September 20, 2026
Jassi / Chandigarh
ਚੰਡੀਗੜ੍ਹ, 20 ਸਤੰਬਰ 2026 :
ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-08-2026 ਤੱਕ ਭ੍ਰਿਸ਼ਟਾਚਾਰ ਦੇ ਕੁੱਲ 1107 ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1146 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਉਕਤ ਅਰਸੇ ਦੌਰਾਨ ਕੁੱਲ 301 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ ਭ੍ਰਿਸ਼ਟਾਚਾਰ ਦੇ 154 ਮਾਮਲਿਆਂ ਵਿੱਚ 248 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ ਟਰੈਪ ਦੇ 529 ਮਾਮਲਿਆਂ ਵਿੱਚ 638 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 546 ਫੌਜਦਾਰੀ ਮਾਮਲਿਆਂ ਵਿੱਚ 492 ਮੁਲਜ਼ਮਾਂ ਨੂੰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ 32 ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਅਰਸੇ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਸਬੰਧੀ 118 ਵਿਜੀਲੈਂਸ ਪੜਤਾਲਾਂ ਅਤੇ 183 ਹੋਰ ਵਿਜੀਲੈਂਸ ਪੜਤਾਲਾਂ ਦਰਜ ਕੀਤੀਆਂ ਗਈਆਂ ਹਨ।
Powered by Froala Editor
2022 2026 1107 1146