ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ    ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ    HARJOT BAINS KICKSTARTS “MISSION CLEAN PUNJAB’; ALL CIVIC OFFICIALS ON GROUND DAILY 7 TO 8AM    Almost 1 Lakh Voters Mapped During One Day Special Camp - Anindita Mitra, CEO Punjab    ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ    ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼    ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ    ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ   
ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ
June 4, 2026
-

ਸੰਸਦ ‘ਚ ਬਰਤਾਨਵੀ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ ਪਾਬੰਦੀ ਲਾਉਣ ਦੀ ਮੰਗ ਨੂੰ ਮੂਲੋਂ ਕੀਤਾ ਰੱਦ

ਚੰਡੀਗੜ੍ਹ, 4 ਜੂਨ 2026 : 

ਵਿਕਰਮ ਸਿੰਘ ਦਿਗਵਾ ਵੱਲੋਂ ਹੈਨਰੀ ਨੋਵਾਕ ਦੇ ਕੀਤੇ ਕਤਲ ਦੇ ਮਾਮਲੇ ਮਗਰੋਂ ਬਰਤਾਨੀਆ ਦੇ ਸਿੱਖ ਸੰਸਦ ਮੈਂਬਰਾਂ ਨੇ ਹੇਠਲੇ ਸਦਨ ‘ਹਾਊਸ ਆਫ ਕਾਮਨਜ਼’ ਵਿੱਚ ਹੋਈ ਬਹਿਸ ਦੌਰਾਨ ਸਿੱਖਾਂ ਦੇ ਧਾਰਮਿਕ ਕਕਾਰਾਂ ਦੀ ਆਜ਼ਾਦੀ ਦੀ ਰੱਖਿਆ ਲਈ ਮਜ਼ਬੂਤੀ ਨਾਲ ਪੱਖ ਰੱਖਿਆ ਕਿਉਂਕਿ ਇਸ ਮੁੱਦੇ ਨੂੰ ਬੇਵਜ੍ਹਾ ਤੂਲ ਦਿੰਦਿਆਂ ਕੱਟੜ ਦੱਖਣਪੰਥੀ ਗਰੁੱਪਾਂ ਨੇ ਸਿੱਖਾਂ ਵੱਲੋਂ ਧਾਰਨ ਕੀਤੇ ਜਾਣ ਵਾਲੇ ਧਾਰਮਿਕ ਕਕਾਰ ‘ਕਿਰਪਾਨ’ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ ਜਦੋਂ ਕਿ ਇਸ ਅਪਰਾਧ ਮੌਕੇ ਅਸਲ ਵਿੱਚ ਕਿਰਪਾਨ ਦੀ ਵਰਤੋਂ ਹੀ ਨਹੀਂ ਸੀ ਹੋਈ। ਕਤਲ ਮੌਕੇ ਵਰਤਿਆ ਹਥਿਆਰ ‘ਪੇਸ਼-ਕਬਜ਼’ ਸੀ ਜੋ ਕਿ ਇੰਡੋ-ਫ਼ਾਰਸੀ ਸ਼ੈਲੀ ਦਾ ਇੱਕ ਘਾਤਕ ਚਾਕੂ ਹੁੰਦਾ ਹੈ ਜੋ ਸੁਰੱਖਿਆ ਕਵਚ ਨੂੰ ਤੋੜਨ ਲਈ ਤਿਆਰ ਕੀਤਾ ਜਾਂਦਾ ਹੈ।

ਜਿਕਰਯੋਗ ਹੈ ਕਿ ਇਹ ਚਰਚਾ ਉਸ ਵੇਲੇ ਹੋਈ ਜਦੋਂ 23 ਸਾਲਾ ਵਿਕਰਮ ਦਿਗਵਾ ਨੂੰ 18 ਸਾਲਾ ਵਿਦਿਆਰਥੀ ਹੈਨਰੀ ਨੋਵਾਕ ਦੀ ਚਾਕੂ ਮਾਰ ਕੇ ਹੱਤਿਆ ਕਰਨ ਦਾ ਦੋਸ਼ੀ ਕਰਾਰ ਦੇਣ ਤੋਂ ਬਾਅਦ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ।

ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਅਤੇ ਹੋਰ ਸਿੱਖ ਸੰਸਦ ਮੈਂਬਰਾਂ ਨੇ ਇਸ ਬਹਿਸ ਦੌਰਾਨ ਦਖ਼ਲ ਦਿੰਦਿਆਂ ਰਿਫਾਰਮ ਯੂਕੇ ਅਤੇ ਰਿਸਟੋਰ ਬ੍ਰਿਟੇਨ ਪਾਰਟੀਆਂ ਦੀ ਸਿੱਧੀ ਆਲੋਚਨਾ ਕੀਤੀ। ਢੇਸੀ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਇੱਕ ਹਿੰਸਕ ਕਾਤਲ ਦੀ ਕਾਰਵਾਈ ਦੇ ਆਧਾਰ ’ਤੇ ਪੂਰੀ ਸਿੱਖ ਕੌਮ ਨੂੰ ਬਲੀ ਦਾ ਬੱਕਰਾ ਬਣਾ ਰਹੀਆਂ ਹਨ ਅਤੇ ਬੇਵਜ੍ਹਾ ਦੋਸ਼ੀ ਠਹਿਰਾ ਰਹੀਆਂ ਹਨ।

ਢੇਸੀ ਨੇ ਸਦਨ ਨੂੰ ਯਾਦ ਕਰਵਾਇਆ ਕਿ ਦੋਵੇਂ ਵਿਸ਼ਵ ਯੁੱਧਾਂ ਦੌਰਾਨ ਲੱਖਾਂ ਸਿੱਖ ਸੈਨਿਕਾਂ ਨੇ ਬਰਤਾਨਵੀ ਫੌਜ ਨਾਲ ਮਿਲ ਕੇ ਬਹਾਦਰੀ ਨਾਲ ਯੁੱਧ ਲੜਿਆ ਸੀ ਅਤੇ ਉਹ ਆਪਣੀ ਦਸਤਾਰ ਅਤੇ ਕਿਰਪਾਨ ਧਾਰਨ ਕਰਕੇ ਜੰਗ ਦੇ ਮੈਦਾਨ ਵਿੱਚ ਲੜੇ ਸਨ। ਉਨ੍ਹਾਂ ਨੇ ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਨੂੰ ਅਪੀਲ ਕੀਤੀ ਕਿ ਸਿੱਖਾਂ ਨੂੰ ਇਹ ਭਰੋਸਾ ਦੇਣ ਕਿ ਉਹ ਆਪਣੀ ਆਸਥਾ ਦਾ ਆਜ਼ਾਦੀ ਅਤੇ ਸ਼ਾਂਤੀਪੂਰਵਕ ਪਾਲਣ ਕਰ ਸਕਣਗੇ।

ਢੇਸੀ ਨੇ ਕਿਹਾ ਕਿ ਅਜਿਹੀ ਗਲਤ ਕਾਰਵਾਈ ਨੂੰ ਕਿਸੇ ਵੀ ਤਰ੍ਹਾਂ ਧਾਰਮਿਕ ਤੌਰ ਤੇ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਅਤੇ ਇਸ ਵਿਚਾਰ ਨਾਲ ਸਮੁੱਚਾ ਸਿੱਖ ਜਗਤ ਸਹਿਮਤ ਹੈ।

ਹਾਊਸ ਆਫ ਕਾਮਨਜ਼ ਨੂੰ ਸੰਬੋਧਨ ਕਰਦਿਆਂ ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਨੇ ਮੰਨਿਆ ਕਿ ਕੁਝ ਕੱਟੜ ਦੱਖਣਪੰਥੀਆਂ ਨੇ ਸਿੱਖਾਂ ਵੱਲੋਂ ਕਿਰਪਾਨ ਪਹਿਨਣ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਰਪਾਨ ਨੂੰ “ਸਿੱਖ ਧਰਮ ਦੇ ਪੰਜ ਪਵਿੱਤਰ ਕਕਾਰਾਂ ਵਿੱਚੋਂ ਇੱਕ” ਕਰਾਰ ਦਿੱਤਾ।

