ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼    *ਨਵੇਂ ਕਲਰਕ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਮਦਦ ਕਰਨਗੇ: ਹਰਪਾਲ ਸਿੰਘ ਚੀਮਾ    ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ    ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ    ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਹਿਰਾਸਤ ਵਿੱਚ ਲਿਆ    ਬਿਜਲੀ ਸੰਕਟ ਨੂੰ ਲੈ ਕੇ ਕਾਂਗਰਸ ਦਾ ‘ਆਪ’ ਸਰਕਾਰ ਖਿਲਾਫ ਹੱਲਾ ਬੋਲ ਰਾਜਾ ਵੜਿੰਗ ਦੀ ਅਗਵਾਈ ਹੇਠ PSPCL ਦਫ਼ਤਰ ਵੱਲ ਵਿਸ਼ਾਲ ਰੋਸ ਮਾਰਚ, ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਅਤੇ ਲਾਠੀਆਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ    ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾ    ਏਸ਼ੀਅਨ ਚੈਂਪੀਅਨਜ਼ ਟਰਾਫੀ 27 ਅਕਤੂਬਰ ਨੂੰ ਜਲੰਧਰ ਵਿਖੇ ਸ਼ੁਰੂ ਹੋਵੇਗੀ ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਸਮਾਪਤ ਹੋਵੇਗੀ ਭਾਰਤ ਅਤੇ ਪਾਕਿਸਤਾਨ ਦਰਮਿਆਨ ਇਤਿਹਾਸਕ ਮੁਕਾਬਲਾ ਪਹਿਲੀ ਨਵੰਬਰ (ਪੰਜਾਬ ਦਿਵਸ) ਨੂੰ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    PSPCL ਦੇ CMD ਦਾ ਤਬਾਦਲਾ-ਗੁਰ ਕੀਰਤ ਕਿਰਪਾਲ ਨਵੇਂ ਚੇਅਰਮੈਨ    ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ   
ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਹਿਰਾਸਤ ਵਿੱਚ ਲਿਆ
September 15, 2026
-

Jassi / Chandigarh

ਚੰਡੀਗੜ੍ਹ, 15 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਗੈਂਗਸਟਰ ਨੈੱਟਵਰਕਾਂ ਦਾ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਹਿਰਾਸਤ ਵਿੱਚ ਲੈ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਪਛਾਣੇ ਗਏ ਦੋਸ਼ੀ ਕਰਮਵੀਰ ਸਿੰਘ, ਵਾਸੀ ਪਿੰਡ ਬਹਾਦਰ ਕੇ, ਲੁਧਿਆਣਾ ਨੂੰ ਏਜੀਟੀਐਫ ਦੀ ਟੀਮ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ, ਨਵੀਂ ਦਿੱਲੀ ਪਹੁੰਚਣ 'ਤੇ ਗ੍ਰਿਫ਼ਤਾਰ ਕੀਤਾ।

ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਜੱਗੂ ਭਗਵਾਨਪੁਰੀਆ ਗੈਂਗ ਦੇ ਮੁੱਖ ਗੁਰਗੇ ਅਤੇ ਭਗੌੜੇ ਅਪਰਾਧੀ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਮੋਲਦੋਵਾ ਗਣਰਾਜ ਤੋਂ ਹਵਾਲਗੀ ਲੈਣ ਉਪਰੰਤ ਕੀਤੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਕਰਮਵੀਰ ਸਿੰਘ ਨੇ ਅਮਰੀਕਾ ਵਿੱਚ ਅਨਮੋਲ ਬਿਸ਼ਨੋਈ ਨੂੰ ਲੌਜਿਸਟਿਕ ਸਹਾਇਤਾ ਅਤੇ ਲੁਕਣ ਦੀ ਜਗ੍ਹਾ ਮੁਹੱਈਆ ਕਰਵਾਈ ਸੀ। ਉਹ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ. ਨਗਰ ਵਿਖੇ ਭਾਰਤੀ ਦੰਡ ਸੰਹਿਤਾ (ਆਈਪੀਸੀ), ਅਸਲਾ ਐਕਟ ਅਤੇ ਪਾਸਪੋਰਟ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ ਐਫ.ਆਈ.ਆਰ. ਵਿੱਚ ਲੋੜੀਂਦਾ ਸੀ।

ਡੀਜੀਪੀ ਨੇ ਦੱਸਿਆ ਕਿ ਏਜੀਟੀਐਫ ਪੰਜਾਬ ਵੱਲੋਂ 3 ਸਤੰਬਰ, 2026 ਨੂੰ ਇੱਕ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਗਿਆ ਸੀ।

ਹੋਰ ਵੇਰਵੇ ਸਾਂਝੇ ਕਰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਦੋਸ਼ੀ ਕਰਮਵੀਰ ਸਿੰਘ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਕਤਲ, ਇਰਾਦਾ ਕਤਲ, ਹਥਿਆਰਬੰਦ ਲੁੱਟ-ਖੋਹ, ਜਬਰੀ ਵਸੂਲੀ, ਅਸਲਾ ਐਕਟ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਘੱਟੋ-ਘੱਟ ਪੰਜ ਅਪਰਾਧਿਕ ਮਾਮਲੇ ਦਰਜ ਹਨ।

ਏਡੀਜੀਪੀ ਨੇ ਕਿਹਾ ਕਿ ਉਸਦੇ ਸੰਚਾਲਨ ਸਬੰਧਾਂ, ਗੈਰ-ਕਾਨੂੰਨੀ ਫੰਡਿੰਗ ਸਰੋਤਾਂ ਅਤੇ ਗੈਂਗ ਦੇ ਹੋਰਨਾਂ ਮੈਂਬਰਾਂ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

Powered by Froala Editor


Recommended News
Most Read
Just Now