• ਪੰਜਾਬ ਭਰ ਦੀਆਂ ਖੰਡ ਮਿੱਲਾਂ 25 ਨਵੰਬਰ ਤੋਂ ਆਪਣਾ ਕੰਮਕਾਜ ਸ਼ੁਰੂ ਕਰਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ: ਡਾ. ਬਲਜੀਤ ਕੌਰ    ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ    ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਗਠਜੋੜ- 8 ਦਸੰਬਰ ਨੂੰ ਮੋਗਾ ਵਿੱਚ ਰੈਲੀ    ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ ਭਾਰਤ ਸਰਕਾਰ ਦੇ ਸੀ.ਈ.ਆਈ.ਆਰ. ਪੋਰਟਲ ਰਾਹੀਂ ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਵਿੱਚ ਵੱਡੀ ਸਫ਼ਲਤਾ ਦਰਜ ਕੀਤੀ    ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.    10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸ੍ਰ. ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਚੁਣੇ ਗਏ    ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੇੜਾ ਵਿਖੇ ਦਾਦੀ ਦੀਆਂ ਅੰਤਿਮ ਰਸਮਾਂ ‘ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਸਕਾਰ ਅੱਜ    ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ   
ਜੱਗੂ ਭਗਵਾਨਪੁਰੀਆ ਗੈਂਗ ਦਾ ਮੁੱਖ ਗੁਰਗਾ, ਅੰਮ੍ਰਿਤ ਦਾਲਮ ਕਤਲ, ਯੂਏਪੀਏ, ਅਸਲਾ ਐਕਟ, ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਲੋੜੀਂਦਾ ਭਾਰਤ ਵਾਪਸ ਲਿਆਂਦਾ - ਡੀਜੀਪੀ ਗੌਰਵ ਯਾਦਵ
September 12, 2026
-

Narula / Chandigarh

ਚੰਡੀਗੜ੍ਹ, 12 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਅਤੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਨੇ ਕੇਂਦਰੀ ਏਜੰਸੀਆਂ ਦੀ ਸਹਾਇਤਾ ਨਾਲ ਜੱਗੂ ਭਗਵਾਨਪੁਰੀਆ ਗੈਂਗ ਦੇ ਅਹਿਮ ਗੁਰਗੇ ਅਤੇ ਭਗੌੜੇ ਅਪਰਾਧੀ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਦੀ ਮੋਲਦੋਵਾ ਗਣਰਾਜ ਤੋਂ ਹਵਾਲਗੀ ਪ੍ਰਾਪਤ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਮੁਲਜ਼ਮ ਕਤਲ, ਇਰਾਦਾ ਕਤਲ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ), ਅਸਲਾ ਐਕਟ, ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ।

