ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ ਗ਼ੈਰ-ਕਾਨੂੰਨੀ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼    ਤਿੰਨ ਸੂਬਿਆਂ ਦੀਆਂ 12 ਸੀਟਾਂ ਲਈ ਰਾਜ ਸਭਾ ਚੋਣਾਂ ਦਾ ਐਲਾਨ     ਈ. ਡੀ ਵੱਲੋਂ ਗਮਾਡਾ ਦਫ਼ਤਰ ਉਤੇ ਛਾਪੇਮਾਰੀ     ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼    ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ. ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਨੂੰ ਭਰੋਸਾ—ਹਰ ਜਾਇਜ਼ ਮੰਗ ਦਾ ਕਾਨੂੰਨ ਅਤੇ ਨੀਤੀ ਅਨੁਸਾਰ ਕੀਤਾ ਜਾਵੇਗਾ ਨਿਪਟਾਰਾ    5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ’: ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾ ਕੇ ਰੋਕਥਾਮ, ਰਿਪੋਟਿੰਗ ਅਤੇ ਇਲਾਜ ’ਤੇ ਜ਼ੋਰ    ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ    ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ. ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਹਨ ਗ੍ਰਿਫਤਾਰ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ    ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ   
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ‘ਰੰਗਲਾ ਪੰਜਾਬ’ ਦੀ ਸੋਚ ਤਹਿਤ ਕੋਈ ਵੀ ਯੋਗ ਬਜ਼ੁਰਗ ਪੈਨਸ਼ਨ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ
September 19, 2026
-

Jassi / Chandigarh

ਚੰਡੀਗੜ੍ਹ, ਸਤੰਬਰ 19:

ਬਜ਼ੁਰਗਾਂ ਦੇ ਮਾਣ-ਸਨਮਾਨ, ਸੁਰੱਖਿਆ ਅਤੇ ਸਮਾਜਿਕ ਸਹਾਰੇ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ ਕਰੀਬ 2,147 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਦਾ ਲਾਭ ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਮਿਲ ਰਿਹਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਦੀ ਸਮੇਂ ਸਿਰ ਅਦਾਇਗੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਪੱਖੀ ਸੋਚ ਅਤੇ ਪਾਰਦਰਸ਼ੀ ਪ੍ਰਸ਼ਾਸਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਬਜ਼ੁਰਗਾਂ ਲਈ ਆਰਥਿਕ ਸਹਾਰਾ ਬਣ ਕੇ ਉਨ੍ਹਾਂ ਨੂੰ ਆਪਣੀਆਂ ਰੋਜ਼ਾਨਾ ਲੋੜਾਂ ਪੂਰੀਆਂ ਕਰਨ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਵਿੱਚ ਮਦਦ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਬੁਢਾਪਾ ਪੈਨਸ਼ਨ ਸਕੀਮ ਵਾਸਤੇ 4,000 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ, ਜੋ ਕਿ ਸੂਬੇ ਵਿੱਚ ਸਮਾਜਿਕ ਸੁਰੱਖਿਆ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋੜਵੰਦ ਵਰਗਾਂ ਦੀ ਭਲਾਈ ਲਈ ਸਰਕਾਰ ਦੀ ਦੂਰਦਰਸ਼ੀ ਪਹੁੰਚ ਨੂੰ ਦਰਸਾਉਂਦਾ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਰੰਗਲਾ ਪੰਜਾਬ’ ਦੀ ਸੋਚ ਦਾ ਜ਼ਿਕਰ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਸਮਾਜ ਸਿਰਜਣ ਲਈ ਯਤਨਸ਼ੀਲ ਹੈ, ਜਿੱਥੇ ਹਰ ਵਰਗ ਦੇ ਲੋਕਾਂ ਨੂੰ ਸੁਰੱਖਿਆ, ਸਨਮਾਨ ਅਤੇ ਬਰਾਬਰ ਮੌਕੇ ਮਿਲਣ। ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਯੋਗ ਬਜ਼ੁਰਗ ਬੁਢਾਪਾ ਪੈਨਸ਼ਨ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ ਅਤੇ ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਸਹਾਇਤਾ ਪਹੁੰਚਾਉਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੈਨਸ਼ਨ ਸਬੰਧੀ ਅਰਜ਼ੀਆਂ ਦੀ ਤਸਦੀਕ ਅਤੇ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ ਅਤੇ ਯੋਗ ਲਾਭਪਾਤਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਪੈਨਸ਼ਨ ਦੀ ਅਦਾਇਗੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਬਜ਼ੁਰਗ ਨੂੰ ਪ੍ਰਸ਼ਾਸਨਿਕ ਦੇਰੀ ਜਾਂ ਬੇਲੋੜੀਆਂ ਰੁਕਾਵਟਾਂ ਕਾਰਨ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਕੈਬਨਿਟ ਮੰਤਰੀ ਨੇ ਯੋਗ ਬਜ਼ੁਰਗ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਲੋੜੀਂਦੀਆਂ ਕਾਰਵਾਈਆਂ ਪੂਰੀਆਂ ਕਰਕੇ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਪ੍ਰਾਪਤ ਕਰਨ। ਉਨ੍ਹਾਂ ਪੰਚਾਇਤੀ ਰਾਜ ਸੰਸਥਾਵਾਂ, ਸ਼ਹਿਰੀ ਸਥਾਨਕ ਸੰਸਥਾਵਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਯੋਗ ਲਾਭਪਾਤਰੀਆਂ ਦੀ ਪਛਾਣ ਅਤੇ ਜਾਗਰੂਕਤਾ ਪੈਦਾ ਕਰਨ ਵਿੱਚ ਸਹਿਯੋਗ ਦੇਣ ਤਾਂ ਜੋ ਸਰਕਾਰ ਦੀ ਭਲਾਈ ਯੋਜਨਾ ਦਾ ਲਾਭ ਹਰ ਹੱਕਦਾਰ ਤੱਕ ਪਹੁੰਚ ਸਕੇ।


-----

Powered by Froala Editor


Recommended News
Most Read
Just Now