ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ    ਕਾਂਗਰਸ ਹਾਈਕਮਾਂਡ ਵੱਲੋਂ ਰਾਣਾ ਗੁਰਜੀਤ ਨੂੰ AICC ਦੇ ਸੁਪਰਵਾਈਜ਼ਰ ਦੀ ਜਿੰਮੇਵਾਰੀ    CM ਮਾਨ ਦੇ ਸਾਂਢੂ ਅਮਰਜੀਤ ਗਰੇਵਾਲ ਨੂੰ ਲਿਆ ਹਿਰਾਸਤ 'ਚ, Rape Case ਖ਼ਤਮ ਕਰਵਾਉਣ ਬਦਲੇ 5 ਕਰੋੜ ਮੰਗਣ ਦਾ ਦੋਸ਼    ਅਕਾਲ ਤਖ਼ਤ ਸਾਹਿਬ ਵਲੋਂ ਵਿਧਾਇਕ ਗਿਆਸਪੁਰਾ ਤਨਖਾਹੀਆ ਕਰਾਰ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉ ਐੱਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼    *ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ*    ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪਾਕਿਸਤਾਨ ਵਿੱਚ ਸਕੂਲ ਦੀ ਛੱਤ ਡਿੱਗਣ ਨਾਲ 20 ਵਿਦਿਆਰਥੀ ਅਤੇ ਇੱਕ ਮਹਿਲਾ ਅਧਿਆਪਕਾ ਦੀ ਮੌਤ    ਪਰਵਿੰਦਰ ਝੋਟਾ ਕਤਲ ਕਾਂਡ ਵਿੱਚ SHO ਮੁਅੱਤਲ-ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ    ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਪੁਲਿਸ ਨੇ 24 ਘੰਟਿਆਂ ਅੰਦਰ ਮੁੱਖ ਮੁਲਜ਼ਮ ਫੜਿਆ, ਅਗਲੇਰੀ ਜਾਂਚ ਜਾਰੀ: -ਮੁੱਖ ਮੰਤਰੀ ਭਗਵੰਤ ਸਿੰਘ ਮਾਨ   
CM ਮਾਨ ਦੇ ਸਾਂਢੂ ਅਮਰਜੀਤ ਗਰੇਵਾਲ ਨੂੰ ਲਿਆ ਹਿਰਾਸਤ 'ਚ, Rape Case ਖ਼ਤਮ ਕਰਵਾਉਣ ਬਦਲੇ 5 ਕਰੋੜ ਮੰਗਣ ਦਾ ਦੋਸ਼
October 17, 2026
CM-Rape-Case-5-

Sonu / New Delhi

ਨਵੀਂ ਦਿਲੀ 17 ਅਕਤੂਬਰ (ਸੋਨੂੰ) :-ਕੇਂਦਰੀ ਜਾਂਚ ਏਜੰਸੀ ਈ. ਡੀ ਨੇ  ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਢੂ ਅਮਰਦੀਪ ਸਿੰਘ ਗਰੇਵਾਲ ਨੂੰ  ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲੈ ਲਿਆ ਹੈ  ਗਰੇਵਾਲ ਵਿਰੁੱਧ ਲੁਕ ਆਉਟ ਨੋਟਿਸ ਜਾਰੀ ਕੀਤਾ ਹੋਇਆ ਸੀ । ਇੱਕ ਰੇਪ ਕੇਸ  ਨੂੰ ਖਤਮ ਕਰਵਾਉਣ ਲਈ ਪੰਜ ਕਰੋੜ ਰੁਪਈਏ ਮੰਗਣ ਨਾਲ ਮਾਮਲਾ ਜੁੜਿਆ ਹੋਇਆ ਹੈ ।

 ਈ ਡੀ ਨੇ ਪੁੱਛਗਿੱਛ ਲਈ ਗਰੇਵਾਲ ਨੂੰ  7 ਅਕਤੂਬਰ ਅਤੇ ਫਿਰ 9 ਅਕਤੂਬਰ ਨੂੰ ਦਿੱਲੀ ਸਥਿਤ ਹੈੱਡਕੁਆਰਟਰ 'ਚ ਪੇਸ਼ ਹੋਣ ਲਈ ਸੰਮਨ ਭੇਜੇ ਸਨ ਪ੍ਰੰਤੂ ਉਹ ਦੋਵਾਂ ਤਰੀਕਾਂ 'ਤੇ ਪੁੱਛਗਿੱਛ  ਲਈ ਸ਼ਾਮਲ ਨਹੀਂ ਹੋਏ।  ਜਿਸ ਤੋਂ ਬਾਅਦ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ।

