ਪਟਿਆਲਾ (ਅਮਰੀਕਇੰਦਰ ਸਿੰਘ) ਵਿਸ਼ਵ ਮਿੱਟੀ ਦਿਵਸ ਖ਼ੇਤੀ ਵਿਰਾਸਤ ਮਿਸ਼ਨ ਜੈਤੋ ਅਤੇ ਕੇ ਕੇ ਬਿਰਲਾ ਮੈਮੋਰੀਅਲ ਸੋਸਾਇਟੀ ਦੇ ਸਹਿਯੋਗ ਸਦਕਾ ਪਟਿਆਲਾ ਜਿਲ੍ਹੇ ਦੇ ਪਿ " />
ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ    *ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ-ਭਗਵੰਤ ਸਿੰਘ ਮਾਨ*    ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ-ਪਾਰਟੀ ਵਿੱਚ ਮੇਰੇ ਤੋਂ ਵੀ ਵੱਧ ਕਾਬਿਲ ਆਗੂ ਮੌਜੂਦ     ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ    ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ    ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਿਆ ਖੁੱਲ੍ਹਾ ਪੱਤਰ    ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਬਣਾਈ ਕਮੇਟੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ     ਵਪਾਰਕ LPG ਸਿਲੰਡਰ ਹੋਇਆ ਮਹਿੰਗਾ ਹੋਇਆ ਤਿਉਹਾਰਾਂ ਮੌਕੇ ਲੋਕਾਂ ਤੇ ਹੋਰ ਬੋਝ    ਪੰਜਾਬ ਕਾਂਗਰਸ ਪ੍ਰਧਾਨ ਰਾਜਾ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ - ਨਵੇਂ ਪ੍ਰਧਾਨ ਦਾ ਐਲਾਨ ਜਲਦੀ    SIT ਵੱਲੋਂ ਬਿਕਰਮ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਦਾ ਨੋਟਿਸ – ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਬੁਲਾਇਆ   
ਅੱਜ ਜ਼ਿਲ੍ਹਾ ਪਟਿਆਲਾ ਦੇ ਪਿੰਡ ਬੋਸਰ ਕਲਾਂ,ਮਹੁੱਬਤਪੁਰ ਅਤੇ ਸਨੌਲੀਆ ਵਿਖੇ ਵਿਸ਼ਵ ਮਿੱਟੀ ਦਿਵਸ ਮਨਾਇਆ ਗਿਆ।
December 5, 2023
Worldwide-News-Express-multiface

Worldwide News Express / Punjab

ਪਟਿਆਲਾ (ਅਮਰੀਕਇੰਦਰ ਸਿੰਘ) ਵਿਸ਼ਵ ਮਿੱਟੀ ਦਿਵਸ ਖ਼ੇਤੀ ਵਿਰਾਸਤ ਮਿਸ਼ਨ ਜੈਤੋ ਅਤੇ ਕੇ ਕੇ ਬਿਰਲਾ ਮੈਮੋਰੀਅਲ ਸੋਸਾਇਟੀ ਦੇ ਸਹਿਯੋਗ ਸਦਕਾ ਪਟਿਆਲਾ ਜਿਲ੍ਹੇ ਦੇ ਪਿੰਡਾਂ ਵਿਚ ਜ਼ਿਲ੍ਹਾ ਕੋਆਡੀਨੇਟਰ ਹਰਦੀਪ ਸਿੰਘ ਜੀ ਦੀ ਅਗਵਾਈ ਵਿੱਚ ਮਨਾਇਆ ਗਿਆ, ਇਸ ਕਾਰਜ ਵਿੱਚ ਫੀਲਡ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਅੱਜ ਦੇ ਇਸ ਵਿਸ਼ੇਸ਼ ਪ੍ਰੋਗਰਾਮ ਵਿਚ ਜ਼ਿਲ੍ਹਾ ਕੁਆਡੀਨੇਟਰ ਹਰਦੀਪ ਸਿੰਘ ਨੇ ਮਿੱਟੀ ਦੇ ਬਾਰੇ ਵਿੱਚ ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ ਦੇ ਗੁਰਬਾਣੀ ਦੇ ਕਥਨ ਤੋਂ ਸੁਰੂ ਕਰਕੇ ਮਿੱਟੀ ਦੀ ਮਨੁੱਖੀ ਜ਼ਿੰਦਗੀ ਵਿੱਚ ਮਹੱਤਤਾ ਸਬੰਧੀ ਇਕ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਓਹਨਾ ਕਿਹਾ ਕਿ ਸਾਨੂੰ ਮਿੱਟੀ ਦੇ ਸੁਭਾਅ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ, ਤਾਂ ਹੀ ਅਸੀਂ ਆਪਣੇ ਖੇਤ ਵਿੱਚੋਂ ਵਧੀਆ ਉਪਜ ਲਈ ਜਾ ਸਕਦੀ ਹੈ। ਇਸ ਕਥਨ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਮੇਂ ਸਮੇਂ ਤੇ ਮਿੱਟੀ ਦੀ ਜਾਂਚ ਪਰਖ ਕਰਵਾਉਣੀ ਚਾਹੀਦੀ ਹੈ ਤਾਂ ਜ਼ੋ ਸਾਨੂੰ ਮਿੱਟੀ ਦੇ ਸਹੀ ਤੱਤਾਂ ਦੇ ਬਾਰੇ ਜਾਣਕਾਰੀ ਪ੍ਰਾਪਤ ਹੋ ਸਕੇ। ਇਸ ਮੌਕੇ ਕਿਸਾਨ ਵੀਰਾਂ ਦੇ ਨਾਲ ਪਿੰਡਾਂ ਦੀ ਪੰਚਾਇਤ ਵੀ ਹਾਜ਼ਰ ਸੀ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਦੀ ਪੂਰੀ ਟੀਮ ਵੱਲੋਂ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਵਾਲੇ ਕਿਸਾਨਾਂ ਨੂੰ ਸਨਮਾਨ ਪੱਤਰ ਦੇਕੇ ਉਹਨਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਸਾਰੇ ਹਾਜ਼ਰੀਨ ਦਾ ਸੈਮੀਨਾਰ ਵਿੱਚ ਭਾਗ ਲੈਣ ਲਈ ਧੰਨਵਾਦ ਕੀਤਾ ਅਤੇ ਕੁਦਰਤੀ ਖ਼ੇਤੀ ਨਾਲ ਜੁੜਨ ਦੀ ਬੇਨਤੀ ਕੀਤੀ।

Worldwide News Express multifaceted digital media company


Recommended News
Most Read
Just Now