ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ    ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼*    ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਲਗਭਗ 1100 ਆਦਰਸ਼ ਸਕੂਲ ਅਧਿਆਪਕਾਂ ਨੂੰ ਮਿਲੇਗਾ ਲਾਭ; ਮਹੀਨਾਵਾਰ ਤਨਖਾਹ 10,000 ਰੁਪਏ ਤੋਂ ਵਧ ਕੇ 22,000 ਰੁਪਏ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ*    • ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆ ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ*    *ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ*    ਦਿੱਲੀ ਵਿੱਚ ਸਵਾਈਨ ਫਲੂ ਦਾ ਕਹਿਰ ਹਸਪਤਾਲ ਮਰੀਜ਼ਾਂ ਨਾਲ ਭਰਨ ਲਗੇ   
ਯੁੱਧ ਨਸ਼ਿਆਂ ਵਿਰੁਧ ਦਾ 128ਵਾਂ ਦਿਨ: 3.8 ਕਿਲੋ ਹੈਰੋਇਨ, 5 ਕਿਲੋ ਅਫੀਮ ਸਮੇਤ 110 ਨਸ਼ਾ ਤਸਕਾਰ ਕਾਬੂ
July 7, 2025
-

'ਨਸ਼ਾ ਛੁਡਾਉਣ ' ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 54 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 7 ਜੁਲਾਈ:

ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ "ਯੁੱਧ ਨਸ਼ਿਆਂ ਵਿਰੁਧ" ਦੇ 128ਵੇਂ ਦਿਨ , ਪੰਜਾਬ ਪੁਲਿਸ ਨੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋਗ੍ਰਾਮ ਹੈਰੋਇਨ, 5 ਕਿਲੋਗ੍ਰਾਮ ਅਫੀਮ ਅਤੇ 906 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 128 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,878 ਹੋ ਗਈ ਹੈ।

 ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 108 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 425 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਰਾਜ ਭਰ ਵਿੱਚ 78  ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ।

 ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ -ਅੱਡੀਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ 'ਨਸ਼ਾ ਛੁਡਾਊ' ਦੇ ਹਿੱਸੇ ਵਜੋਂ ਅੱਜ 54 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Powered by Froala Editor


Recommended News
Most Read
Just Now