ਬਿਜਲੀ ਸੰਕਟ ਨੂੰ ਲੈ ਕੇ ਕਾਂਗਰਸ ਦਾ ‘ਆਪ’ ਸਰਕਾਰ ਖਿਲਾਫ ਹੱਲਾ ਬੋਲ ਰਾਜਾ ਵੜਿੰਗ ਦੀ ਅਗਵਾਈ ਹੇਠ PSPCL ਦਫ਼ਤਰ ਵੱਲ ਵਿਸ਼ਾਲ ਰੋਸ ਮਾਰਚ, ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਅਤੇ ਲਾਠੀਆਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ    ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾ    ਏਸ਼ੀਅਨ ਚੈਂਪੀਅਨਜ਼ ਟਰਾਫੀ 27 ਅਕਤੂਬਰ ਨੂੰ ਜਲੰਧਰ ਵਿਖੇ ਸ਼ੁਰੂ ਹੋਵੇਗੀ ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਸਮਾਪਤ ਹੋਵੇਗੀ ਭਾਰਤ ਅਤੇ ਪਾਕਿਸਤਾਨ ਦਰਮਿਆਨ ਇਤਿਹਾਸਕ ਮੁਕਾਬਲਾ ਪਹਿਲੀ ਨਵੰਬਰ (ਪੰਜਾਬ ਦਿਵਸ) ਨੂੰ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    PSPCL ਦੇ CMD ਦਾ ਤਬਾਦਲਾ-ਗੁਰ ਕੀਰਤ ਕਿਰਪਾਲ ਨਵੇਂ ਚੇਅਰਮੈਨ    ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ    ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ; ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ₹53.30 ਕਰੋੜ ਜਾਰੀ ਤੇ ਪ੍ਰਸਤਾਵਿਤ: ਡਾ. ਬਲਜੀਤ ਕੌਰ    ਪੰਜਾਬ ਪੁਲਿਸ ਨੇ ਗੁਰਦਾਸਪੁਰ 'ਚ ਪਿੱਛਾ ਕਰਦਿਆਂ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ    *ਪੰਜਾਬ ਸਰਕਾਰ ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵੱਡਾ ਹੁਲਾਰਾ: ਤਰੁਨਪ੍ਰੀਤ ਸਿੰਘ ਸੌਂਦ*    ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ; ਮਾਨ ਸਰਕਾਰ ਨੇ 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ    ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ ਮਾਰੇ ਗਏ ਹਮਲਾਵਰਾਂ ਕੋਲੋਂ ਤਿੰਨ ਆਧੁਨਿਕ ਆਟੋਮੈਟਿਕ ਪਿਸਤੌਲ ਅਤੇ 50 ਕਾਰਤੂਸ ਬਰਾਮਦ: ਸੀਪੀ ਲੁਧਿਆਣਾ ਸਵਪਨ ਸ਼ਰਮਾ   
550 ਕਿਲੋ ਨਕਲੀ ਘਿਓ ਨਾਲ ਭਰਿਆ ਟਰੱਕ ਕਾਬੂ
September 11, 2026
550-

Mastana / Faridkot

ਫਰੀਦਕੋਟ 11 ਸਤੰਬਰ (WWNE): ਪੰਜਾਬ ਦੇ ਸਿਹਤ ਵਿਭਾਗ ਵੱਲੋਂ ਖੁਰਾਕੀ ਵਸਤਾਂ ਵਿੱਚ ਮਿਲਾਵਟਖੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਹਤ ਵਿਭਾਗ ਫਰੀਦਕੋਟ ਅਤੇ ਮਾਨਸਾ ਦੀ ਸਾਂਝੀ ਟੀਮ ਵੱਲੋਂ ਕੋਟਕਪੂਰਾ ਦੇ ਫੋਕਲ ਪੁਆਇੰਟ ਵਿਖੇ ਗੁਪਤ ਸੂਚਨਾ ਦੇ ਆਧਾਰ ’ਤੇ ਵੱਡੀ ਕਾਰਵਾਈ ਕਰਦਿਆਂ ਮਿਲਾਵਟੀ ਹੋਣ ਦੇ ਸ਼ੱਕ ਵਾਲੇ 21,550 ਕਿਲੋ ਘਿਓ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕੀਤਾ ਗਿਆ।

ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕਿਸਮ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੁਰਾਕੀ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਫੂਡ ਸੇਫਟੀ ਟੀਮਾਂ ਵੱਲੋਂ ਸਮੇਂ-ਸਮੇਂ ’ਤੇ ਚੈਕਿੰਗ ਅਤੇ ਸੈਂਪਲਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਕਾਰਵਾਈ ਵੀ ਇਸੇ ਮੁਹਿੰਮ ਦਾ ਹਿੱਸਾ ਹੈ ਅਤੇ ਲੈਬ ਰਿਪੋਰਟ ਦੇ ਆਧਾਰ ’ਤੇ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।ਕਾਰਵਾਈ ਦੌਰਾਨ ਘਿਓ ਦੇ ਲੋੜੀਂਦੇ ਨਮੂਨੇ ਫੂਡ ਸੇਫਟੀ ਵਿਭਾਗ ਵੱਲੋਂ ਸੀਲ ਕਰਕੇ ਜਾਂਚ ਲਈ ਸਰਕਾਰੀ ਫੂਡ ਲੈਬਾਰਟਰੀ, ਖਰੜ ਵਿਖੇ ਭੇਜ ਦਿੱਤੇ ਗਏ ਹਨ। ਲੈਬ ਰਿਪੋਰਟ ਪ੍ਰਾਪਤ ਹੋਣ ਉਪਰੰਤ ਹੀ ਘਿਓ ਦੀ ਗੁਣਵੱਤਾ ਅਤੇ ਮਿਆਰ ਸਬੰਧੀ ਅੰਤਿਮ ਸਥਿਤੀ ਸਪੱਸ਼ਟ ਹੋਵੇਗੀ। ਇਸ ਦੌਰਾਨ ਸਬੰਧਤ ਖੁਰਾਕੀ ਸਮੱਗਰੀ ਨੂੰ ਅਗਲੀ ਕਾਰਵਾਈ ਤੱਕ ਸੁਰੱਖਿਅਤ ਰੱਖਣ ਲਈ ਟਰੱਕ ਨੂੰ ਫਰੀਦਕੋਟ ਪੁਲਿਸ ਦੀ ਹਿਰਾਸਤ ਵਿੱਚ ਰੱਖਿਆ ਗਿਆ ਹੈ।ਜੁਆਇੰਟ ਕਮਿਸ਼ਨਰ ਫੂਡ ਸੇਫਟੀ ਪੰਜਾਬ ਸ੍ਰੀ ਅਮਿਤ ਜੋਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਖੁਰਾਕ ਮੁਹੱਈਆ ਕਰਵਾਉਣ ਲਈ ਫੂਡ ਸੇਫਟੀ ਕਾਨੂੰਨ ਅਧੀਨ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਪਤ ਸੂਚਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਫੂਡ ਸੇਫਟੀ ਟੀਮਾਂ ਵੱਲੋਂ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ ਜਾਂ ਵਪਾਰਕ ਅਦਾਰੇ ਵੱਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।ਸਿਵਲ ਸਰਜਨ ਮਾਨਸਾ ਡਾ. ਰਣਜੀਤ ਰਾਏ ਨੇ ਕਿਹਾ ਕਿ ਫੂਡ ਸੇਫਟੀ ਸਬੰਧੀ ਨਿਯਮਾਂ ਦੀ ਉਲੰਘਣਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਫਰੀਦਕੋਟ ਅਤੇ ਮਾਨਸਾ ਦੀਆਂ ਟੀਮਾਂ ਵੱਲੋਂ ਮਿਲ ਕੇ ਕੀਤੀ ਗਈ ਇਹ ਕਾਰਵਾਈ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਅਤੇ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਸਾਂਝੇ ਯਤਨਾਂ ਦਾ ਪ੍ਰਮਾਣ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੁਰਾਕੀ ਵਸਤਾਂ ਖਰੀਦਣ ਸਮੇਂ ਉਨ੍ਹਾਂ ਦੀ ਗੁਣਵੱਤਾ, ਪੈਕਿੰਗ, ਲੇਬਲ ਅਤੇ ਮਿਆਦ ਦੀ ਜਾਂਚ ਜ਼ਰੂਰ ਕਰਨ ਅਤੇ ਜੇਕਰ ਕਿਸੇ ਖੁਰਾਕੀ ਵਸਤੂ ਵਿੱਚ ਮਿਲਾਵਟ ਦਾ ਸ਼ੱਕ ਹੋਵੇ ਤਾਂ ਇਸ ਦੀ ਸੂਚਨਾ ਸਬੰਧਤ ਫੂਡ ਸੇਫਟੀ ਅਧਿਕਾਰੀਆਂ ਨੂੰ ਦੇਣ।ਇਸ ਸਾਂਝੀ ਕਾਰਵਾਈ ਵਿੱਚ ਸ੍ਰੀ ਅਮਿਤ ਜੋਸ਼ੀ ਜੁਆਇੰਟ ਕਮਿਸ਼ਨਰ ਫੂਡ ਸੇਫਟੀ ਪੰਜਾਬ, ਡਾ. ਰਣਜੀਤ ਰਾਏ ਸਿਵਲ ਸਰਜਨ ਮਾਨਸਾ, ਸ੍ਰੀ ਅਮਰਿੰਦਰ ਪਾਲ ਸਿੰਘ ਫੂਡ ਸੇਫਟੀ ਅਫਸਰ ਮਾਨਸਾ, ਸ੍ਰੀ ਨਵਦੀਪ ਚਾਹਲ ਫੂਡ ਸੇਫਟੀ ਅਫਸਰ ਫਰੀਦਕੋਟ ਅਤੇ ਸ੍ਰੀ ਤ੍ਰਿਲੋਕ ਸਿੰਘ ਸਹਾਇਕ ਫੂਡ ਬ੍ਰਾਂਚ ਫਰੀਦਕੋਟ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ।ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਲੈਬਾਰਟਰੀ ਰਿਪੋਰਟ ਦੇ ਨਤੀਜਿਆਂ ਦੇ ਆਧਾਰ ’ਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਧੀਨ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵਿਭਾਗ ਵੱਲੋਂ ਲੋਕਾਂ ਦੀ ਸਿਹਤ ਨਾਲ ਜੁੜੇ ਇਸ ਅਹਿਮ ਮਾਮਲੇ ਵਿੱਚ ਨਿਯਮਾਂ ਅਨੁਸਾਰ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ।

Powered by Froala Editor

550


Recommended News
Most Read
Just Now