CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ
December 7, 2025
-

ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਦੋਸ਼ੀ: ਡੀਜੀਪੀ ਗੌਰਵ ਯਾਦਵ

ਬਰਾਮਦ ਕੀਤੇ ਹਥਿਆਰ ਪੰਜਾਬ ਵਿੱਚ ਅੱਗੇ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਕੀਤੇ ਜਾਣੇ ਸਨ ਸਪਲਾਈ

ਚੰਡੀਗੜ੍ਹ/ਅੰਮ੍ਰਿਤਸਰ, 7 ਦਸੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦੇ ਇੱਕ ਕਾਰਕੁਨ ਨੂੰ  ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਤਰਨਤਾਰਨ ਦੇ ਪਿੰਡ ਖਾਲੜਾ ਦੇ ਵਸਨੀਕ ਸੰਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਅਤੇ ਇੱਕ 9 ਐਮਐਮ ਪਿਸਤੌਲ ਸਮੇਤ ਮੈਗਜ਼ੀਨ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਕਤ ਮੁਲਜ਼ਮ ਦੀ ਰਾਇਲ ਐਨਫੀਲਡ (ਬੁਲੇਟ) ਮੋਟਰਸਾਈਕਲ ਵੀ ਜ਼ਬਤ ਕੀਤੀ  ਹੈ, ਜਿਸਦੀ ਵਰਤੋਂ ਖੇਪਾਂ ਦੀ ਢੋਆ-ਢੁਆਈ ਲਈ ਕੀਤੀ ਜਾ ਰਹੀ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ, ਆਪਣੇ ਸਾਥੀ ਅਤੇ ਪੁਲਿਸ ਨੂੰ ਲੋੜੀਂਦੇ ਸੈਫਲੀ ਸਿੰਘ ਦੇ ਨਾਲ, ਇੱਕ ਪਾਕਿਸਤਾਨੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦਾ ਸੀ ਅਤੇ ਉਨ੍ਹਾਂ ਹਥਿਆਰਾਂ ਨੂੰ ਅੱਗੇ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨੀ ਹੈਂਡਲਰ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰਦਾ ਸੀ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਡੀਜੀਪੀ ਨੇ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਨੂੰ ਪਿੰਡ ਖਾਲੜਾ ਦੇ ਨੇੜਲੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਇੱਕ ਵੱਡੀ ਖੇਪ ਪ੍ਰਾਪਤ ਹੋਣ ਬਾਰੇ ਖੁਫੀਆ ਇਤਲਾਹ ਮਿਲੀ ਸੀ। ਜਿਸ ’ਤੇ ਸਰਗਰਮੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ.-ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਤਰਨਤਾਰਨ ਦੇ ਪਿੰਡ ਠੱਠਾ ਦੇ ਨੇੜੇ ਉਕਤ ਸ਼ੱਕੀ ਸੰਦੀਪ ਸਿੰਘ ਨੂੰ ਉਦੋਂ ਕਾਬੂ ਕੀਤਾ, ਜਦੋਂ ਉਹ ਖੇਪ ਕਿਸੇ ਪਾਰਟੀ ਨੂੰ ਪਹੁੰਚਾਉਣ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਚੋਂ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ।

 ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(1)(ਏ) ਅਤੇ ਬੀਐਨਐਸ ਦੀ ਧਾਰਾ 61(2) ਅਧੀਨ ਐਫਆਈਆਰ ਨੰਬਰ 72 ਮਿਤੀ 06-12-2025 ਤਹਿਤ ਕੇਸ ਦਰਜ ਕੀਤਾ ਗਿਆ ਹੈ।

Powered by Froala Editor


Recommended News
Most Read
Just Now