ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ    ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ    ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ    ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ    ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ    ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ    ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ    ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ   
ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ
April 15, 2026
-

2022 ਤੋਂ ਪਸ਼ੂ ਪਾਲਣ ਵਿਭਾਗ ਵਿੱਚ 1257 ਆਸਾਮੀਆਂ ਭਰੀਆਂ ਗਈਆਂ: ਖੁੱਡੀਆਂ

ਚੰਡੀਗੜ੍ਹ, 15 ਅਪ੍ਰੈਲ:

ਸੂਬੇ ਦੇ ਪਸ਼ੂ ਪਾਲਣ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਿੰਨ ਵੈਟਰਨਰੀ ਅਫ਼ਸਰਾਂ, ਇੱਕ ਵੈਟਰਨਰੀ ਇੰਸਪੈਕਟਰ ਅਤੇ 16 ਡੇਅਰੀ ਵਿਕਾਸ ਇੰਸਪੈਕਟਰਾਂ (ਗ੍ਰੇਡ 2) ਨੂੰ ਨਿਯੁਕਤੀ ਪੱਤਰ ਸੌਂਪੇ।

ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਪਸ਼ੂ ਪਾਲਣ ਵਿਭਾਗ ਵਿੱਚ ਕੁੱਲ 1257 ਭਰਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ 'ਤੇ 619 ਵੈਟਰਨਰੀ ਅਫਸਰਾਂ ਅਤੇ 579 ਵੈਟਰਨਰੀ ਇੰਸਪੈਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 16 ਕਲਰਕ (ਸਦਰ ਦਫ਼ਤਰ), 2 ਮਿਲਕ ਰਿਕਾਰਡਰ, 7 ਲੈਬ ਸਹਾਇਕ, 7 ਕੰਪਿਊਟਰ ਆਪਰੇਟਰ/ਗਣਨਾਕਾਰ/ਪੰਚਰਸ, 1 ਮਸ਼ੀਨ ਆਪਰੇਟਰ, 1 ਇਨਕਿਊਬੇਟਰ ਆਪਰੇਟਰ, 2 ਲੀਗਲ ਕਲਰਕ ਅਤੇ 8 ਸਟੈਨੋਟਾਈਪਿਸਟਾਂ ਦੀ ਵੀ ਭਰਤੀ ਕੀਤੀ ਗਈ ਹੈ।

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਕੁੱਲ 14 ਕਲਰਕਾਂ ਅਤੇ 1 ਲੈਬ ਸਹਾਇਕ ਨੂੰ ਤਰਸ ਦੇ ਆਧਾਰ 'ਤੇ ਨਿਯੁਕਤ ਕੀਤਾ ਗਿਆ ਹੈ।

ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਸੂਬੇ ਭਰ ਦੇ ਪਸ਼ੂ ਪਾਲਕਾਂ ਅਤੇ ਡੇਅਰੀ ਮਾਲਕਾਂ ਨੂੰ ਸਮੇਂ ਸਿਰ ਅਤੇ ਮਿਆਰੀ ਵੈਟਰਨਰੀ ਸੇਵਾਵਾਂ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਕਿਸਾਨ ਭਾਈਚਾਰੇ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਰਹਿਣ ਅਤੇ ਜਨਤਕ ਸੇਵਾ ਦੇ ਉੱਚਤਮ ਮਿਆਰਾਂ ਨੂੰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ।

ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਾ ਸਿਰਫ਼ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਿਆ ਹੈ ਬਲਕਿ ਇਸ ਦੌਰਾਨ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਹੈ। ਇਨ੍ਹਾਂ ਨਵੀਆਂ ਭਰਤੀਆਂ ਨਾਲ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ, ਡੇਅਰੀ ਉਤਪਾਦਕਤਾ ਨੂੰ ਹੁਲਾਰਾ ਮਿਲੇਗਾ ਅਤੇ ਬਿਮਾਰੀਆਂ ਦੀ ਰੋਕਥਾਮ ਤੇ ਕੰਟਰੋਲ ਵਿੱਚ ਵੱਡੀ ਮਦਦ ਮਿਲੇਗੀ।

Powered by Froala Editor


Recommended News
Most Read
Just Now