August 17, 2026
Narula / Chandigarh
ਚੰਡੀਗੜ੍ਹ, 17 ਅਗਸਤ:
ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 209ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 494 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
209ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 232 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 61,578 ਹੋ ਗਈਆਂ।
ਇਸ ਤੋਂ ਇਲਾਵਾ 167 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
Powered by Froala Editor
209 494 232