ਪਟਿਆਲਾ (ਅਮਰੀਕਇੰਦਰ ਸਿੰਘ) ਵਿਸ਼ਵ ਮਿੱਟੀ ਦਿਵਸ ਖ਼ੇਤੀ ਵਿਰਾਸਤ ਮਿਸ਼ਨ ਜੈਤੋ ਅਤੇ ਕੇ ਕੇ ਬਿਰਲਾ ਮੈਮੋਰੀਅਲ ਸੋਸਾਇਟੀ ਦੇ ਸਹਿਯੋਗ ਸਦਕਾ ਪਟਿਆਲਾ ਜਿਲ੍ਹੇ ਦੇ ਪਿ " />
'ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ    ਪੰਜਾਬ ਸਰਕਾਰ ਨੇ 26 ਮਈ ਨੂੰ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ    ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ    ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ    ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ    ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ    ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਵਾਧਾ    ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ    ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ    ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ   
ਅੱਜ ਜ਼ਿਲ੍ਹਾ ਪਟਿਆਲਾ ਦੇ ਪਿੰਡ ਬੋਸਰ ਕਲਾਂ,ਮਹੁੱਬਤਪੁਰ ਅਤੇ ਸਨੌਲੀਆ ਵਿਖੇ ਵਿਸ਼ਵ ਮਿੱਟੀ ਦਿਵਸ ਮਨਾਇਆ ਗਿਆ।
December 5, 2023
Worldwide-News-Express-multiface

Worldwide News Express / Punjab

ਪਟਿਆਲਾ (ਅਮਰੀਕਇੰਦਰ ਸਿੰਘ) ਵਿਸ਼ਵ ਮਿੱਟੀ ਦਿਵਸ ਖ਼ੇਤੀ ਵਿਰਾਸਤ ਮਿਸ਼ਨ ਜੈਤੋ ਅਤੇ ਕੇ ਕੇ ਬਿਰਲਾ ਮੈਮੋਰੀਅਲ ਸੋਸਾਇਟੀ ਦੇ ਸਹਿਯੋਗ ਸਦਕਾ ਪਟਿਆਲਾ ਜਿਲ੍ਹੇ ਦੇ ਪਿੰਡਾਂ ਵਿਚ ਜ਼ਿਲ੍ਹਾ ਕੋਆਡੀਨੇਟਰ ਹਰਦੀਪ ਸਿੰਘ ਜੀ ਦੀ ਅਗਵਾਈ ਵਿੱਚ ਮਨਾਇਆ ਗਿਆ, ਇਸ ਕਾਰਜ ਵਿੱਚ ਫੀਲਡ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਅੱਜ ਦੇ ਇਸ ਵਿਸ਼ੇਸ਼ ਪ੍ਰੋਗਰਾਮ ਵਿਚ ਜ਼ਿਲ੍ਹਾ ਕੁਆਡੀਨੇਟਰ ਹਰਦੀਪ ਸਿੰਘ ਨੇ ਮਿੱਟੀ ਦੇ ਬਾਰੇ ਵਿੱਚ ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ ਦੇ ਗੁਰਬਾਣੀ ਦੇ ਕਥਨ ਤੋਂ ਸੁਰੂ ਕਰਕੇ ਮਿੱਟੀ ਦੀ ਮਨੁੱਖੀ ਜ਼ਿੰਦਗੀ ਵਿੱਚ ਮਹੱਤਤਾ ਸਬੰਧੀ ਇਕ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਓਹਨਾ ਕਿਹਾ ਕਿ ਸਾਨੂੰ ਮਿੱਟੀ ਦੇ ਸੁਭਾਅ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ, ਤਾਂ ਹੀ ਅਸੀਂ ਆਪਣੇ ਖੇਤ ਵਿੱਚੋਂ ਵਧੀਆ ਉਪਜ ਲਈ ਜਾ ਸਕਦੀ ਹੈ। ਇਸ ਕਥਨ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਮੇਂ ਸਮੇਂ ਤੇ ਮਿੱਟੀ ਦੀ ਜਾਂਚ ਪਰਖ ਕਰਵਾਉਣੀ ਚਾਹੀਦੀ ਹੈ ਤਾਂ ਜ਼ੋ ਸਾਨੂੰ ਮਿੱਟੀ ਦੇ ਸਹੀ ਤੱਤਾਂ ਦੇ ਬਾਰੇ ਜਾਣਕਾਰੀ ਪ੍ਰਾਪਤ ਹੋ ਸਕੇ। ਇਸ ਮੌਕੇ ਕਿਸਾਨ ਵੀਰਾਂ ਦੇ ਨਾਲ ਪਿੰਡਾਂ ਦੀ ਪੰਚਾਇਤ ਵੀ ਹਾਜ਼ਰ ਸੀ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਦੀ ਪੂਰੀ ਟੀਮ ਵੱਲੋਂ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਵਾਲੇ ਕਿਸਾਨਾਂ ਨੂੰ ਸਨਮਾਨ ਪੱਤਰ ਦੇਕੇ ਉਹਨਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਸਾਰੇ ਹਾਜ਼ਰੀਨ ਦਾ ਸੈਮੀਨਾਰ ਵਿੱਚ ਭਾਗ ਲੈਣ ਲਈ ਧੰਨਵਾਦ ਕੀਤਾ ਅਤੇ ਕੁਦਰਤੀ ਖ਼ੇਤੀ ਨਾਲ ਜੁੜਨ ਦੀ ਬੇਨਤੀ ਕੀਤੀ।

Worldwide News Express multifaceted digital media company


Recommended News
Most Read
Just Now