਪਾਇਆ, ਜਿਸ ਕਾਰਨ ਪਾਰਟੀ ਸਮਰਥਕਾਂ ਨੂੰ ਬਚਾਅ ਲਈ ਛੱਤਾਂ ਹੇਠਾਂ ਸ਼ਰਨ ਲੈਣੀ ਪਈ। ਪਰ ਇਸ ਦੇ ਬਾਵਜੂਦ ਵਰਕਰਾਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਹੀਂ ਆਈ ਅਤੇ ਉਹ ਛਤਰੀਆਂ ਲੈ ਕੇ ਨਵੇਂ ਪ੍ਰਦੇਸ਼ ਪ੍ਰਧਾਨ ਦੇ ਹੱਕ ਵਿੱਚ ਲਗਾਤਾਰ ਨਾਅਰੇਬਾਜ਼ੀ ਕਰਦੇ ਰਹੇ। 

  ਸਮਾਗਮ ਦੀ ਸ਼ੁਰੂਆਤ ਦੌਰਾਨ ਭਾਰੀ ਮੀਂਹ ਨੇ ਜ਼ਰੂਰ ਕੁਝ ਵਿਘਨ ਪਾਇਆ, ਜਿਸ ਕਾਰਨ ਪਾਰਟੀ ਸਮਰਥਕਾਂ ਨੂੰ ਬਚਾਅ ਲਈ ਛੱਤਾਂ ਹੇਠਾਂ ਸ਼ਰਨ ਲੈਣੀ ਪਈ। ਪਰ ਇਸ ਦੇ ਬਾਵਜੂਦ ਵਰਕਰਾਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਹੀਂ ਆਈ ਅਤੇ ਉਹ ਛਤਰੀਆਂ ਲੈ ਕੇ ਨਵੇਂ ਪ੍ਰਦੇਸ਼ ਪ੍ਰਧਾਨ ਦੇ ਹੱਕ ਵਿੱਚ ਲਗਾਤਾਰ ਨਾਅਰੇਬਾਜ਼ੀ ਕਰਦੇ ਰਹੇ। ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਆਯੋਜਿਤ ਇਸ ਸਮਾਗਮ ਵਿੱਚ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਸਮੇਤ ਕਈ ਦਿਗਜ਼ ਨੇਤਾ ਮੌਜੂਦ ਸਨ।

Powered by Froala Editor


Recommended News
Most Read
Just Now