ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ   
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
March 29, 2026
-

ਚੰਡੀਗੜ੍ਹ 29 ਮਾਰਚ, 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ ਕਿਚਲੂ ਨਗਰ, ਥਾਣਾ ਪੀਏਯੂ ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬੈਂਕ ਕਲੋਨੀ ਨੂਰਵਾਲਾ ਰੋਡ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਏਐਸਆਈ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੀ ਭੈਣ ਅਤੇ ਮਾਂ ਨੂੰ ਇਸ ਮਾਮਲੇ ਵਿੱਚ ਨਾ ਫਸਾਉਣ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਨਾ ਦੇਣ ਲਈ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਦੀ ਅਗਲੇਰੀ ਜਾਂਚ ਜਾਰੀ ਹੈ।

Powered by Froala Editor


Recommended News
Most Read
Just Now