ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੇਸ਼ ਦੇ ਦੂਜੇ ਰਾਜਾਂ ਦੇ ਸਰਕਾਰੀ ਕਰਮਚਾਰੀਆਂ ਨਾਲੋਂ ਵੱਧ ਤਨਖ਼ਾਹ ਮਿਲ ਰਹੀ ਹੈ- ਚੀਮਾ     *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ    ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ    ਬਾਲ ਵਿਆਹ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ: 5 ਬਾਲ ਵਿਆਹ ਸਮੇਂ ਸਿਰ ਰੋਕ ਕੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ – ਡਾ. ਬਲਜੀਤ ਕੌਰ*    ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰਸਮੀ ਤੌਰ ‘ਤੇ ਲਾਂਚ ਕੀਤਾ 'ਪਹਿਚਾਣ' ਪੋਰਟਲ    ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਬਲਵੰਤ ਰਾਜੋਆਣਾ ਨੂੰ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਦੀ ਮਨਜ਼ੂਰੀ    ਅੰਮ੍ਰਿਤਸਰ ਪੁਲਸ ਵਲੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ    ਅੰਮ੍ਰਿਤਸਰ ਪੁਲਸ ਵਲੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ    *ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ*    *ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: *ਕਾਂਗਰਸ ਅਤੇ ਅਕਾਲੀ ਦਲ ਨੇ ਸਿਉਂਕ ਵਾਂਗ ਪੰਜਾਬ ਨੂੰ ਖੋਖਲਾ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*   
ਅੰਮ੍ਰਿਤਸਰ ਪੁਲਸ ਵਲੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ
September 2, 2026
-2-

Ajit / Amritsar

ਚੰਡੀਗੜ੍ਹ, 2 ਸਤੰਬਰ ( ਨਰੂਲਾ) –ਅੰਮ੍ਰਿਤਸਰ ਪੁਲਿਸ ਅਤੇ BSF ਨੂੰ ਨਸਾ ਵਿਰੋਧੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਮਿਲੀ ਹੈ। ਤਿੰਨ ਵੱਖ-ਵੱਖ ਮਾਮਲਿਆਂ ਦੌਰਾਨ 578 ਗ੍ਰਾਮ ਆਈਸ ਡਰੱਗ ਅਤੇ 2 ਕਿਲੋ 591 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਕਾਰਵਾਈ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਇੱਕ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਇੱਕ ਮਾਮਲੇ ਵਿੱਚ ਪੁਲਿਸ ਨੇ ਮਨਪ੍ਰੀਤ ਸਿੰਘ ਉਰਫ਼ ਮੰਨਾ ਵਾਸੀ ਮੋੜੇ ਨੂੰ ਕਾਬੂ ਕੀਤਾ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਸਪਲਾਈ ਕਰਦਾ ਹੈ ਅਤੇ ਨਸ਼ੇ ਦੀ ਖੇਪ ਲੈ ਕੇ ਜਾ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਨਾਕਾਬੰਦੀ ਕਰਕੇ ਉਸ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ 2 ਕਿਲੋ ਹੈਰੋਇਨ ਬਰਾਮਦ ਕੀਤੀ। ਮੁਲਜ਼ਮ ਖ਼ਿਲਾਫ਼ NDPS ਐਕਟ ਦੀਆਂ ਧਾਰਾਵਾਂ 21-C ਅਤੇ 25 ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਨਸ਼ਾ ਸਪਲਾਈ ਕਰਨ ਵਾਲੇ ਨੈੱਟਵਰਕ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਇਕ ਮਾਮਲੇ ਵਿੱਚ BSF ਦੀ BOP ਪੁਲਮੋਰਾਂ ਦੇ ਇਲਾਕੇ ਵਿੱਚੋਂ ਇੱਕ ਸ਼ੱਕੀ ਪੈਕੇਟ ਬਰਾਮਦ ਹੋਇਆ। ਪੈਕਿੰਗ ਸਮੇਤ ਪੈਕੇਟ ਦਾ ਕੁੱਲ ਵਜ਼ਨ 578 ਗ੍ਰਾਮ ਦੱਸਿਆ ਗਿਆ ਹੈ ਅਤੇ ਇਸ ਵਿੱਚੋਂ ਆਈਸ ਡਰੱਗ ਬਰਾਮਦ ਹੋਣ ਦੀ ਜਾਣਕਾਰੀ ਹੈ। ਇਸ ਮਾਮਲੇ ਵਿੱਚ ਕਿਸੇ ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

           ਇਸ ਤੋਂ ਇਲਾਵਾ ਪੁਲਿਸ ਨੇ ਸੁਖਦਿਆਲ ਸਿੰਘ ਵਾਸੀ ਅਟਾਰੀ ਅਤੇ ਹਰਦੇਵ ਸਿੰਘ ਵਾਸੀ ਨੇਸ਼ਟਾ ਨੂੰ ਗ੍ਰਿਫ਼ਤਾਰ ਕੀਤਾ। BSF ਦੀ BOP ਮਹਾਵਾ ਦੇ ਇਲਾਕੇ ਵਿੱਚ ਕੀਤੀ ਗਈ ਕਾਰਵਾਈ ਦੌਰਾਨ ਦੋਵਾਂ ਕੋਲੋਂ 591 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਮੋਬਾਈਲ ਫੋਨ, 1120 ਰੁਪਏ ਨਕਦ ਅਤੇ ਮੋਟਰਸਾਈਕਲ ਵੀ ਕਬਜ਼ੇ ਵਿੱਚ ਲਈ ਹੈ। ਦੋਵਾਂ ਖ਼ਿਲਾਫ਼ NDPS ਐਕਟ ਦੀ ਧਾਰਾ 21-C ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Powered by Froala Editor

2


Recommended News
Most Read
Just Now