ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ    ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ    ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ    ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ    ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ    ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ    ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ    ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ     ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ    ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੂਰਨਿਆਂ ਨੂੰ ਅੱਗੇ ਤੋਰਨ ਦੀ ਅਪੀਲ   
ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ
March 25, 2026
-

ਚੰਡੀਗੜ੍ਹ 25 ਮਾਰਚ:

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜਾਰ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਨਾਭਾ,ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੇ ਸਾਲ 2023 ਵਿੱਚ ਖਾਲਿਸਤਾਨੀ ਲਹਿਰ ਵਿੱਚ ਸ਼ਾਮਲ ਹੋਣ ਸਬੰਧੀ ਜਾਂਚ ਕੀਤੀ ਗਈ ਸੀ। ਇਸ ਸਬੰਧ ਵਿੱਚ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਕਾਊਂਟਰ ਇੰਟੈਲੀਜੈਂਸ ਦਫ਼ਤਰ  ਬੁਲਾਇਆ ਅਤੇ ਉਸਨੂੰ ਕਿਹਾ ਕਿ ਉਹ, ਆਪਣੇ ਰਿਸ਼ਤੇਦਾਰ ਦੇ ਨਾਲ, ਖਾਲਿਸਤਾਨੀ ਲਹਿਰ ਵਿੱਚ ਵੀਂ ਸ਼ਾਮਲ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਉਸਦੇ ਪੱਖ ਵਿਚ ਰਿਪੋਰਟ ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜੋ ਕਿ  ਸ਼ਿਕਾਇਤਕਰਤਾ ਨੂੰ ਵਿਦੇਸ਼ ਜਾਣ ਲਈ ਲੋੜੀਂਦੀ ਸੀ।

ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Powered by Froala Editor


Recommended News
Most Read
Just Now