ਗੈਂਗਸਟਰਾਂ 'ਤੇ ਵਾਰ ਦਾ 235ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 325 ਕਾਬੂ ਪੁਲਿਸ ਟੀਮਾਂ ਨੇ 207 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ    ਪਟਿਆਲਾ ਅਤੇ ਫਰੀਦਕੋਟ ਵਿੱਚ ਮੁਲਾਜ਼ਮਾਂ ਵੱਲੋਂ ਮੰਤਰੀਆਂ ਦੇ ਘਰਾਂ ਦਾ ਘਿਰਾਓ     ਜੱਗੂ ਭਗਵਾਨਪੁਰੀਆ ਗੈਂਗ ਦਾ ਮੁੱਖ ਗੁਰਗਾ, ਅੰਮ੍ਰਿਤ ਦਾਲਮ ਕਤਲ, ਯੂਏਪੀਏ, ਅਸਲਾ ਐਕਟ, ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਲੋੜੀਂਦਾ ਭਾਰਤ ਵਾਪਸ ਲਿਆਂਦਾ - ਡੀਜੀਪੀ ਗੌਰਵ ਯਾਦਵ    550 ਕਿਲੋ ਨਕਲੀ ਘਿਓ ਨਾਲ ਭਰਿਆ ਟਰੱਕ ਕਾਬੂ    ਟਾਰਗੇ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ 'ਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਹਾਲ ਹੀ ਵਿੱਚ ਦੁਬਈ ਤੋਂ ਆਏ ਸਨ: ਡੀਜੀਪੀ ਗੌਰਵ ਯਾਦਵ    ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਸਰਕਾਰੀ ਖਜ਼ਾਨੇ ਨੂੰ 2.62 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇ*    400 ਤੋਂ ਵੱਧ ਲਾਭਪਾਤਰੀਆਂ ਵਾਲੇ 2,008 ਤੋਂ ਵੱਧ ਸਥਾਨਾਂ ’ਤੇ ਲੱਗਣਗੇ ਸਿਹਤ ਯੋਜਨਾ ਕਾਰਡ ਵੰਡ ਕੈਂਪ; ਯੂਨੀਵਰਸਲ ਕਵਰੇਜ ਲਈ ਭਗਵੰਤ ਮਾਨ ਸਰਕਾਰ ਦੀ ਸਮਾਂਬੱਧ ਪਹਿਲਕਦਮੀ: ਡਾ. ਬਲਬੀਰ ਸਿੰਘ    ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ    ਇਨਵੈਸਟ ਪੰਜਾਬ' ਵੱਲੋਂ ਸ਼ਾਰਜਾਹ ਅਤੇ ਪੰਜਾਬ ਦੇ ਉਦਯੋਗਾਂ ਨੂੰ ਇੱਕ-ਦੂਜੇ ਦੇ ਬਾਜ਼ਾਰਾਂ ਵਿੱਚ ਵਿਸਤਾਰ ਲਈ ਦਿੱਤਾ ਜਾਵੇਗਾ ਪੂਰਾ ਸਹਿਯੋਗ ਪੰਜਾਬ-ਯੂ.ਏ.ਈ. ਦਰਮਿਆਨ ਮਜ਼ਬੂਤ ਰਿਸ਼ਤੇ ਦੁਵੱਲੇ ਵਪਾਰ ਅਤੇ ਗਲੋਬਲ ਮਾਰਕੀਟ ਏਕੀਕਰਨ ਨੂੰ ਦੇਣਗੇ ਉਤਸ਼ਾਹ: ਅਮਨ ਅਰੋੜਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲੋੜਵੰਦ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਪੰਜਾਬ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ   
ਗੈਂਗਸਟਰਾਂ 'ਤੇ ਵਾਰ ਦਾ 235ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 325 ਕਾਬੂ ਪੁਲਿਸ ਟੀਮਾਂ ਨੇ 207 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
September 12, 2026
-235-603-325-207-

Narula / Chandigarh

ਚੰਡੀਗੜ੍ਹ, 12 ਸਤੰਬਰ:

ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 235ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 603 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

235ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 325 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 70,028 ਹੋ ਗਈ ਹੈ।

ਇਸ ਤੋਂ ਇਲਾਵਾ 207 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। 

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 560ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 177 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.4 ਕਿਲੋ ਹੈਰੋਇਨ, 101 ਕਿਲੋ ਭੁੱਕੀ, 1192 ਨਸ਼ੀਲੀਆਂ ਗੋਲੀਆਂ ਅਤੇ 5550 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 560 ਦਿਨਾਂ ਵਿੱਚ 77,836 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Powered by Froala Editor

235 603 325 207


Recommended News
Most Read
Just Now