SIT ਵੱਲੋਂ ਬਿਕਰਮ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਦਾ ਨੋਟਿਸ – ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਬੁਲਾਇਆ
September 30, 2026
ਨਰੂਲਾ / ਚੰਡੀਗੜ
ਅੱਚੰਡੀਗੜ੍ਹ, 30 ਸਤੰਬਰ (ਨਰੂਲਾ):-
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ₹6000 ਕਰੋੜ ਦੇ ਡਰਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ SIT ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ ਹੈ। ਇਸੇ ਦਿਨ ਡਰੱਗ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਜਗਦੀਸ਼ ਭੋਲਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ। SIT ਵੱਲੋਂ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਹੈ। ਜਦੋਂ ਦਾ ਮਜੀਠੀਆ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਇਹ ਪਹਿਲੀ ਵਾਰ ਹੈ ਮਜੀਠੀਆ ਅਤੇ ਭੋਲਾ ਤੋਂ ਇਕੱਠੇ ਪੁੱਛਗਿੱਛ ਕੀਤੀ ਜਾਵੇਗੀ।
Powered by Froala Editor
SIT 5
Recommended News
Most Read
Worldwide News Express/Punjab
Just Now