ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ    ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ    ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ    ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ    ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ    ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ    ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ    ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ    ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ   
ਸਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ
April 8, 2026
-

ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੇ ਨਿਰਦੇਸ਼

ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 8 ਅਪ੍ਰੈਲ:

ਪੰਜਾਬ ਦੇ ਆੜ੍ਹਤੀਆਂ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਮੀਟਿੰਗ ਤੋਂ ਬਾਅਦ ਹਫ਼ਤੇ ਤੋਂ ਚੱਲ ਰਹੀ ਹੜਤਾਲ ਵਾਪਸ ਲੈ ਲਈ ਹੈ। ਹੜਤਾਲ ਵਾਪਸ ਹੋਣ ਨਾਲ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੀ ਨਿਰਵਿਘਨ ਖਰੀਦ ਮੁੜ ਸ਼ੁਰੂ ਹੋਣ ਲਈ ਰਾਹ ਪੱਧਰਾ ਹੋ ਗਿਆ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਸ. ਖੁੱਡੀਆਂ ਅਤੇ ਸ੍ਰੀ ਗੋਇਲ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ’ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਸਰਕਾਰ ਵੱਲੋਂ ਆੜ੍ਹਤੀਆਂ ਦੇ ਜਾਇਜ਼ ਮਸਲਿਆਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਹੱਲ ਕਰਨ ਦੇ ਭਰੋਸੇ ਤੋਂ ਬਾਅਦ ਫੈਡਰੇਸ਼ਨ ਨੇ ਹੜਤਾਲ ਤੁਰੰਤ ਵਾਪਸ ਲੈਣ ਦਾ ਐਲਾਨ ਕੀਤਾ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਮੌਸਮ ਦੀ ਖਰਾਬੀ ਨੇ ਸਾਡੇ ਕਿਸਾਨਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਭਾਵੇਂ ਸਰਕਾਰ ਹੋਵੇ ਜਾਂ ਆੜ੍ਹਤੀਏ ਜਾਂ ਕੋਈ ਹੋਰ ਭਾਈਵਾਲ, ਅਸੀਂ ਸਾਰੇ ਕਿਸਾਨਾਂ ਕਰਕੇ ਹੀ ਵਸਦੇ ਹਾਂ। ਕੁਦਰਤੀ ਆਫ਼ਤਾਂ ਨਾਲ ਕੋਈ ਵੀ ਇਕੱਲਿਆਂ ਨਹੀਂ ਨਜਿੱਠ ਸਕਦਾ, ਇਸ ਲਈ ਅਜਿਹੇ ਸਮੇਂ ਸਾਨੂੰ ਇੱਕਜੁੱਟ ਹੋ ਕੇ ਇੱਕ ਦੂਜੇ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਾ ਚਾਹੀਦਾ ਹੈ।”

ਉਨ੍ਹਾਂ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਅੱਗੇ ਕਿਹਾ, “ਇਹ ਜ਼ਰੂਰੀ ਨਹੀਂ ਹੈ ਕਿ ਅਸੀਂ ਹਮੇਸ਼ਾ ਮੁੱਦਿਆਂ ਨੂੰ ਹੱਲ ਕਰਨ ਲਈ ਕੋਈ ਵੱਡੀ ਰਸਮੀ ਮੀਟਿੰਗ ਕਰੀਏ। ਛੋਟੀ ਪਰ ਸੁਹਿਰਦ ਗੱਲਬਾਤ ਵੀ ਵੱਡੀਆਂ ਸਮੱਸਿਆਵਾਂ ਨੂੰ ਹੱਲ ਕਰ ਸਕਦੀ ਹੈ। ਜੇਕਰ ਕਿਸੇ ਆੜ੍ਹਤੀਏ ਜਾਂ ਕਿਸਾਨ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਮੈਨੂੰ ਦੱਸੋ। ਅਸੀਂ ਇਕੱਠੇ ਬੈਠ ਕੇ ਹੱਲ ਲੱਭਾਂਗੇ।”

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਦਾ ਸਵਾਗਤ ਕਰਦਿਆਂ ਵਿਜੇ ਕਾਲੜਾ ਨੇ ਕਿਹਾ ਕਿ ਅਸੀਂ ਇੱਕ ਪਰਿਵਾਰ ਹਾਂ। ਪਰਿਵਾਰ ਵਿੱਚ ਗੱਲਬਾਤ ਰਾਹੀਂ ਮਸਲਿਆਂ ਨੂੰ ਹੱਲ ਕੀਤਾ ਜਾਂਦਾ ਹੈ ਅਤੇ ਕਿਸਾਨ ਸਾਡੀ ਪ੍ਰਮੁੱਖ ਤਰਜੀਹ ਹਨ ਤੇ ਹਮੇਸ਼ਾ ਰਹਿਣਗੇ।

ਅਧਿਕਾਰੀਆਂ ਨੂੰ ਕਣਕ ਦੀ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਸ. ਖੁੱਡੀਆਂ ਨੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਵਚਨਬੱਧਤਾ ਦੁਹਰਾਈ ਅਤੇ ਆੜ੍ਹਤੀਆਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

Powered by Froala Editor


Recommended News
Most Read
Just Now