ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ    ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼*    ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਲਗਭਗ 1100 ਆਦਰਸ਼ ਸਕੂਲ ਅਧਿਆਪਕਾਂ ਨੂੰ ਮਿਲੇਗਾ ਲਾਭ; ਮਹੀਨਾਵਾਰ ਤਨਖਾਹ 10,000 ਰੁਪਏ ਤੋਂ ਵਧ ਕੇ 22,000 ਰੁਪਏ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ*    • ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆ ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ*    *ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ*    ਦਿੱਲੀ ਵਿੱਚ ਸਵਾਈਨ ਫਲੂ ਦਾ ਕਹਿਰ ਹਸਪਤਾਲ ਮਰੀਜ਼ਾਂ ਨਾਲ ਭਰਨ ਲਗੇ   
’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ
February 2, 2026
-

-ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਮੋਹਾਲੀ ਵਿੱਚ ਵਿਸ਼ੇਸ਼ ਨਾਕਿਆਂ ਦਾ ਕੀਤਾ ਨਿਰੀਖਣ 

-ਪਿਛਲੇ ਦੋ ਹਫ਼ਤਿਆਂ ਵਿੱਚ, ਪੁਲਿਸ ਟੀਮਾਂ ਨੇ 2311 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ , 283 ਭਗੌੜੇ ਅਪਰਾਧੀਆਂ ਨੂੰ ਵੀ ਕੀਤਾ ਗ੍ਰਿਫ਼ਤਾਰ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

-ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ 

-ਯੁੱਧ ਨਸ਼ਿਆਂ ਵਿਰੁੱਧ ਦੇ 338ਵੇਂ ਦਿਨ 81 ਨਸ਼ਾ ਤਸਕਰ 1.3 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ 

ਚੰਡੀਗੜ੍ਹ, 2 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਦੋ ਹਫ਼ਤੇ ਪਹਿਲਾਂ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਤਹਿਤ ਪੰਜਾਬ ਪੁਲਿਸ ਨੇ ਹੁਣ ਤੱਕ ਸੂਬੇ ਭਰ ਵਿੱਚ 14,382 ਥਾਵਾਂ ’ਤੇ ਛਾਪੇਮਾਰੀ ਕਰਕੇ 4,233 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀ ਸ਼ਾਮਲ ਹਨ ।

ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਮੁਹਿੰਮ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ।

’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ ਹਿੱਸੇ ਵਜੋਂ ਸੋਮਵਾਰ ਨੂੰ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ ਸੁਚੱਜੇ ਤਾਲਮੇਲ ਵਾਲੇ ਮਜ਼ਬੂਤ ਨਾਕੇ ਲਗਾਏ ਗਏ ਅਤੇ ਰਾਜ ਭਰ ਵਿੱਚ ਵਾਹਨਾਂ ਅਤੇ ਸ਼ੱਕੀ ਲੋਕਾਂ ਦੀ ਵਿਆਪਕ ਜਾਂਚ ਕੀਤੀ ਗਈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਮੋਹਾਲੀ ਦੇ ਗੋਦਰੇਜ ਚੌਕ ’ਤੇ ਨਾਕੇ ਦਾ ਨਿਰੀਖਣ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਤੋਂ 116 ਹਥਿਆਰਾਂ ਸਮੇਤ 262 ਜ਼ਿੰਦਾ ਕਾਰਤੂਸ ਅਤੇ 23 ਮੈਗਜ਼ੀਨ ਬਰਾਮਦ ਕੀਤੇ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, 2,311 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਆਰੰਭੀ ਗਈ ਹੈ, ਜਦਕਿ 4,008 ਵਿਅਕਤੀਆਂ ਨੂੰ ਪੂਰੀ ਤਫ਼ਤੀਸ਼ ਅਤੇ ਪੁੱਛਗਿੱਛ  ਪਿੱਛੋਂ  ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਪਿਛਲੇ 14 ਦਿਨਾਂ ਵਿੱਚ 283 ਭਗੌੜੇ ਅਪਰਾਧੀਆਂ (ਪੀ.ਓ.) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਅੱਜ ਮੁਹਿੰਮ 14ਵੇਂ ਦਿਨ, ਪੁਲਿਸ ਟੀਮਾਂ ਨੇ 613 ਛਾਪੇਮਾਰੀਆਂ ਕਰਨ ਤੋਂ ਬਾਅਦ 172 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ 159 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਨੌਂ ਭਗੌੜੇ ਅਪਰਾਧੀਆਂ (ਪੀਓ) ਨੂੰ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਜੰਗ ਜਾਰੀ ਰੱਖਦਿਆਂ “ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਦੇ 338ਵੇਂ ਦਿਨ 81 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਚੋਂ 1.3 ਕਿਲੋ ਹੈਰੋਇਨ, 1053 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਤਰ੍ਹਾਂ ਸਿਰਫ 338 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47,498 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Powered by Froala Editor


Recommended News
Most Read
Just Now