ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ   
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
December 13, 2025
-

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 13 ਦਸੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 287ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 178 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 25 ਐਫਆਈਆਰਜ਼ ਦਰਜ ਕਰਕੇ 27 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 287 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,209 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 725 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਅਤੇ 75 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 36 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 80 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 178 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 186 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।    

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Powered by Froala Editor


Recommended News
Most Read
Just Now