ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ    ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ    ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ    ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ    ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ    ਗੁਰਜੀਤ ਸਿੰਘ ਖਾਲਸਾ, ਜੋ 560 ਦਿਨਾਂ ਤੋਂ 400 ਫੁੱਟ ਉੱਚੇ ਟਾਵਰ 'ਤੇ ਬੈਠੇ ਹਨ, ਨੇ ਆਪਣਾ ਅਨੋਖਾ ਵਿਰੋਧ ਖਤਮ ਕਰ ਦਿੱਤਾ ਹੈ।    ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ    ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ, ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ    ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ   
ਜੁਝਾਰ ਨਗਰ ਦੇ ਪਾਰਕ -ਚ ਲਗਾਈਆਂ ਕਸਰਤ ਦੀਆਂ ਮਸ਼ੀਨਾਂ ਤੇ ਬੱਚਿਆਂ ਲਈ ਝੂਲੇ
February 12, 2024
Worldwide-News-Express-multiface

Worldwide News Express / Punjab

ਪਟਿਆਲਾ, 11 ਫਰਵਰੀ (ਸੁਖਬੀਰ ਬੇਦੀ)

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਸੋਚ ਅਤੇ ਸੁਫ਼ਨਿਆਂ ਨੂੰ ਪੂਰਾ ਕਰਦਿਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਪਰਾਲੇ ਸਦਕਾ ਤੰਦਰੁਸਤ ਪੰਜਾਬ, ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਸਦਕਾ ਅੱਜ ਜੁਝਾਰ ਨਗਰ, ਪਟਿਆਲਾ ਵਿਖੇ ਇੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪਟਿਆਲਾ ਦਿਹਾਤੀ ਤੋਂ ਐਮ.ਐਲ.ਏ. ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਸਪੁੱਤਰ ਐਡਵੋਕੇਟ ਸ਼੍ਰੀ ਰਾਹੁਲ ਸੈਣੀ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ਼੍ਰੀ ਰਾਹੁਲ ਨੇ ਜੁਝਾਰ ਨਗਰ ਦੇ ਬਜ਼ੁਰਗਾਂ ਦੀ ਸਿਹਤ ਅਤੇ ਬੱਚਿਆਂ ਦੇ ਮਨੋਰੰਜਨ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਅਤੇ ਵੈਲਫ਼ੇਅਰ ਸੁਸਾਇਟੀ ਵੱਲੋਂ ਪਾਰਕਾਂ ਦੀ ਲੜੀ ਨੂੰ ਅੱਗੇ ਜੋੜਦੇ ਹੋਏ ਨਵੇਂ ਬਣੇ ਪਾਰਕ ਵਿੱਚ ਲਾਈਆਂ ਕਸਰਤ ਕਰਨ ਦੀਆਂ ਮਸ਼ੀਨਾਂ ਅਤੇ ਬੱਚਿਆਂ ਲਈ ਲਾਏ ਝੂਟਿਆਂ ਦਾ ਉਦਘਾਟਨ ਵੀ ਕੀਤਾ। ਇਸ ਸਮਾਗਮ ਵਿੱਚ ਵੱਖੋ-ਵੱਖ ਬੁਲਾਰਿਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਸ਼੍ਰੀ ਰਾਹੁਲ ਨੇ ਵੀ ਆਪਣੇ ਵਿਚਾਰ ਰੱਖਦਿਆਂ ਵੈਲਫ਼ੇਅਰ ਸੁਸਾਇਟੀ ਵੱਲੋਂ ਕੀਤੇ ਇਸ ਉਪਰਾਲੇ ਦੀ ਖ਼ੂਬ ਸ਼ਲਾਘਾ ਕੀਤੀ ਅਤੇ ਵੈਲਫ਼ੇਅਰ ਸੁਸਾਇਟੀ, ਜੁਝਾਰ ਨਗਰ ਦੇ ਪ੍ਰਧਾਨ ਸ. ਪ੍ਰਿਤਪਾਲ ਸਿੰਘ ਭੰਡਾਰੀ ਅਤੇ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਹੌਂਸਲਾ ਅਫ਼ਜ਼ਾਈ ਵੀ ਕੀਤੀ। ਇਸ ਸਮਾਰੋਹ ਵਿੱਚ ਸ਼੍ਰੀ ਬਲਵਿੰਦਰ ਸੈਣੀ, ਸ਼੍ਰੀ ਜਸਬੀਰ ਗਾਂਧੀ, ਸ਼੍ਰੀ ਕਮਲ ਸ਼ਰਮਾ, ਸ. ਰਜਿੰਦਰ ਸਿੰਘ ਮੋਹਲ, ਸ. ਅਮਰਜੀਤ ਸਿੰਘ ਭਾਟੀਆ ਨੇ ਵੀ ਖ਼ਾਸ ਤੌਰ ਤੇ ਸ਼ਿਰਕਤ ਕੀਤੀ। ਸੁਸਾਇਟੀ ਦੇ ਹੋਰ ਮੈਂਬਰ ਸ਼੍ਰੀ ਧਰਮਵੀਰ ਸ਼ਰਮਾ, ਸ਼੍ਰੀ ਐਨ.ਕੇ. ਜੌਲੀ, ਸ. ਜਤਿੰਦਰਪਾਲ ਸਿੰਘ ਫ਼ੌਜੀ, ਸ. ਗੁਰਮੁਖ ਸਿੰਘ, ਸ਼੍ਰੀ ਦੱਤ ਸਾਹਿਬ, ਸ਼੍ਰੀ ਤਰਸੇਮ ਭਾਰਦਵਾਜ, ਸ਼੍ਰੀ ਕੁਲਭੂਸ਼ਣ ਕਪਿਲਾ, ਸ. ਨਿਰਮਲ ਸਿੰਘ, ਸ. ਹਰਨੂਰ ਸਿੰਘ ਭੰਡਾਰੀ, ਅਤੇ ਡਾ. ਅਮਨਦੀਪ ਸਿੰਘ ਭੰਡਾਰੀ ਵੀ ਹਾਜ਼ਰ ਹੋਏ।

Worldwide News Express multifaceted digital media company


Recommended News
Most Read
Just Now