CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ
July 29, 2025
-

ਪਾਕਿਸਤਾਨ-ਅਧਾਰਤ ਤਸਕਰ ਸਰਹੱਦ ਪਾਰੋਂ ਹਥਿਆਰਾਂ ਦੀਆਂ ਖੇਪਾਂ ਭੇਜਣ ਲਈ ਡਰੋਨ ਦੀ ਕਰ ਰਿਹਾ ਸੀ ਵਰਤੋਂ: ਡੀਜੀਪੀ ਗੌਰਵ ਯਾਦਵ

ਬਰਾਮਦ ਕੀਤੇ ਗਏ ਹਥਿਆਰ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਕੀਤੇ ਜਾਣੇ ਸਨ ਸਪਲਾਈ

ਚੰਡੀਗੜ੍ਹ/ਅੰਮ੍ਰਿਤਸਰ, 29 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਕਾਰਕੁਨ ਜੋ ਪਾਕਿਸਤਾਨ ਅਧਾਰਿਤ ਤਸਕਰ ਦੇ ਇਸ਼ਾਰਿਆਂ ‘ਤੇ ਕੰਮ ਕਰਦਾ ਸੀ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਭਰਤਪ੍ਰੀਤ ਸਿੰਘ ਵਾਸੀ ਦੇ ਪਿੰਡ ਮਾੜੀ ਮੇਘਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਪਿਸਤੌਲ - ਦੋ 9 ਐਮਐਮ, ਦੋ .30 ਬੋਰ ਅਤੇ ਇੱਕ .32 ਬੋਰ - ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਖੇਪਾਂ ਦੀ ਡਿਲੀਵਰੀ ਲਈ ਵਰਤੀ ਜਾ ਰਹੀ ਉਸ ਦੀ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਪਾਕਿਸਤਾਨ ਅਧਾਰਤ ਤਸਕਰ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ। ਦੱਸਣਯੋਗ ਹੈ ਕਿ ਉਕਤ ਪਾਕਿਸਤਾਨ ਅਧਾਰਤ ਤਸਕਰ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਹਵਾ ਦੇਣ ਦੇ ਇਰਾਦੇ ਨਾਲ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ।

ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਮੁਲਜ਼ਮਾਂ ਦੁਆਰਾ ਤਰਨਤਾਰਨ ਦੇ ਪਿੰਡ ਦਲੀੜੀ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਹਥਿਆਰਾਂ ਦੀ ਖੇਪ ਹਾਸਲ ਕੀਤੇ ਜਾਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਅੱਗੇ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਭਰਤਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦੇ ਪਿੰਡ ਇੱਬਣ-ਪਿੰਡ ਮੂਲੇਚੱਕ ਰੋਡ ‘ਤੇ ਉਸ ਵੇਲੇ ਘੇਰਾ ਪਾ ਲਿਆ ਜਦੋਂ ਉਹ ਕਿਸੇ ਅੱਗੇ ਕਿਸੇ ਪਾਰਟੀ ਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ।

ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(1)(ਏ) ਅਤੇ 25(1)(ਬੀ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 41 ਮਿਤੀ 28-07-2025 ਦਰਜ ਕੀਤੀ ਗਈ ਹੈ ਹੈ।

Powered by Froala Editor


Recommended News
Most Read
Just Now