ਮਾਨਸਿਕ ਸਿਹਤ ਦੇ ਇਲਾਜ ਵਿੱਚ ਦੇਰੀ ਹੋ ਸਕਦੀ ਹੈ ਘਾਤਕ,ਇਲਾਜ ਨੂੰ ਤਰਜੀਹ ਦੇਣਾ ਜ਼ਰੂਰੀ : ਡਾ. ਬਲਬੀਰ ਸਿੰਘ    ਅਧਿਆਪਕ ਭਰਤੀ ਘਪਲਾ SSS Board ਦੇ ਸੁਪਰਡੈਂਟ ਨੂੰ 4 ਸਾਲ ਦੀ ਸਜ਼ਾ - ਚੇਅਰਮੈਨ ਬਰੀ     ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ ਦੋ ਮਿੰਟ ਦੇ ਏਅਰ ਰੇਡ ਵਾਰਨਿੰਗ ਸਾਇਰਨ ਨਾਲ ਰਾਤ 8 ਵਜੇ ਸ਼ੁਰੂ ਹੋਵੇਗੀ ਮੌਕ ਡਰਿੱਲ    ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ     ਗੁਰੂ ਗ੍ਰੰਥ ਸਾਹਿਬ ਸੋਧ ਬਿੱਲ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਦਾ ਗਠਨ     ਪਟਿਆਲਾ ‘ਅਤੇ ਮੁਹਾਲੀ ਵਿੱਚ ED ਦੀ ਸ਼ੋਅ ਰੂਮਾਂ ਤੇ ਰੇਡ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼    *ਨਵੇਂ ਕਲਰਕ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਮਦਦ ਕਰਨਗੇ: ਹਰਪਾਲ ਸਿੰਘ ਚੀਮਾ    ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ    ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ   
ਅਧਿਆਪਕ ਭਰਤੀ ਘਪਲਾ SSS Board ਦੇ ਸੁਪਰਡੈਂਟ ਨੂੰ 4 ਸਾਲ ਦੀ ਸਜ਼ਾ - ਚੇਅਰਮੈਨ ਬਰੀ
September 17, 2026
-SSS-Board-4-

Jassi / Chandigarh

ਐੱਸ. ਏ. ਐੱਸ. ਨਗਰ (ਮੁਹਾਲੀ), 17 ਸਤੰਬਰ 2026

            ਪੰਜਾਬ ਸਬਆਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (ਪੀ. ਐੱਸ. ਐੱਸ.ਐੱਸ. ਬੀ.) ਦੀ ਸਾਲ 2006 ਦੀ ਅਧਿਆਪਕ ਭਰਤੀ ਨਾਲ ਜੁੜੇ ਮਾਮਲੇ ਵਿੱਚ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਅੱਜ ਇੱਕ ਅਹਿਮ ਫ਼ੈਸਲਾ ਸੁਣਾਇਆ। ਵਿਸ਼ੇਸ਼ ਜੱਜ  ਹਰਦੀਪ ਸਿੰਘ ਦੀ ਅਦਾਲਤ ਨੇ ਬੋਰਡ ਦੇ ਤਤਕਾਲੀ ਚੇਅਰਮੈਨ ਅਤੇ ਸੇਵਾ ਮੁਕਤ ਬ੍ਰਿਗੇਡੀਅਰ ਚਰਨਜੀਵ ਸਿੰਘ ਹਰੀਕਾ ਅਤੇ ਕੰਪਿਊਟਰ ਏਜੰਸੀ ਦੇ ਮਾਲਕ ਗੁਰਪਾਲ ਸਿੰਘ ਨੂੰ  ਇਸ ਕੇਸ ਵਿੱਚੋਂ ਬਰੀ ਕਰ ਦਿੱਤਾ ਉਥੇ ਹੀ ਬੋਰਡ ਦੇ ਤਤਕਾਲੀ ਸੁਪਰਡੈਂਟ ਬਲਵੰਤ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਗਿਆ।

ਅਦਾਲਤ ਨੇ ਬਲਵੰਤ ਸਿੰਘ ਨੂੰ ਭਾਰਤੀ ਦੰਡ ਸੰਹਿਤਾ ਦੀ ਧਾਰਾ 420 ਤਹਿਤ ਦੋ ਸਾਲ ਦੀ ਸਖ਼ਤ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(2) ਤਹਿਤ ਵੀ ਉਸ ਨੂੰ ਦੋ ਸਾਲ ਦੀ ਸਖ਼ਤ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ ।

ਕੋਰਟ ਵਿੱਚ ਚੱਲ ਰਹੇ ਕੇਸ  ਮੁਤਾਬਕ 2006 ਵਿੱਚ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਹੋਇਆ ਸੀ ਅਤੇ ਲਗਭਗ 65 ਹਜ਼ਾਰ ਉਮੀਦਵਾਰਾਂ ਨੇ ਅਰਜ਼ੀਆਂ ਦਿੱਤੀਆਂ ਸਨ। ਜਾਂਚ ਦੌਰਾਨ ਮੈਰਿਟ ਸੂਚੀਆਂ ਅਤੇ ਚੋਣ ਪ੍ਰਕਿਰਿਆ ਵਿੱਚ ਬੇਨਿਯਮੀਆਂ ਅਤੇ ਸੂਚੀਆਂ ਵਿੱਚ ਹੇਰਾਫੇਰੀ ਕਰਨ ਦੇ ਦੋਸ਼ ਸਾਹਮਣੇ ਆਏ ਸਨ। ਜਾਂਚ ਵਿੱਚ 52 ਉਮੀਦਵਾਰਾਂ ਦੇ ਅੰਕਾਂ ਵਿੱਚ ਹੇਰਾਫੇਰੀ ਅਤੇ ਘੱਟ ਮੈਰਿਟ ਵਾਲੇ 86 ਉਮੀਦਵਾਰਾਂ ਦੀ ਚੋਣ ਸਮੇਤ ਕਈ ਬੇਨਿਯਮੀਆਂ ਦਰਜ ਕੀਤੀਆਂ ਗਈਆਂ ਸਨ ਅਤੇ ਇਨ੍ਹਾਂ ਲਈ ਸਬੰਧਤ ਸੁਪਰਡੈਂਟ ਨੂੰ ਦੋਸ਼ੀ ਠਹਿਰਾਇਆ ਗਿਆ ਹੈ ।

Powered by Froala Editor

SSS Board 4


Recommended News
Most Read
Just Now