ਇਸ ਤੋਂ ਬਾਅਦ ਉਨ੍ਹਾਂ ਨੂੰ ਅੱਜ ਹਿਰਾਸਤ 'ਚ ਲੈ ਲਿਆ।

      ਮਾਮਲੇ ਦੀ ਸ਼ੁਰੂਆਤ ਗੁਰਵਿੰਦਰ ਸਿੰਘ ਉਰਫ਼ ਗੁਰੀ ਚਾਹਲ ਖ਼ਿਲਾਫ਼ ਦਰਜ ਐੱਫਆਈਆਰ ਤੋਂ ਹੋਈ ਸੀ। 26 ਸਾਲਾ ਇਕ ਔਰਤ ਦੀ ਸ਼ਿਕਾਇਤ 'ਤੇ ਮੋਹਾਲੀ ਦੇ ਸੋਹਾਣਾ ਥਾਣੇ 'ਚ 1 ਮਈ ਨੂੰ ਜਬਰ-ਜਨਾਹ, ਬਲੈਕਮੇਲਿੰਗ ਤੇ ਧਮਕੀਆਂ ਦੇਣ ਸਮੇਤ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਔਰਤ ਨੇ ਦੋਸ਼ ਲਾਇਆ ਸੀ ਕਿ ਉਸ ਨਾਲ ਜ਼ਬਰਦਸਤੀ ਸਬੰਧ ਬਣਾਏ ਗਏ, ਉਸ ਨੂੰ ਬਲੈਕਮੇਲ ਕੀਤਾ ਗਿਆ ਤੇ ਧਮਕੀਆਂ ਦਿੱਤੀਆਂ ਗਈਆਂ।

ਇਸ ਤੋਂ ਬਾਅਦ ਇਹ ਦੋਸ਼ ਸਾਹਮਣੇ ਆਏ ਕਿ ਐੱਫਆਈਆਰ ਰੱਦ ਕਰਵਾਉਣ ਅਤੇ ਮਾਮਲੇ ਨੂੰ ਦਬਾਉਣ ਲਈ ਪੰਜ ਕਰੋੜ ਰੁਪਏ ਮੰਗੇ ਗਏ ਸਨ। ਇਸ ਸਬੰਧ ਵਿੱਚ ਹੀ ਅਮਰਦੀਪ ਸਿੰਘ ਗਰੇਵਾਲ ਦਾ ਨਾਮ ਸਾਹਮਣੇ ਆਇਆ ਹੈ ।

     ਪੀੜਤਾ ਦੇ ਪਿਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਖ਼ਦਸ਼ਾ ਪ੍ਰਗਟਾਇਆ ਸੀ ਕਿ ਸਥਾਨਕ ਪੁਲਿਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰ ਸਕੇਗੀ। ਪਟੀਸ਼ਨ 'ਚ ਦੋਸ਼ ਲਾਇਆ ਗਿਆ ਕਿ ਗਰੇਵਾਲ ਰਾਹੀਂ ਕੇਸ ਖ਼ਤਮ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ 'ਚ ਗਰੇਵਾਲ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਕਥਿਤ ਨੇੜਲੇ ਸਬੰਧ ਹੋਣ ਦਾ ਦਾਅਵਾ ਵੀ ਕੀਤਾ ਗਿਆ ਸੀ।