ਮੰਤਰੀ ਨੇ ਸਾਲ 2019 ਦੇ ‘ਆਫੈਂਸਿਵ ਵੇਪਨਜ਼ ਐਕਟ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਕਾਨੂੰਨ ਨੇ ਲੰਬੀ ਕਿਰਪਾਨ ਸਬੰਧੀ ਪਹਿਲਾਂ ਤੋਂ ਮੌਜੂਦ ਕਾਨੂੰਨੀ ਸੁਰੱਖਿਆ ਨੂੰ ਸਪੱਸ਼ਟ ਅਤੇ ਮਜ਼ਬੂਤ ਕੀਤਾ ਹੋਇਆ ਹੈ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਸਰਕਾਰ ਕਿਸੇ ਇੱਕ ਵਿਅਕਤੀ ਦੇ ਅਪਰਾਧ ਲਈ ਪੂਰੇ ਸਿੱਖ ਜਗਤ ਨੂੰ ਸਜ਼ਾ ਦੇਣ ਦੇ ਹੱਕ ਵਿੱਚ ਨਹੀਂ ਹੈ।

ਗ੍ਰਹਿ ਮੰਤਰੀ ਨੇ ਕਿਹਾ ਕਿ ਅਸੀਂ ਇਸ ਦੇਸ਼ ਵਿੱਚ ਸਭ ਨੂੰ ਸਜ਼ਾ ਦੇਣ ਦੀ ਧਾਰਨਾ ਵਿੱਚ ਬਿਲਕੁਲ ਵਿਸ਼ਵਾਸ ਨਹੀਂ ਰੱਖਦੇ। ਇਸ ਦੀ ਬਜਾਏ ਅਸੀਂ ਇਸ ਭੈੜੀ ਬੁਰਾਈ ਦੀ ਘਟਨਾ ਵਿਰੁੱਧ ਇਕਜੁੱਟ ਹਾਂ। ਅਸੀਂ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਵਾਲੇ ਦੀ ਨਿੰਦਾ ਕਰਦੇ ਹਾਂ ਨਾ ਕਿ ਉਨ੍ਹਾਂ ਸਾਰਿਆਂ ਦੀ ਜੋ ਉਸ ਦੇ ਧਰਮ ਜਾਂ ਨਸਲੀ ਪਿਛੋਕੜ ਨਾਲ ਸਬੰਧਿਤ ਹਨ।

ਮਹਿਮੂਦ ਨੇ ਇਹ ਵੀ ਕਿਹਾ ਕਿ ਇਸ ਕਤਲ ਨੂੰ ਭਾਈਚਾਰਿਆਂ ਵਿੱਚ ਵੰਡ ਪੈਦਾ ਕਰਨ ਦੇ ਸਾਧਨ ਵਜੋਂ ਨਹੀਂ ਵਰਤਿਆ ਜਾਣਾ ਚਾਹੀਦਾ। ਉਨ੍ਹਾਂ ਨੇ ਦੁਹਰਾਇਆ ਕਿ ਕਿਸੇ ਇੱਕ ਵਿਅਕਤੀ ਦੇ ਘਿਣਾਉਣੇ ਅਪਰਾਧ ਲਈ ਸਾਰੇ ਸਿੱਖਾਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾਣਾ ਚਾਹੀਦਾ।

ਇਸ ਚਰਚਾ ਨੇ ਬਰਤਾਨੀਆ ਅਤੇ ਵਿਸ਼ਵ ਭਰ ਦੇ ਸਿੱਖ ਜਗਤ ਦਾ ਵਿਆਪਕ ਧਿਆਨ ਖਿੱਚਿਆ ਹੈ। ਧਾਰਮਿਕ ਅਤੇ ਭਾਈਚਾਰਕ ਆਗੂਆਂ ਨੇ ਇਕਸੁਰ ਹੋ ਕੇ ਨਾ ਸਿਰਫ਼ ਇਸ ਹੱਤਿਆ ਦੀ ਨਿੰਦਾ ਕੀਤੀ ਹੈ ਸਗੋਂ ਉਹਨਾਂ ਰਾਜਨੀਤਿਕ ਕੋਸ਼ਿਸ਼ਾਂ ਦੀ ਵੀ ਸਖ਼ਤ ਨਿੰਦਾ ਕੀਤੀ ਹੈ ਜਿਨ੍ਹਾਂ ਰਾਹੀਂ ਸਦੀਆਂ ਪੁਰਾਣੀ ਧਾਰਮਿਕ ਪਰੰਪਰਾ ’ਤੇ ਪਾਬੰਦੀ ਲਗਾਉਣ ਦਾ ਆਧਾਰ ਬਣਾਉਣ ਦੀ ਘਟੀਆ ਕੋਸ਼ਿਸ਼ ਕੀਤੀ ਜਾ ਰਹੀ ਹੈ।

Powered by Froala Editor


Recommended News
Most Read
Just Now