ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ    ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ    ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸੁਪਰੀਮ ਕੋਰਟ ਵੱਲੋਂ ਪਟਿਆਲ਼ਾ ਨਗਰ ਨਿਗਮ ਦੇ ਲਗਭਗ ਢਾਈ ਦਰਜਨ ਵਾਰਡਾਂ ਦੀਆਂ ਚੋਣਾਂ ਦੁਬਾਰਾ ਕਰਵਾਉਣ ਦੇ ਹੁਕਮ    CBI ਵੱਲੋਂ ਮੁੱਖ ਮੰਤਰੀ ਕੈਂਪਸ ਆਫ਼ਿਸ ਚੰਡੀਗੜ ਦੇ ਸੈਕਟਰ 2 ਕੋਠੀ ਨੰਬਰ 50 ,ਮੁਹਾਲੀ ਅਤੇ OSD ਘੁੰਮਣ ਦੇ ਪਿੰਡ ਘਰਾਚੋ ਵਿਖੇ ਛਾਪੇਮਾਰੀ    30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ    ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ    ਜਾਂਚ ਤੋਂ ਪਹਿਲਾਂ ਸਿੱਖ ਸੰਸਥਾ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ,ਪ੍ਰਬੰਧ ਵਿੱਚ ਕਈ ਖ਼ਾਮੀਆਂ— ਧਾਮੀ    ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਝੂਠਾ ਹਲਫ਼ਨਾਮਾ ਦੇਣ ਅਪਰਾਧਿਕ ਮਾਣਹਾਨੀ ਦਾ ਨੋਟਿਸ ਜਾਰੀ !    *ਕੈਬਨਿਟ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਯੋਗ ਨਰਸਿੰਗ ਸਟਾਫ਼ ਨੂੰ ਟਿਊਟਰ ਵਜੋਂ ਤਰੱਕੀ ਦੇਣ ਲਈ 'ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼' ਵਿੱਚ ਸੋਧ ਨੂੰ ਪ੍ਰਵਾਨ   
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ / ਪੈਨਸ਼ਨਰਾਂ ਨੂੰ D A ਦੇਣ ਸਬੰਧੀ ਕੇਸ ਵਿੱਚ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੀ ਝਾੜ ਝੰਬ
October 5, 2026
-D-A-

Jassi / Chandigarh

ਚੰਡੀਗੜ੍ਹ, 5 ਅਕਤੂਬਰ 2026: ਪੰਜਾਬ ਸਰਕਾਰ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (Dearness Allowance – DA) ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਚੱਲ ਰਹੇ ਕੇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਈ।  ਪਿਛਲੀ ਸੁਣਵਾਈ ਦੌਰਾਨ ਜਾਰੀ ਹੋਏ ਹੁਕਮਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਚੀਫ਼ ਸੈਕਟਰੀ ਕੇ.ਏ.ਪੀ. ਸਿਨਹਾ (K.A.P. Sinha) ਖ਼ੁਦ ਹਾਈਕੋਰਟ ਦੇ ਸਾਹਮਣੇ ਪੇਸ਼ ਹੋਏ।

     ਸੁਣਵਾਈ  ਸ਼ੁਰੂ ਹੁੰਦਿਆਂ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਅਤੇ ਵਕੀਲਾਂ ਵੱਲੋਂ ਹਾਈਕੋਰਟ ਨੂੰ  ਦੱਸਿਆ ਗਿਆ ਕਿ ਇਸ ਪੂਰੇ ਮਾਮਲੇ ਸਬੰਧੀ ਸਰਕਾਰ ਵੱਲੋਂ ਸੁਪਰੀਮ ਕੋਰਟ (Supreme Court) ਵਿੱਚ ਇੱਕ ਅਪੀਲ ਦਾਇਰ ਕੀਤੀ ਗਈ ਹੈ, ਜੋ ਕਿ ਫਿਲਹਾਲ ਉੱਥੇ ਪੈਂਡਿੰਗ (ਲੰਬਿਤ) ਹੈ। ਜਿਸ ਤੇ ਕੋਰਟ ਨੇ ਕਿਹਾ ਕਿ ਇਹ ਦਲੀਲ ਪਿਛਲੀ ਸੁਣਵਾਈ ਦੌਰਾਨ ਵੀ ਦਿੱਤੀ ਗਈ ਸੀ ਤਾਂ ਕੋਰਟ ਨੇ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਦਾ ਸਟੇਟਸ ਦੱਸਣ ਲਈ ਕਿਹਾ ਸੀ ਸਰਕਾਰ ਦਾ ਪੱਖ ਸੁਣਨ ਤੋਂ ਬਾਅਦ ਹਾਈਕੋਰਟ ਨੇ ਇਸ ਮਾਮਲੇ ‘ਚ ਸਖ਼ਤ ਰੁੱਖ ਅਪਣਾਉਂਦਿਆਂ  ਕਿਹਾ ਕਿ ਪਟੀਸ਼ਨ ਦਾ ਸਟੇਟਸ ਕੱਲ ਭਾਵ 6 ਅਕਤੂਬਰ ਨੂੰ ਦਿੱਤਾ ਜਾਵੇ ਅਤੇ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਵਿਰੁੱਧ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਕਰਕੇ ਕਿਉਂ ਨਾ ਕ੍ਰਿਮੀਨਲ contempt ਕੀਤੀ ਜਾਵੇ । ਸੁਣਵਾਈ ਦੌਰਾਨ ਪੰਜਾਬ ਦੇ ਚੀਫ ਸੈਕਟਰੀ CAP SINHAਕੋਰਟ ਵਿੱਚ ਹਾਜ਼ਰ ਸਨ 

         ਕੋਰਟ ਨੇ ਆਪਣੇ ਰਜਿਸਟਰਾਰ ਨੂੰ ਨਿਰਦੇਸ਼ ਜਾਰੀ ਕੀਤੇ ਕਿ ਰਜਿਸਟਰਾਰ ਤੁਰੰਤ ਸੁਪਰੀਮ ਕੋਰਟ ਦੀ ਰਜਿਸਟਰਾਰ ਨਾਲ ਸੰਪਰਕ ਕਰਨ ਅਤੇ ਪੰਜਾਬ ਸਰਕਾਰ ਦੁਆਰਾ ਦਾਇਰ ਕੀਤੀ ਗਈ ਅਪੀਲ ਦੀ ਮੌਜੂਦਾ ਸਥਿਤੀ (Status Report) ਬਾਰੇ ਪੂਰੀ ਜਾਣਕਾਰੀ ਹਾਸਲ ਕਰਕੇ ਮੰਗਲਵਾਰ ਸਵੇਰੇ ਅਦਾਲਤ ਨੂੰ ਜਾਣੂ ਕਰਵਾਏ। ਕੋਰਟ ਨੇ ਇਹ ਹੁਕਮ ਵੀ ਜਾਰੀ ਕੀਤੇ ਕਿ ਚੀਫ ਸੈਕਟਰੀ ਕੱਲ 6 ਅਕਤੂਬਰ ਨੂੰ ਸੁਣਵਾਈ ਦੌਰਾਨ ਖੁਦ ਅਦਾਲਤ ਵਿੱਚ ਹਾਜ਼ਰ ਰਹਿਣਗੇ ।

Powered by Froala Editor

D A


Recommended News
Most Read
Just Now