— ਅਗਲੇਰੀ ਜਾਂਚ ਜਾਰੀ; ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਦੀ ਸੰਭਾਵਨਾ 

" />

CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਕੈਨੇਡਾ ਅਧਾਰਤ ਸਮਗਲਰ ਦੇ ਤਿੰਨ ਕਾਰਕੁਨ 2.5 ਕਿਲੋ ਹੈਰੋਇਨ, 42 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ
May 26, 2025
2-5-42-

— ਹੈਰੋਇਨ ਸਥਾਨਕ ਪਾਰਟੀਆਂ ਨੂੰ ਕੀਤੀ ਜਾਂਦੀ ਸੀ ਸਪਲਾਈ, ਜਿਸਦਾ ਭੁਗਤਾਨ ਹਵਾਲਾ ਚੈਨਲਾਂ ਰਾਹੀਂ ਕੀਤਾ ਜਾਂਦਾ ਸੀ: ਡੀਜੀਪੀ ਗੌਰਵ ਯਾਦਵ

— ਅਗਲੇਰੀ ਜਾਂਚ ਜਾਰੀ; ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਦੀ ਸੰਭਾਵਨਾ 

ਚੰਡੀਗੜ੍ਹ/ਅੰਮ੍ਰਿਤਸਰ, 26 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਕੈਨੇਡਾ-ਅਧਾਰਤ ਨਸ਼ਾ ਤਸਕਰ ਸੋਨੂੰ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਭਾਰਤ-ਅਧਾਰਤ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚਂਆ 2.5 ਕਿਲੋ ਹੈਰੋਇਨ ਅਤੇ 42 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਸਰਾਏ ਅਮਾਨਤ ਖਾਨ ਦੇ ਵਸਨੀਕ ਅਜੈਪਾਲ ਸਿੰਘ ਉਰਫ਼ ਅਜੈ; ਅੰਮ੍ਰਿਤਸਰ ਦੇ ਭਗਤਾਂਵਾਲਾ ਦੇ ਵਸਨੀਕ ਹਰਦੀਪ ਸਿੰਘ ਅਤੇ ਤਰਨਤਾਰਨ ਦੇ ਅਲੀਪੁਰ ਦੇ ਵਸਨੀਕ ਮਿਲਾਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਤਸਕਰੀ ਦੇ ਕੰਮਾਂ ਵਿੱਚ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ02ਸੀਵਾਈ6917) ਅਤੇ ਚਿੱਟੇ ਰੰਗ ਦੀ ਟੋਇਟਾ ਫਾਰਚੂਨਰ ਕਾਰ (ਐਚਆਰ 26ਡੀਵਾਈ5140) ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਕੈਨੇਡਾ-ਅਧਾਰਤ ਵਿਅਕਤੀ ਸੋਨੂੰ ਦੇ ਆਪਣੇ ਪੰਜਾਬ-ਅਧਾਰਤ ਸਾਥੀਆਂ ਦੀ ਮਦਦ ਨਾਲ ਨਸ਼ਾ ਤਸਕਰੀ ਰੈਕੇਟ ਚਲਾਉਣ ਸਬੰਧੀ ਭਰੋਸੇਯੋਗ ਜਾਣਕਾਰੀ ਮਿਲੀ ਸੀ।

ਮਿਲੀ ਜਾਣਕਾਰੀ ਤੋਂ ਪਤਾ ਲੱਗਾ ਕਿ ਉਸਦੇ ਦੋ ਸਾਥੀਆਂ ਅਜੈਪਾਲ ਸਿੰਘ ਅਤੇ ਹਰਦੀਪ ਸਿੰਘ ਨੇ ਹਾਲ ਹੀ ਵਿੱਚ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ ਅਤੇ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਉਹ ਲਿੰਕ ਰੋਡ ਤੋਂ ਆਪਣੇ ਮੋਟਰਸਾਈਕਲ 'ਤੇ ਅੱਡਾ ਖਾਸਾ ਤੋਂ ਖੁਰਮਣੀਆਂ ਆ ਰਹੇ ਹਨ। ਇਸ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਛਾਪਾ ਮਾਰਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ ਬਰਾਮਦ ਕਰਨ ਉਪਰੰਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਡਰੱਗ ਮਨੀ ਆਪਣੇ ਇੱਕ ਹੋਰ ਸਾਥੀ ਮਿਲਾਪ ਸਿੰਘ ਨੂੰ ਸੌਂਪਣ ਦੇ ਖੁਲਾਸੇ 'ਤੇ, ਸੀਆਈ ਅੰਮ੍ਰਿਤਸਰ ਦੀ ਟੀਮ ਨੇ ਉਸਨੂੰ ਅੰਮ੍ਰਿਤਸਰ-ਬਠਿੰਡਾ ਹਾਈਵੇਅ ਤੋਂ ਪਿੰਡ ਅਲੀਪੁਰ ਨੇੜੇ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 42 ਲੱਖ ਰੁਪਏ ਦੀ ਡਰੱਗ ਮਨੀ ਅਤੇ ਕਰੰਸੀ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕਰਨ ਤੋਂ ਇਲਾਵਾ ਉਸਦੀ ਟੋਇਟਾ ਫਾਰਚੂਨਰ ਕਾਰ ਵੀ ਜ਼ਬਤ ਕਰ ਲਈ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੰਗਠਿਤ ਨੈੱਟਵਰਕ ਦਾ ਹਿੱਸਾ ਸਨ ਜੋ ਆਪਣੇ ਹੈਂਡਲਰ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਸਥਾਨਕ ਪਾਰਟੀਆਂ ਨੂੰ ਸਪਲਾਈ ਕਰਦੇ ਸਨ ਅਤੇ ਇਸ ਦਾ ਭੁਗਤਾਨ ਹਵਾਲਾ ਚੈਨਲਾਂ ਰਾਹੀਂ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।

ਇਸ ਸਬੰਧੀ ਅੰਮ੍ਰਿਤਸਰ ਥਾਣਾ ਐਸਐਸਓਸੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25, 27-ਏ, ਅਤੇ 29 ਤਹਿਤ ਐਫਆਈਆਰ ਨੰਬਰ 31 ਮਿਤੀ 26.05.2025 ਦਰਜ ਕੀਤੀ ਗਈ ਹੈ।

Powered by Froala Editor

2 5 42


Recommended News
Most Read
Just Now