CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਰਾਜ ਭਰ ‘ਚ 213 ਬੱਸ ਅੱਡਿਆਂ ’ਤੇ ਚਲਾਈ ਤਲਾਸ਼ੀ ਮੁਹਿੰਮ
August 6, 2025
-

ਯੁੱਧ ਨਸ਼ਿਆਂ ਵਿਰੁੱਧ ਦੇ 158ਵੇਂ ਦਿਨ 91 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1.1 ਕਿਲੋ ਹੈਰੋਇਨ ਬਰਾਮਦ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 52 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਰਾਜ਼ੀ ਕੀਤਾ

ਚੰਡੀਗੜ੍ਹ, 6 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਉਣ ਵਾਲੇ ਆਜ਼ਾਦੀ wh ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚੱਲ ਰਹੇ ਵਿਸ਼ੇਸ਼ ਕਾਰਜਾਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਰਾਜ ਭਰ ਵਿੱਚ 213 ਬੱਸ ਅੱਡਿਆਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।

ਇਹ ਕਾਰਵਾਈ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਕੀਤੀ ਗਈ।

ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਆਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਸਾਰੇ ਸੀਪੀ/ਐਸਐਸਪੀ ਨੂੰ,  ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ 2224 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਤਿੰਨ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਬੱਸ ਸਟੈਂਡਾਂ ਨਾਲ ਲੱਗਦੀਆਂ ਵੱਖ-ਵੱਖ ਪਾਰਕਿੰਗਾਂ ’ਤੇ ਖੜ੍ਹੇ ਵਾਹਨਾਂ ਦੀ ਵੀ ਜਾਂਚ ਕੀਤੀ ਹੈ। ਇਸ ਦੌਰਾਨ 541 ਚਲਾਨ  ਕੀਤੇ ਗਏ ਅਤੇ 16 ਵਾਹਨ ਜ਼ਬਤ ਕੀਤੇ ਗਏ ਹਨ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ 158ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ 344 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਨਾਲ ਰਾਜ ਭਰ ਵਿੱਚ 61 ਐਫਆਈਆਰਜ਼ ਦਰਜ ਹੋਣ ਤੋਂ ਬਾਅਦ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ, 158 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 24,865 ਹੋ ਗਈ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.1 ਕਿਲੋਗ੍ਰਾਮ ਹੈਰੋਇਨ, 20 ਕਿਲੋਗ੍ਰਾਮ ਭੁੱਕੀ ਅਤੇ 9122 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ 71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 366 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ  - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਮੁਕਤੀ’ ਦੇ ਹਿੱਸੇ ਵਜੋਂ ਅੱਜ 52 ਵਿਅਕਤੀਆਂ ਨੂੰ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Powered by Froala Editor


Recommended News
Most Read
Just Now