'ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ    ਪੰਜਾਬ ਸਰਕਾਰ ਨੇ 26 ਮਈ ਨੂੰ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ    ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ    ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ    ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ    ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ    ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਵਾਧਾ    ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ    ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ    ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ   
ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ
March 31, 2026
-

— ਪੁਲਿਸ ਟੀਮਾਂ ਨੇ 70 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 126 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

— ਯੁੱਧ ਨਸ਼ਿਆਂ ਵਿਰੁੱਧ ਦੇ 395ਵੇਂ ਦਿਨ 3.2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 31 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 70ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 521 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।


ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।


70ਵੇਂ ਦਿਨ, ਪੁਲਿਸ ਟੀਮਾਂ ਨੇ 214 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 18,056 ਹੋ ਗਈ ਹੈ।


ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 126 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।


ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I


ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 395ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.2 ਕਿਲੋਗ੍ਰਾਮ ਹੈਰੋਇਨ, 586 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 21,780 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 395 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56,330 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 20 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Powered by Froala Editor


Recommended News
Most Read
Just Now