ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ    ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼*    ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਲਗਭਗ 1100 ਆਦਰਸ਼ ਸਕੂਲ ਅਧਿਆਪਕਾਂ ਨੂੰ ਮਿਲੇਗਾ ਲਾਭ; ਮਹੀਨਾਵਾਰ ਤਨਖਾਹ 10,000 ਰੁਪਏ ਤੋਂ ਵਧ ਕੇ 22,000 ਰੁਪਏ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ*    • ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆ ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ*    *ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ*    ਦਿੱਲੀ ਵਿੱਚ ਸਵਾਈਨ ਫਲੂ ਦਾ ਕਹਿਰ ਹਸਪਤਾਲ ਮਰੀਜ਼ਾਂ ਨਾਲ ਭਰਨ ਲਗੇ   
ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ
May 21, 2026
-

ਸਰਹੱਦ ਪਾਰ ਦੇ ਤਸਕਰ ਦੇ ਸੰਪਰਕ ਵਿਚ ਸਨ ਗ੍ਰਿਫਤਾਰ ਕੀਤੇ ਦੋਸ਼ੀ; ਸੂਬੇ ਵਿੱਚ ਅੱਗੇ ਡਿਲੀਵਰ ਕਰਨ ਲਈ ਪ੍ਰਾਪਤ ਕਰ ਰਹੇ ਸਨ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ: ਡੀਜੀਪੀ ਗੌਰਵ ਯਾਦਵ

ਮਾਡਿਊਲ ਦੇ ਹੋਰ ਕਾਰਕੁੰਨਾਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ

ਚੰਡੀਗੜ੍ਹ/ਅੰਮ੍ਰਿਤਸਰ, 21 ਮਈ:

ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਭਰਾਵਾਂ ਨੂੰ 5.5 ਕਿਲੋ ਹੈਰੋਇਨ,ਚਾਰ ਪਿਸਤੌਲਾਂ ਅਤੇ 10 ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੌਬੀ ਸਿੰਘ ਅਤੇ ਹਰਜੀਤ ਸਿੰਘ ਦੋਵੇਂ ਵਾਸੀ ਪਿੰਡ ਰੋਖੇ, ਅਜਨਾਲਾ (ਅੰਮ੍ਰਿਤਸਰ),ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ 02 ਐਫ਼ਸੀ 8820) ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ  ਹਥਿਆਰ/ਗੋਲਾ ਸਿੱਕੇ ਦੀਆਂ ਖੇਪਾਂ ਪ੍ਰਾਪਤ ਹੋਈਆਂ ਸਨ ਜੋ, ਸੂਬੇ ਵਿੱਚ ਅੱਗੇ ਡਿਲੀਵਰ ਕੀਤੀਆਂ ਜਾਣੀਆਂ ਸਨ ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਬੌਬੀ ਅਤੇ ਹਰਜੀਤ ਨੂੰ ਹਾਲ ਹੀ ਵਿੱਚ ਹਥਿਆਰ/ਗੋਲੀ ਸਿੱਕੇ ਦੀ ਖੇਪ ਪ੍ਰਾਪਤ ਹੋਈ ਹੈ, ਜਿਸਨੂੰ ਉਹ  ਆਪਣੇ ਮੋਟਰਸਾਈਕਲ ’ਤੇ ਅੰਮ੍ਰਿਤਸਰ ਹਾਈਵੇਅ ਦੇ ਬਾਈਪਾਸ ’ਤੇ ਸਥਿਤ ਪਿੰਡ ਕਾਲੇ ਘਣੂਪੁਰ ਦੇ ਨੇੜੇ ਅੱਗੇ ਕਿਸੇ ਹੋਰ ਕਾਰਕੁੰਨ ਤੱਕ ਪਹੁੰਚਾਉਣ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਲਾਕੇ ਦੇ ਆਲੇ-ਦੁਆਲੇ ਨਾਕਾਬੰਦੀ ਕੀਤੀ ਅਤੇ ਪਿੰਡ ਕਾਲੇ ਘਣੂਪੁਰ ਨੇੜਲੇ ਬਾਈਪਾਸ ’ਤੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਪਹਿਲਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਪਿਸਤੌਲਾਂ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪਰ ਬਾਅਦ ਵਿੱਚ ਮੁਲਜ਼ਮ ਬੌਬੀ ਸਿੰਘ ਦੇ ਇਕਬਾਲੀਆ ਬਿਆਨ ’ਤੇ ਪਿੰਡ ਭਾਕਾ ਤਾਰਾ ਸਿੰਘ ਤੋਂ 5.5 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਗਈ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਅਤੇ ਮਾਡਿਊਲ ਦੇ ਹੋਰ ਕਾਰਕੁੰਨਾਂ ਦੀ ਪਛਾਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। 

ਇਸ ਸਬੰਧ ਵਿੱਚ ਐਫਆਈਆਰ ਨੰਬਰ 35 17-05-2026 ਨੂੰ ਅਸਲਾ ਐਕਟ ਦੀ ਧਾਰਾ 25, 25(1)(ਏ) ਅਤੇ 25(8) ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਸੀ, ਅਤੇ ਬਾਅਦ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21 ਵੀ ਜੋੜ ਦਿੱਤੀ ਗਈ ਹੈ।

Powered by Froala Editor


Recommended News
Most Read
Just Now