CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਤਰਨਤਾਰਨ ਤੋਂ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਅਤੇ 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ
May 9, 2025
-

ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਲਈ ਡਰੋਨ ਦੀ ਕਰ ਰਹੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਤਰਨ ਤਾਰਨ, 9 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਨਾਰਕੋ-ਅੱਤਵਾਦ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਜਗਰੂਪ ਸਿੰਘ ਵਜੋਂ ਹੋਈ ਹੈ, ਜੋ ਤਰਨਤਾਰਨ ਦੇ ਪਿੰਡ ਫਤਿਹ ਚੱਕ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, ਸੱਤ ਆਧੁਨਿਕ ਪਿਸਤੌਲ- ਜਿਨ੍ਹਾਂ ਵਿੱਚ ਚਾਰ .30 ਬੋਰ ਬ੍ਰੇਟਾ, ਦੋ ਪੀਐਕਸ 5 ਅਤੇ ਇੱਕ .30 ਬੋਰ ਸਟਾਰ ਮਾਰਕ ਸ਼ਾਮਲ ਹੈ, ਦੇ ਨਾਲ 7.20 ਲੱਖ ਰੁਪਏ ਦੀ ਡਰੱਗ ਮਨੀ ਅਤੇ ਕਰੰਸੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਉਨ੍ਹਾਂ ਦੀ ਹੈਚਬੈਕ ਹੁੰਡਈ ਆਈ20 ਕਾਰ ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਲਵਪ੍ਰੀਤ ਸਿੰਘ ਉਰਫ਼ ਲਵ ਪਾਕਿਸਤਾਨ ਸਥਿਤ ਤਸਕਰਾਂ ਅਤੇ ਉਸਦੇ ਵਿਦੇਸ਼ੀ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਨਸ਼ਿਆਂ ਦੀਆਂ ਖੇਪਾਂ ਸਰਹੱਦ ਪਾਰੋਂ ਡਰੋਨ ਦੀ ਮਦਦ ਨਾਲ ਸੁੱਟੀਆਂ ਜਾ ਰਹੀਆਂ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਸੂਚਨਾਵਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਡਿਟੈਕਟਿਵ ਗੁਰਿੰਦਰਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੀ ਪੁਲਿਸ ਟੀਮ ਨੇ ਨਿਸ਼ਾਨਾਬੱਧ ਆਪ੍ਰੇਸ਼ਨ ਚਲਾਇਆ ਅਤੇ ਤਰਨ ਤਾਰਨ ਦੇ ਮੋਲਸਰੀ ਪੈਲੇਸ ਦੇ ਨੇੜਿਓਂ ਦੋਵੇਂ ਮੁਲਜ਼ਮਾਂ ਲਵਪ੍ਰੀਤ ਸਿੰਘ ਅਤੇ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਲਵਪ੍ਰੀਤ ਨੇ ਖੁਲਾਸਾ ਕੀਤਾ ਕਿ ਤਰਨ ਤਾਰਨ ਦੇ ਝਬਾਲ ਚੌਂਕ ਨੇੜੇ ਗ੍ਰੀਨ ਐਵੇਨਿਊ ਵਿਖੇ ਉਸਨੇ ਕਿਰਾਏ ‘ਤੇ ਘਰ ਲਿਆ ਹੋਇਆ ਹੈ, ਜਿਸਨੂੰ ਉਹ ਨਸ਼ਿਆਂ ਅਤੇ ਹਥਿਆਰਾਂ ਦਿਆਂ ਖੇਪਾਂ ਲੁਕਾਉਣ ਲਈ ਇੱਕ ਸੁਰੱਖਿਅਤ ਪਨਾਹਗਾਹ ਵਜੋਂ ਵਰਤ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਹੁਣ ਤੱਕ ਪ੍ਰਾਪਤ ਕੀਤੇ ਗਏ ਨਸ਼ਿਆਂ ਅਤੇ ਹਥਿਆਰਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਸਪਲਾਇਰਾਂ, ਡੀਲਰਾਂ, ਖਰੀਦਦਾਰਾਂ ਅਤੇ ਹਵਾਲਾ ਹੈਂਡਲਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਸ ਸਬੰਧੀ ਤਰਨਤਾਰਨ ਸਿਟੀ ਪੁਲਿਸ ਥਾਣੇ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ), 23, 25 ਅਤੇ 27(ਏ) ਅਤੇ ਅਸਲਾ ਐਕਟ ਦੀ ਧਾਰਾ 25(8) ਤਹਿਤ ਐਫਆਈਆਰ ਨੰਬਰ 109 ਮਿਤੀ 08 ਮਈ, 2025 ਦਰਜ ਕੀਤੀ ਗਈ ਹੈ।

Powered by Froala Editor


Recommended News
Most Read
Just Now