August 6, 2026
Chandigarh ਚੰਡੀਗੜ੍ਹ, 6 ਅਗਸਤ 2026:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਰਫ਼ਤਾਰ ਟੂਲਸ ਐਂਡ ਟ੍ਰੈਵਲ ਕੰਪਨੀ, ਮੋਹਾਲੀ ਵਿੱਚ ਕੰਮ ਕਰਨ ਵਾਲੇ ਪ੍ਰਾਈਵੇਟ ਡਰਾਈਵਰ ਅਮਨਦੀਪ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਕੁਰੂਕਸ਼ੇਤਰ, ਹਰਿਆਣਾ ਦੇ ਇੱਕ ਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਦੋਸ਼ੀ ਡਰਾਈਵਰ, ਜਿਸਨੇ ਪਹਿਲਾਂ ਸ਼ਿਕਾਇਤਕਰਤਾ ਵਿਰੁੱਧ ਪੁਲਿਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ, ਨੇ ਸ਼ਿਕਾਇਤਕਰਤਾ ਤੋਂ ਰਫ਼ਤਾਰ ਟੂਲਸ ਕੰਪਨੀ ਦੇ ਮਾਲਕ ਨਾਲ ਸਮਝੌਤਾ ਕਰਨ ਬਦਲੇ 60,000 ਰੁਪਏ ਰਿਸ਼ਵਤ ਮੰਗੀ ਸੀ। ਇਸ ਉਪਰੰਤ ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ 'ਤੇ ਸੌਦਾ 40,000 ਰੁਪਏ ਵਿੱਚ ਤੈਅ ਹੋ ਗਿਆ।
ਰਿਸ਼ਵਤ ਨਾ ਦੇਣ ਦੇ ਇਰਾਦੇ ਨਾਲ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸਏਐਸ ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਡਰਾਈਵਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਐਸਏਐਸ ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Powered by Froala Editor
5 000