ਜ਼ਿਕਰਯੋਗ ਹੈ ਕਿ ਦੋਸ਼ੀ ਅੰਮ੍ਰਿਤ ਦਾਲਮ ਨੂੰ 24 ਫਰਵਰੀ, 2026 ਨੂੰ ਮੋਲਦੋਵਾ ਦੇ ਅਧਿਕਾਰੀਆਂ ਨੇ ਉਸ ਸਮੇਂ ਹਿਰਾਸਤ ਵਿੱਚ ਲਿਆ ਸੀ, ਜਦੋਂ ਉਹ ਓਟਾਸੀ ਰਾਜ ਦੀ ਸਰਹੱਦ ਪਾਰ ਕਰਕੇ ਯੂਕਰੇਨ ਵੱਲ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਉਪਰੰਤ, ਓ.ਐਫ.ਟੀ.ਈ.ਸੀ. ਪੰਜਾਬ ਰਾਹੀਂ ਉਸ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਇਨ੍ਹਾਂ ਕਾਰਵਾਈਆਂ ਦੌਰਾਨ, 'ਕੋਰਟ ਆਫ਼ ਚਿਸੀਨਾਉ' ਨੇ 26 ਮਈ, 2026 ਨੂੰ ਅੰਮ੍ਰਿਤਪਾਲ ਸਿੰਘ ਨੂੰ ਭਾਰਤ ਵਾਪਸ ਭੇਜਣ ਬਾਰੇ ਮਨਜ਼ੂਰੀ ਦੇ ਦਿੱਤੀ। ਹਵਾਲਗੀ ਦੇ ਹੁਕਮਾਂ ਵਿਰੁੱਧ ਉਸ ਦੀ ਅਪੀਲ ਨੂੰ 'ਕੋਰਟ ਆਫ਼ ਅਪੀਲ ਸੈਂਟਰੂ' ਵੱਲੋਂ 16 ਜੁਲਾਈ, 2026 ਨੂੰ ਰੱਦ ਕਰ ਦਿੱਤਾ ਗਿਆ, ਜਿਸ ਨਾਲ ਹਵਾਲਗੀ ਦੇ ਹੁਕਮ ਨੂੰ ਅੰਤਿਮ ਰੂਪ ਦਿੱਤਾ ਗਿਆ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਦੀ ਹਵਾਲਗੀ ਤੋਂ ਬਾਅਦ ਪੰਜਾਬ ਪੁਲੀਸ ਦੀ ਚਾਰ ਮੈਂਬਰੀ ਟੀਮ ਉਸ ਨੂੰ ਭਾਰਤ ਵਾਪਸ ਲਿਆਉਣ ਲਈ ਮੋਲਦੋਵਾ ਭੇਜੀ ਗਈ। ਐਸਪੀ ਏਜੀਟੀਐਫ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਟੀਮ ਵਿੱਚ ਇੰਸਪੈਕਟਰ ਪੁਸ਼ਵਿੰਦਰ ਸਿੰਘ, ਐਸਆਈ ਜਸਪ੍ਰੀਤ ਸਿੰਘ ਅਤੇ ਏਐਸਆਈ ਵਰਿੰਦਰ ਕੁਮਾਰ ਸ਼ਾਮਲ ਸਨ। 

ਡੀਜੀਪੀ ਨੇ ਦੱਸਿਆ ਕਿ ਦੋਸ਼ੀ ਅੰਮ੍ਰਿਤ ਦਾਲਮ ਨੂੰ ਪੰਜਾਬ ਪੁਲਿਸ ਦੀ ਟੀਮ ਨੇ ਸ਼ੁੱਕਰਵਾਰ ਨੂੰ ਚਿਸੀਨਾਉ ਏਅਰਪੋਰਟ, ਮੋਲਦੋਵਾ ਤੋਂ ਹਿਰਾਸਤ ਵਿਚ ਲਿਆ ਅਤੇ ਟੀਮ ਸ਼ਨੀਵਾਰ ਸਵੇਰੇ ਨਵੀਂ ਦਿੱਲੀ ਦੇ ਆਈਜੀਆਈ ਏਅਰਪੋਰਟ 'ਤੇ ਪਹੁੰਚੀ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਪੰਜਾਬ ਵਿਚ ਕਾਨੂੰਨੀ ਕਾਰਵਾਈ ਲਈ ਵਾਪਸ ਲਿਆਂਦਾ ਜਾ ਰਿਹਾ ਹੈ।