        ਗੁਰੀ ਚਾਹਲ ਦੇ ਦੋਸਤ ਸਿਮਰਨਜੀਤ ਸਿੰਘ ਹੁੰਦਲ ਵੱਲੋਂ ਹਾਈ ਕੋਰਟ 'ਚ ਦਾਇਰ ਪਟੀਸ਼ਨ 'ਚ ਵੀ ਗਰੇਵਾਲ ਨੂੰ ਲੈ ਕੇ ਦੋਸ਼ ਲਾਏ ਗਏ ਸਨ। ਪਟੀਸ਼ਨ 'ਚ ਦਾਅਵਾ ਕੀਤਾ ਗਿਆ ਕਿ ਉਹ ਜਬਰ-ਜਨਾਹ ਦੇ ਮਾਮਲਿਆਂ ਨੂੰ ਖ਼ਤਮ ਕਰਵਾਉਣ ਦੇ ਨਾਮ 'ਤੇ ਕਰੋੜਾਂ ਰੁਪਏ ਦੀ ਮੰਗ ਕਰ ਰਿਹਾ ਸੀ। ਦੋਸ਼ਾਂ ਮੁਤਾਬਕ, ਗਰੇਵਾਲ ਕਥਿਤ ਤੌਰ 'ਤੇ ਮੁਲਜ਼ਮ ਧਿਰ ਅਤੇ ਸਿਆਸੀ ਪ੍ਰਭਾਵ ਵਿਚਾਲੇ ਰਾਹੀਂਕੇਸ ਤੇ ਪ੍ਰਭਾਵ ਪਾ ਰਿਹਾ ਸੀ ।

      ਨਿਰਪੱਖ ਜਾਂਚ ਦੀ ਮੰਗ ਨੂੰ ਦੇਖਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 20 ਜੁਲਾਈ ਨੂੰ ਜਾਂਚ ਸਥਾਨਕ ਪੁਲਿਸ ਤੋਂ ਲੈ ਕੇ ਸਪੈਸ਼ਲ ਡੀਜੀਪੀ ਦੀ ਨਿਗਰਾਨੀ ਹੇਠ ਇਕ ਸੀਨੀਅਰ ਪੁਲਿਸ ਅਧਿਕਾਰੀ ਨੂੰ ਸੌਂਪਣ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਆਪਣੇ ਹੁਕਮ 'ਚ ਪੰਜ ਕਰੋੜ ਰੁਪਏ ਦੀ ਕਥਿਤ ਮੰਗ ਤੇ ਮੁੱਖ ਮੰਤਰੀ ਦੀ ਪਤਨੀ ਨਾਲ ਕਥਿਤ ਸਬੰਧਾਂ ਨਾਲ ਜੁੜੇ ਦੋਸ਼ਾਂ ਦਾ ਵੀ ਜ਼ਿਕਰ ਕੀਤਾ ਸੀ। ਹਾਲਾਂਕਿ, ਅਦਾਲਤ ਨੇ ਸਪੱਸ਼ਟ ਕੀਤਾ ਸੀ ਕਿ ਉਸ ਸਮੇਂ ਉਹ ਇਨ੍ਹਾਂ ਦੋਸ਼ਾਂ ਦੀ ਸੱਚਾਈ ਤੈਅ ਨਹੀਂ ਕਰ ਰਹੀ ਸੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਰਣਜੀਤ ਸਿੰਘ ਨੇ ਵੀ ਜਨਤਕ ਤੌਰ 'ਤੇ ਇਸ ਮਾਮਲੇ ਨਾਲ ਜੁੜੇ ਦੋਸ਼ਾਂ ਦਾ ਜ਼ਿਕਰ ਕੀਤਾ ਸੀ।

 ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕੀਤਾ ਹੈ। ਅਜਿਹੇ 'ਚ ਹੁਣ ED ਦੀ ਪੁੱਛਗਿੱਛ ਤੇ ਮਾਮਲੇ ਦੀ ਜਾਂਚ ਤੋਂ ਇਹ ਸਪੱਸ਼ਟ ਹੋਣ ਦੀ ਉਮੀਦ ਹੈ ਕਿ ਪੰਜ ਕਰੋੜ ਰੁਪਏ ਦੀ ਕਥਿਤ ਮੰਗ 'ਚ ਅਮਰਦੀਪ ਸਿੰਘ ਗਰੇਵਾਲ ਦੀ ਕੀ ਭੂਮਿਕਾ ਸੀ ।

Powered by Froala Editor

CM Rape Case 5


Recommended News
Most Read
Just Now