— ਰਿਕਵਰੀ ਆਪਰੇਸ਼ਨ ਦੌਰਾਨ ਜਵਾਬੀ ਗੋਲੀਬਾਰੀ ਵਿੱਚ ਜ਼ਖਮੀ ਹੋਇਆ ਦੋਸ਼ੀ ਗੁਰਲਾਲ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਯੋਗ ਮਹਿਲਾ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਸਹਾਇਤਾ ਮਿਲੇ, ਕੋਈ ਵੀ ਯੋਗ ਮਹਿਲਾ ਵਾਂਝੀ ਨਹੀਂ ਰਹੇਗੀ: ਡਾ. ਬਲਜੀਤ ਕੌਰ*    ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ 'ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ*    **ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ**    *3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ*    ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ    *ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ*    *ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ*    *‘ਮੁੱਖ ਮੰਤਰੀ ਸਿਹਤ ਯੋਜਨਾ’ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਬਚਾ ਕੇ ਹਰ ਘਰ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾ ਰਹੀ ਹੈ: ਡਾ. ਬਲਬੀਰ     ਪੰਜਾਬ *ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ*    ਪੰਜਾਬ *ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ*   
ਅੰਮ੍ਰਿਤਸਰ ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ
June 1, 2025
-

— ਵਿਦੇਸ਼ ਅਧਾਰਤ ਜੀਵਨ ਫੌਜੀ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਮਦਦ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਜ਼ਬਰੀ ਵਸੂਲੀ ਦਾ ਰੈਕੇਟ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

— ਰਿਕਵਰੀ ਆਪਰੇਸ਼ਨ ਦੌਰਾਨ ਜਵਾਬੀ ਗੋਲੀਬਾਰੀ ਵਿੱਚ ਜ਼ਖਮੀ ਹੋਇਆ ਦੋਸ਼ੀ ਗੁਰਲਾਲ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 1 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਦੇ ਆਈਐਸਆਈ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸੰਚਾਲਕ ਜੀਵਨ ਫੌਜੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਸ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਅਤੇ ਜਬਰੀ ਵਸੂਲੀ ਮਾਡਿਊਲ ਦੇ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਵੈਰੋਵਾਲ ਦੇ ਕਾਰਜਪ੍ਰੀਤ ਸਿੰਘ ਉਰਫ਼ ਕਾਰਜ (23) ਅਤੇ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਦੇ ਗੁਰਲਾਲ ਸਿੰਘ ਉਰਫ਼ ਹਰਮਨ (23) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ .30 ਬੋਰ ਦੇ ਪਿਸਤੌਲ ਸਮੇਤ ਇੱਕ ਜ਼ਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਅਪਰਾਧ ਵਿੱਚ ਵਰਤਿਆ ਗਿਆ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੀਵਨ ਫੌਜੀ - ਇੱਕ ਸਰਗਰਮ ਬੀਕੇਆਈ ਮੈਂਬਰ ਹੈ ਜੋ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਅਕਤੀਆਂ ਨੂੰ ਨਿਸ਼ਾਨਾ ਬਣਾ ਕੇ ਜਬਰੀ ਵਸੂਲੀ ਦਾ ਰੈਕੇਟ ਚਲਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜੀਵਨ ਫੌਜੀ ਨੇ ਕਾਰਜਪ੍ਰੀਤ ਅਤੇ ਗੁਰਲਾਲ ਨੂੰ .30 ਬੋਰ ਦਾ ਪਿਸਤੌਲ ਮੁਹੱਈਆ ਕਰਵਾਇਆ ਸੀ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਖੇਤਰ ਵਿੱਚ ਇੱਕ ਫਰਨੀਚਰ ਦੀ ਦੁਕਾਨ 'ਤੇ ਗੋਲੀਬਾਰੀ ਕਰਨ ਦਾ ਨਿਰਦੇਸ਼ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਹ ਗੋਲੀਬਾਰੀ ਜਬਰੀ ਵਸੂਲੀ ਦੀ ਕੋਸ਼ਿਸ਼ ਦਾ ਹਿੱਸਾ ਸੀ, ਜਿਸ ਵਿੱਚ ਜੀਵਨ ਫੌਜੀ ਨੇ ਕੈਨੇਡਾ ਸਥਿਤ ਦੁਕਾਨ ਮਾਲਕ ਦੇ ਰਿਸ਼ਤੇਦਾਰ ਤੋਂ ਫਿਰੌਤੀ ਦੀ ਮੰਗ ਕੀਤੀ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਅੱਤਵਾਦੀ ਨੈੱਟਵਰਕ ਦਾ ਮੁਕੰਮਲ ਤੌਰ 'ਤੇ ਪਰਦਾਫਾਸ਼ ਕਰਨ ਲਈ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਚਲਾਏ ਆਪਰੇਸ਼ਨ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਤਰਨਤਾਰਨ ਅਤੇ ਫਾਜ਼ਿਲਕਾ ਦੇ ਇਲਾਕਿਆਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਸੁਲਤਾਨਵਿੰਡ ਇਲਾਕੇ ਵਿੱਚ ਫਾਲੋ-ਅੱਪ ਰਿਕਵਰੀ ਆਪਰੇਸ਼ਨ ਦੌਰਾਨ, ਦੋਸ਼ੀ ਗੁਰਲਾਲ ਸਿੰਘ ਨੇ ਛੁਪਾਇਆ ਹੋਇਆ ਹਥਿਆਰ ਬਰਾਮਦ ਕੀਤਾ ਅਤੇ ਪੁਲਿਸ ਪਾਰਟੀ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਪਾਰਟੀ ਨੇ ਸਵੈ-ਰੱਖਿਆ ਵਜੋਂ ਜਵਾਬੀ ਕਾਰਵਾਈ ਕੀਤੀ, ਜਿਸ ਦੇ ਨਤੀਜੇ ਵਜੋਂ ਗੁਰਲਾਲ ਦੀ ਖੱਬੀ ਲੱਤ ਵਿੱਚ ਗੋਲੀ ਲੱਗ ਗਈ। ਉਨ੍ਹਾਂ ਕਿਹਾ ਕਿ ਜ਼ਖਮੀ ਨੂੰ ਤੁਰੰਤ ਸਿਵਲ ਹਸਪਤਾਲ ਅੰਮ੍ਰਿਤਸਰ ਭੇਜ ਦਿੱਤਾ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ।

ਸੀਪੀ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਜੀਵਨ ਫੌਜੀ ਦੇ ਇਸ਼ਾਰਿਆਂ 'ਤੇ ਸਥਾਨਕ ਲੋਕਾਂ ਨੂੰ ਡਰਾਉਣ ਅਤੇ ਜਬਰੀ ਪੈਸੇ ਵਸੂਲਣ ਦਾ ਕੰਮ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਹੋਰ ਸਬੰਧਾਂ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਇਸ ਸਬੰਧੀ ਐਫਆਈਆਰ ਨੰਬਰ 88 ਮਿਤੀ 17-05-2025 ਨੂੰ ਅੰਮ੍ਰਿਤਸਰ ਦੇ ਥਾਣਾ ਬੀ-ਡਵੀਜ਼ਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 324(4) ਅਤੇ 3(5) ਅਤੇ ਅਸਲਾ ਐਕਟ ਦੀਆਂ 25 ਅਤੇ 27 ਤਹਿਤ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Powered by Froala Editor


Recommended News
Most Read
Just Now