ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ    ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼*    ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਲਗਭਗ 1100 ਆਦਰਸ਼ ਸਕੂਲ ਅਧਿਆਪਕਾਂ ਨੂੰ ਮਿਲੇਗਾ ਲਾਭ; ਮਹੀਨਾਵਾਰ ਤਨਖਾਹ 10,000 ਰੁਪਏ ਤੋਂ ਵਧ ਕੇ 22,000 ਰੁਪਏ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ*    • ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆ ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ*    *ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ*    ਦਿੱਲੀ ਵਿੱਚ ਸਵਾਈਨ ਫਲੂ ਦਾ ਕਹਿਰ ਹਸਪਤਾਲ ਮਰੀਜ਼ਾਂ ਨਾਲ ਭਰਨ ਲਗੇ   
ਸਰਹੱਦ ਪਾਰੋਂ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ 12 ਪਿਸਤੌਲਾਂ, 1.5 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ
October 2, 2025
-

ਪੰਜਾਬ ਵਿੱਚ ਅੰਤਰ-ਗਿਰੋਹ ਦੁਸ਼ਮਣੀਆਂ ਨੂੰ ਹਵਾ ਦੇਣ ਲਈ ਵਰਤੀਆਂ ਜਾਣੀਆਂ ਸਨ ਹਥਿਆਰਾਂ ਦੀਆਂ ਇਹ ਖੇਪਾਂ : ਡੀਜੀਪੀ ਗੌਰਵ ਯਾਦਵ

ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਸੁੱਟਣ ਲਈ ਪਾਕਿਸਤਾਨੀ ਤਸਕਰ ਕਰਦੇ ਸਨ ਡਰੋਨ ਦੀ ਵਰਤੋਂ : ਸੀਪੀ ਗੁਰਪ੍ਰੀਤ ਸਿੰਘ ਭੁੱਲਰ

ਚੰਡੀਗੜ/ਅੰਮ੍ਰਿਤਸਰ, 2 ਅਕਤੂਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਪੰਜ ਕਾਰਕੁਨਾ ਨੂੰ 12 ਆਧੁਨਿਕ .30 ਬੋਰ ਪਿਸਤੌਲਾਂ ਅਤੇ 1.5 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ ਕਰਕੇ ਪਾਕਿਸਤਾਨ ਨਾਲ ਜੁੜੇ  ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ ਤਸਕਰੀ ਨੈੱਟਵਰਕ ਨੂੰ ਬੇਅਸਰ ਕਰ ਦਿੱਤਾ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।  

ਗਿ੍ਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਜੋਬਨ ਸਿੰਘ (22), ਕਰਨਦੀਪ ਸਿੰਘ ਉਰਫ ਪੰਡਿਤ (19) ਅਤੇ ਅਜੈਪਾਲ ਸਿੰਘ (18), ਤਿੰਨੋਂ ਵਾਸੀ ਪਿੰਡ ਮਾੜੀ ਮੇਘਾ, ਤਰਨਤਾਰਨ ; ਅੰਮ੍ਰਿਤਸਰ ਦੇ ਪਿੰਡ ਰਣੀਆ ਦਾ ਜਸ਼ਨਪ੍ਰੀਤ ਸਿੰਘ (18) ਅਤੇ 16 ਸਾਲਾ ਨਾਬਾਲਗ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਫਤਾਰ ਕੀਤੇ ਗਏ ਦੋਸ਼ੀ, ਜੋਬਨ ਸਿੰਘ ਅਤੇ ਜਸ਼ਨਪ੍ਰੀਤ ਸਿੰਘ, ਪਾਕਿਸਤਾਨ ਸਥਿਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰਨ ਅਤੇ ਪਹੁੰਚਾਉਣ ਲਈ ਸੋਸ਼ਲ ਮੀਡੀਆ ਰਾਹੀਂ ਸੰਚਾਰ ਕਰ ਰਹੇ ਸਨ। ਉਨਾਂ ਕਿਹਾ ਕਿ ਹਥਿਆਰਾਂ ਦੀਆਂ ਇਹ ਖੇਪਾਂ ਪੰਜਾਬ ਵਿੱਚ ਅੰਤਰ-ਗੈਂਗ ਦਸ਼ਮਣੀਆਂ ਨੂੰ ਹਵਾ ਦੇਣ ਲਈ ਵਰਤੀਆਂ ਜਾਣੀਆਂ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਗੇਟ ਹਕੀਮਾ ਖੇਤਰ ਵਿੱਚ ਲਗਾਏ ਇੱਕ ਨਾਕੇ ਤੇ ਪੁਲਿਸ ਟੀਮਾਂ ਨੇ ਸ਼ੱਕੀ ਜੋਬਨ ਸਿੰਘ, ਕਰਨਦੀਪ ਸਿੰਘ ਉਰਫ ਪੰਡਿਤ ਅਤੇ ਅਜੈਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ ਉਨਾਂ ਦੇ ਕਬਜੇ ਚੋਂ ਪੰਜ .30 ਬੋਰ ਪਿਸਤੌਲ ਬਰਾਮਦ ਕੀਤੇ । ਗ੍ਰਿਫਤਾਰ ਕੀਤੇ ਗਏ ਤਿੰਨੋਂ ਮੁਲਜਮ ਇੱਕੋ ਪਿੰਡ ਮਾੜੀ ਮੇਘਾ, ਜੋ ਕਿ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਹੈ, ਦੇ ਰਹਿਣ ਵਾਲੇ ਹਨ । ਉਨਾਂ ਕਿਹਾ ਕਿ ਪਾਕਿਸਤਾਨ ਸਥਿਤ ਤਸਕਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰਦੇ ਸਨ।

ਸੀਪੀ ਨੇ ਕਿਹਾ ਕਿ ਖੁਲਾਸਿਆਂ ਦੇ ਆਧਾਰ ‘ਤੇ, ਗਿ੍ਰਫਤਾਰ ਕੀਤੇ ਗਏ ਮੁਲਜ਼ਮ ਜੋਬਨ ਸਿੰਘ ਦੇ ਸਾਥੀਆਂ - ਜਸ਼ਨਪ੍ਰੀਤ ਸਿੰਘ ਅਤੇ ਇੱਕ ਨਾਬਾਲਗ - ਨੂੰ ਨਾਮਜ਼ਦ ਕਰਕੇ  ਸੱਤ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਗਿਆ । ਜੋਬਨ ਸਿੰਘ ਤੋਂ ਲਗਾਤਾਰ ਪੁੱਛਗਿੱਛ ਕਰਨ ‘ਤੇ, ਉਸ  ਵੱਲੋਂ ਛੁਪਾ ਕੇ ਰੱਖੀ ਹੋਈ 1.5 ਕਿਲੋ ਹੈਰੋਇਨ ਦੀ ਖੇਪ ਬਾਰੇ ਵੀ ਖੁਲਾਸਾ ਹੋਇਆ, ਜੋ ਕਿ ਉਸ ਦੁਆਰਾ ਦੱਸੇ ਗਏ ਟਿਕਾਣੇ ਤੋਂ ਬਰਾਮਦ ਕਰ ਲਈ ਗਈ ।

ਇਸ ਸਬੰਧ ਵਿੱਚ, ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਗੇਟ ਹਕੀਮਾ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 269 ਮਿਤੀ 28-09-2025 ਕੇਸ ਦਰਜ ਕੀਤਾ ਗਿਆ ਹੈ।

Powered by Froala Editor


Recommended News
Most Read
Just Now