4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ 'ਤੇ ਤੁਰੰਤ ਕਾਰਵਾਈ ਦੇ ਨਿਰਦੇਸ਼    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ    ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ    ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਰੀਜਨਰੇਟਿੰਗ ਪੰਜਾਬ ਨੇ ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ    ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ    'ਸ੍ਰੀ ਮੁਕਤਸਰ ਸਾਹਿਬ ਵਿਖੇ ‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ    ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ    ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ    ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ    ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਰਣਨੀਤਕ ਨਾਕਿਆਂ ‘ਤੇ ਨਿਗਰਾਨੀ ਹੋਰ ਸਖ਼ਤ, ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਬਰਾਮਦਗੀ   
ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
June 23, 2026
-

ਚੰਡੀਗੜ੍ਹ, 23 ਜੂਨ, 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੰਸਪੈਕਟਰ ਰਜਨੀਸ਼ ਰਾਮਪਾਲ ਅਤੇ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ ਵਿਖੇ ਤਾਇਨਾਤ ਜੂਨੀਅਰ ਆਡੀਟਰ ਮਾਨਵ ਭਨੋਟ ਨੂੰ ਖ਼ਰੀਫ਼ ਸੀਜ਼ਨ 2025-26 ਦੌਰਾਨ ਕਸਟਮ ਮਿਲਿੰਗ ਲਈ ਅਲਾਟ ਕੀਤੇ ਝੋਨੇ ਦੇ ਭੰਡਾਰਨ ਨੂੰ ਮੁਕੰਮਲ ਕਰਨ ਸਬੰਧੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਚੀਮਾ ਮੰਡੀ, ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਇੱਕ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਮੁਲਜ਼ਮ ਰਜਨੀਸ਼ ਰਾਮਪਾਲ ਨੇ ਸ਼ਿਕਾਇਤਕਰਤਾ ਦੇ ਸ਼ੈਲਰ ਵਿੱਚ ਝੋਨੇ ਦੇ ਭੰਡਾਰਨ ਨੂੰ ਮੁਕੰਮਲ ਕਰਨ ਲਈ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲਏ ਸਨ ਅਤੇ ਬਾਅਦ ਵਿੱਚ ਗੁਰਵਿੰਦਰ ਸਿੰਘ, ਏਐਫਐਸਓ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਦੇ ਨਾਮ 'ਤੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 20,000 ਰੁਪਏ ਲਏ ਸਨ।

ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਮਾਨਵ ਭਨੋਟ, ਜੂਨੀਅਰ ਆਡੀਟਰ, ਨੇ ਸ਼ਿਕਾਇਤਕਰਤਾ ਤੋਂ ਆਪਣੇ ਲਈ ਅਤੇ ਨਰਿੰਦਰ ਸਿੰਘ, ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ ਦੇ ਨਾਮ 'ਤੇ ਸ਼ਿਕਾਇਤਕਰਤਾ ਦੇ ਸ਼ੈਲਰ ਵਿੱਚ ਝੋਨੇ ਦੀ ਸਟੋਰੇਜ ਪੂਰੀ ਕਰਨ ਲਈ ਰਿਸ਼ਵਤ ਵਜੋਂ 50,000 ਰੁਪਏ ਲਏ ਸਨ। ਇਸ ਸਬੰਧੀ ਸ਼ਿਕਾਇਤਕਰਤਾ ਵੱਲੋਂ ਤਿਆਰ ਕੀਤੀਆਂ ਗਈਆਂ ਵੀਡੀਓ ਰਿਕਾਰਡਿੰਗਾਂ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਦੋਸ਼ਾਂ ਨੂੰ ਸਾਬਤ ਕੀਤਾ।

ਇਸ ਸਬੰਧੀ ਇਨ੍ਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ ਹੋਰ ਸ਼ੱਕੀ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Powered by Froala Editor


Recommended News
Most Read
Just Now