ਡੀਜੀਪੀ ਨੇ ਕਿਹਾ, "ਇਹ ਪੰਜਾਬ ਪੁਲਿਸ ਵੱਲੋਂ ਕਿਸੇ ਯੂਰਪੀ ਦੇਸ਼ ਤੋਂ ਹਾਸਲ ਕੀਤੀ ਗਈ ਪਹਿਲੀ ਹਵਾਲਗੀ ਹੈ, ਜੋ ਸੰਗਠਿਤ ਅਪਰਾਧ ਵਿਰੁੱਧ ਸਾਡੀ ਲੜਾਈ ਵਿੱਚ ਇੱਕ ਅਹਿਮ ਮੀਲ-ਪੱਥਰ ਸਾਬਤ ਹੋਈ ਹੈ।" ਉਨ੍ਹਾਂ ਦੱਸਿਆ ਕਿ ਇਹ ਕਾਰਵਾਈ 'ਆਪਰੇਸ਼ਨ ਈਸਟਰਨ ਰੀਚ' ਜੋ ਛੇ ਮਹੀਨੇ ਚੱਲਣ ਵਾਲੀ ਇੱਕ ਅੰਤਰਰਾਸ਼ਟਰੀ ਆਪਰੇਸ਼ਨ ਸੀ ਜੋ ਖੁਫੀਆ ਜਾਣਕਾਰੀ 'ਤੇ ਅਧਾਰਤ ਸੀ ਅਤੇ ਜਿਸ ਵਿੱਚ ਲਗਾਤਾਰ ਨਿਗਰਾਨੀ, ਰਣਨੀਤਕ ਖੁਫੀਆ ਜਾਣਕਾਰੀ ਇਕੱਠੀ ਕਰਨਾ ਅਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਏਜੰਸੀਆਂ ਨਾਲ ਤਾਲਮੇਲ ਬਣਾਉਣਾ ਸ਼ਾਮਲ ਸੀ, ਦੀ ਸਫਲਤਾਪੂਰਵਕ ਸਮਾਪਤੀ ਨੂੰ ਦਰਸਾਉਂਦੀ ਹੈ।

ਡੀਜੀਪੀ ਗੌਰਵ ਯਾਦਵ ਨੇ ਏ.ਜੀ.ਟੀ.ਐਫ. ਪੰਜਾਬ ਅਤੇ ਓ.ਐਫ.ਟੀ.ਈ.ਸੀ. ਪੰਜਾਬ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਇਸ ਅੰਤਰਰਾਸ਼ਟਰੀ ਸਹਿਯੋਗ ਲਈ ਮੋਲਦੋਵਾ ਅਤੇ ਅਜ਼ਰਬਾਈਜਾਨ ਦੀਆਂ ਅਥਾਰਟੀਆਂ, ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਆਈ.ਪੀ.ਸੀ.ਯੂ.-ਸੀ.ਬੀ.ਆਈ.) ਦੀ ਇੰਟਰਨੈਸ਼ਨਲ ਪੁਲਿਸ ਕੋਆਪਰੇਸ਼ਨ ਯੂਨਿਟ (ਆਈ.ਪੀ.ਸੀ.ਯੂ.), ਗ੍ਰਹਿ ਮੰਤਰਾਲੇ, ਵਿਦੇਸ਼ ਮੰਤਰਾਲੇ ਅਤੇ ਹੋਰ ਸਾਰੀਆਂ ਕੇਂਦਰੀ ਏਜੰਸੀਆਂ ਦਾ ਵੀ ਧੰਨਵਾਦ ਕੀਤਾ।

ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਦੱਸਿਆ ਕਿ ਮੁਲਜ਼ਮ ਅੰਮ੍ਰਿਤ ਦਾਲਮ ਘੱਟੋ-ਘੱਟ ਸੱਤ ਕਤਲ ਕੇਸਾਂ ਵਿੱਚ ਲੋੜੀਂਦਾ ਹੈ, ਜਿਨ੍ਹਾਂ ਵਿੱਚ 2019 ਵਿੱਚ ਬਟਾਲਾ ਵਿਖੇ ਦਲਬੀਰ ਸਿੰਘ ਦਾ ਕਤਲ, 2024 ਵਿੱਚ ਹੁਸ਼ਿਆਰਪੁਰ ਵਿੱਚ ਅਮਰਜੀਤ ਲਾਲ ਅਤੇ ਕਸ਼ਮੀਰੀ ਲਾਲ ਦਾ ਦੋਹਰਾ ਕਤਲ, 2025 ਵਿੱਚ ਧਰਮਜੀਤ ਸਿੰਘ ਉਰਫ਼ ਧਰਮਾ ਦਾ ਕਤਲ, 2025 ਵਿੱਚ ਕਨਵ ਮਹਾਜਨ ਅਤੇ ਸਰਬਜੀਤ ਸਿੰਘ ਉਰਫ਼ ਕਾਕਾ ਦਾ ਦੋਹਰਾ ਕਤਲ ਅਤੇ 2025 ਵਿੱਚ ਜਸਦੀਪ ਸਿੰਘ ਉਰਫ਼ ਦੀਪ ਚੀਮਾ ਦਾ ਕਤਲ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਕਤੂਬਰ 2024 ਵਿੱਚ ਕੁਰੂਕਸ਼ੇਤਰ, ਹਰਿਆਣਾ, ਭਾਰਤ ਦੇ ਵਸਨੀਕ ਹੀਰਾ ਸਿੰਘ ਪੁੱਤਰ ਗੁਰਪਾਲ ਦੇ ਵੇਰਵਿਆਂ 'ਤੇ ਬਣਾਏ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਵਿਦੇਸ਼ ਫਰਾਰ ਹੋ ਗਿਆ ਸੀ।

