CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ
May 8, 2025
-

ਗ੍ਰਿਫ਼ਤਾਰ ਕੀਤਾ ਦੋਸ਼ੀ ਹਰਜਿੰਦਰ ਸਿੰਘ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦੀ ਬਣਾ ਰਿਹਾ ਸੀ ਯੋਜਨਾ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 8 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ, ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ,ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਦੇ ਮੁੱਖ ਸਾਥੀ ਹਰਜਿੰਦਰ ਸਿੰਘ ਨੂੰ ਖਰੜ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲਾਂ— ਜਿਨ੍ਹਾਂ ਵਿੱਚ ਦੋ .32 ਬੋਰ ਅਤੇ ਇੱਕ .30 ਬੋਰ ਸਮੇਤ 14 ਕਾਰਤੂਸ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਖਰੜ ਦੇ 'ਫਿਊਚਰ ਹਾਈਟਸ' ਵਿਖੇ ਵਿਰੋਧੀ ਗੈਂਗ ਦੇ ਮੈਂਬਰਾਂ ਤੇ ਹਥਿਆਰਬੰਦ ਹਮਲੇ ਦੇ ਮਾਮਲੇ ਵਿੱਚ ਲੋੜੀਂਦਾ ਸੀ।

ੳਹੁਨਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਹਰਜਿੰਦਰ ਸਿੰਘ ਆਪਣੇ ਵਿਦੇਸ਼ ਵਿੱਚ ਰਹਿੰਦੇ ਹੈਂਡਲਰ ਸੋਨੂੰ ਖੱਤਰੀ ਤੋਂ ਸਿੱਧੇ ਤੌਰ ਤੇ ਨਿਰਦੇਸ਼ ਪ੍ਰਾਪਤ ਕਰ ਰਿਹਾ ਸੀ ਅਤੇ ਸੂਬੇ ਵਿੱਚ ਹਾਈ-ਪਰੋਫਾਈਲ ਅਪਰਾਧ ਨੂੰ ਅੰਜਾਮ ਦੇਣ ਦੀ ਸਾਜਿਸ਼ ਰਚ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਹਰਜਿੰਦਰ ਸਿੰਘ ਦੀ ਗ੍ਰਿਫਤਾਰੀ ਸਰਹੱਦ ਪਾਰਲੇ ਸਬੰਧਾਂ ਨਾਲ ਚਲਾਏ ਜਾ ਰਹੇ ਗੈਂਗਸਟਰ ਨੈੱਟਵਰਕਾਂ ਵਿਰੁੱਧ ਸਾਡੀ ਨਿਰੰਤਰ ਤੇ ਮੁਸਤੈਦ ਕਾਰਵਾਈ ਦਾ ਅਹਿਮ ਕਦਮ ਹੈ। ਉਹਨਾਂ ਇਹ ਵੀ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇਰੇ ਪਿਛਲੇਰੇ  ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏਜੀਟੀਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪਰਮੋਦ ਬਾਨ ਨੇ ਦੱਸਿਆ ਕਿ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਹੇਠ ਪੁਖਤਾ ਇਤਲਾਹ ਦੇ ਅਧਾਰ ਤੇ ਏਜੀਟੀਐਫ ਦੀਆਂ ਟੀਮਾਂ ਨੇ ਖਰੜ ਦੇ ਇਲਾਕੇ ਵਿੱਚ ਘੁੰਮਦੇ ਦੋਸ਼ੀ ਹਰਜਿੰਦਰ ਨੂੰ ਲੱਭਿਆ ਅਤੇ ਉਸਨੂੰ ਖਰੜ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬ ਰਹੇ।

ਇਸ ਸਬੰਧੀ ਬੀਐਨਐਸ ਦੀ ਧਾਰਾ 125, 194, 194(2), 296, 193(3) ਅਤੇ 190 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27  ਤਹਿਤ ਐਫਆਈਆਰ ਨੰਬਰ 68 ਮਿਤੀ 24/02/2025  ਅਧੀਨ ਕੇਸ ਪਹਿਲਾਂ ਹੀ ਐਸਏਐਸ ਨਗਰ ਦੇ ਪੁਲਿਸ ਸਟੇਸ਼ਨ ਸਿਟੀ ਖਰੜ ਵਿਖੇ ਦਰਜ ਕੀਤਾ ਗਿਆ ਹੈ।

Powered by Froala Editor


Recommended News
Most Read
Just Now