ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲੋੜਵੰਦ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਪੰਜਾਬ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ    ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਅਧਾਰਤ ਹਥਿਆਰ ਤਸਕਰ ਦੇ ਸੰਪਰਕ 'ਚ ਸਨ: ਡੀ.ਜੀ.ਪੀ. ਗੌਰਵ ਯਾਦਵ    ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ ਇਹ ਮਾਡਿਊਲ ਵਿਦੇਸ਼ੀ ਤਸਕਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ*    ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ    ਸੂਬੇ ਨੇ ਲੰਬੀਆਂ ਕਤਾਰਾਂ ਤੇ ਏਜੰਟਾਂ ਦੀ ਥਾਂ ਆਨਲਾਈਨ ਸੇਵਾਵਾਂ, ਦਸਤਾਵੇਜ਼ਾਂ ਦੀ ਸਮਾਂਬੱਧ ਘੋਖ ਅਤੇ ਡਿਜੀਟਲ ਪਾਰਦਰਸ਼ਤਾ ਦੇ ਯੁੱਗ ਤੱਕ ਪੈਰ ਪਸਾਰੇ: ਹਰਦੀਪ ਸਿੰਘ ਮੁੰਡੀਆਂ    ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ    ਮੁੱਖ ਸਕੱਤਰ ਨਾਲ ਗੱਲਬਾਤ ਦੌਰਾਨ ਮੰਗਾਂ ਤੇ ਸਹਿਮਤੀ ਤੋਂ ਬਾਅਦ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ     ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ 'ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ    ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਕੰਮਕਾਜ ਠੱਪ ਰਿਹਾ ਪੰਜਾਬ ਦੇ 12-13 ਨੂੰ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ   
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ
September 9, 2026
-20-000-

Pankaj / Patiala

ਚੰਡੀਗੜ੍ਹ, 9 ਸਤੰਬਰ 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੀ.ਡੀ.ਪੀ.ਓ. ਦਫ਼ਤਰ ਭੂਨਰਹੇੜੀ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਜੰਟ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭਟੀਆਂ, ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਗ੍ਰਾਮ ਪੰਚਾਇਤ ਨੇ ਇੱਕ ਸਥਾਨਕ ਧਰਮਸ਼ਾਲਾ ਅਤੇ ਕਮਿਊਨਿਟੀ ਹਾਲ ਦੀ ਮੁਰੰਮਤ ਅਤੇ ਉਸਾਰੀ ਲਈ ਮਤੇ ਪਾਸ ਕੀਤੇ ਸਨ। ਇਹਨਾਂ ਮਤਿਆਂ ਦੀ ਅਗਲੇਰੀ ਕਾਰਵਾਈ ਅਤੇ ਵਿਕਾਸ ਕਾਰਜਾਂ ਲਈ ਪੰਚਾਇਤ ਸਕੱਤਰ ਗੁਰਜੰਟ ਸਿੰਘ ਨੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮੁਲਜ਼ਮ ਪੰਚਾਇਤ ਸਕੱਤਰ ਨੇ ਦੱਸਿਆ ਕਿ ਇਸ ਰਿਸ਼ਵਤ ਦੀ ਰਕਮ ਵਿੱਚੋਂ ਇੱਕ ਹਿੱਸਾ ਮਤਿਆਂ 'ਤੇ ਦਸਤਖ਼ਤ ਕਰਵਾਉਣ ਲਈ ਗ੍ਰਾਮ ਪੰਚਾਇਤ ਦੇ ਪੰਚਾਂ ਨੂੰ ਵੰਡਿਆ ਜਾਵੇਗਾ।

ਰਿਸ਼ਵਤ ਨਾ ਦੇਣ ਦੀ ਇੱਛਾ ਰੱਖਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਪਟਿਆਲਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Powered by Froala Editor

20 000


Recommended News
Most Read
Just Now