ਏ.ਡੀ.ਜੀ.ਪੀ. ਨੇ ਦੱਸਿਆ ਕਿ ਫਰਾਰ ਹੋਣ ਤੋਂ ਬਾਅਦ ਕਈ ਦੇਸ਼ਾਂ ਵਿੱਚ ਮੁਲਜ਼ਮ ਅੰਮ੍ਰਿਤ ਦਾਲਮ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਸੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਨੇ ਮੁਲਜ਼ਮ ਵਿਰੁੱਧ 'ਰੈੱਡ ਨੋਟਿਸ' ਜਾਰੀ ਕੀਤਾ ਸੀ ਅਤੇ ਸਮੇਂ-ਸਮੇਂ 'ਤੇ ਕੇਂਦਰੀ ਏਜੰਸੀਆਂ ਨਾਲ ਉਸਦੇ ਜਾਅਲੀ ਪਾਸਪੋਰਟ ਅਤੇ ਟਿਕਾਣਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ, ਜਿਸ ਦੇ ਨਤੀਜੇ ਵਜੋਂ ਮੁਲਜ਼ਮ ਦੀ ਹਵਾਲਗੀ ਸੰਭਵ ਹੋ ਸਕੀ। 

ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਨੇ ਕਿਹਾ ਕਿ ਓ.ਐਫ.ਟੀ.ਈ.ਸੀ. ਦੀ ਸਥਾਪਨਾ ਤੋਂ ਲੈ ਕੇ, ਮੌਜੂਦਾ ਹਵਾਲਗੀ ਤੋਂ ਇਲਾਵਾ 9 ਅਤਿ ਲੋੜੀਂਦੇ ਭਗੌੜਿਆਂ ਦੀ ਵੱਖ-ਵੱਖ ਦੇਸ਼ਾਂ ਤੋਂ ਹਵਾਲਗੀ ਪ੍ਰਾਪਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੈੱਲ ਦੇ ਠੋਸ ਯਤਨਾਂ ਸਦਕਾ, ਇਸ ਸਾਲ ਹਵਾਲਗੀ ਸਬੰਧੀ ਭੇਜੀਆਂ ਗਈਆਂ ਦੋ ਬੇਨਤੀਆਂ ਨੂੰ ਸਫਲਤਾ ਮਿਲੀ ਸੀ, ਜਿਸ ਵਿੱਚ ਯੂਏਈ ਤੋਂ ਅੰਮ੍ਰਿਤਪਾਲ ਮਹਿਰੋਂ ਦੀ ਹਵਾਲਗੀ ਦਾ ਮਾਮਲਾ ਸ਼ਾਮਲ ਹੈ। 

ਆਈਜੀਪੀ ਨੇ ਦੱਸਿਆ ਕਿ ਓ.ਐਫ.ਟੀ.ਈ.ਸੀ. ਵੱਲੋਂ 11 ਹੋਰ ਵਿਦੇਸ਼ ਅਧਾਰਿਤ ਭਗੌੜਿਆਂ ਦੀ ਹਵਾਲਗੀ ਲਈ  ਯਤਨ ਕੀਤੇ ਜਾ ਰਹੇ ਹਨ।

Powered by Froala Editor


Recommended News
Most Read
Just Now