4000 ਕਰੋੜ ਰੁਪਏ ਦਾ ਬਜਟ ਉਪਬੰਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਬਜ਼ੁਰਗਾਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ 65 ਸਾਲ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਸਕੀਮ ਲਈ ਯੋਗ: ਡਾ. ਬਲਜੀਤ ਕੌਰ    ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ    CBI ਪਰਵਿੰਦਰ ਝੋਟਾ ਕੇਸ ਦੀ ਜਾਂਚ ਲਈ ਮਾਨਸਾ ਪਹੁੰਚੀ ਰਿਕਾਰਡ ਕਬਜ਼ੇ ਵਿੱਚ ਲਿਆ    ਪੰਜਾਬ ਵਿੱਚ ਨਸਿਆਂ ਦਾ ਕਾਰੋਬਾਰ ਆਸ ਤੋਂ ਵੱਧ ਗੰਭੀਰ    ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ    ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਵਿੰਦਰ ਝੋਟਾ ਕਤਲ ਦੀ ਜਾਂਚ CBI ਹਵਾਲੇ ਕਰਨ ਦਾ ਐਲਾਨ    ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ 20 ਅਕਤੂਬਰ ਨੂੰ ਪੰਜਾਬ ਦੇ ਦੌਰੇ ਉੱਤੇ ਆਉਣਗੇ    *ਮਲੋਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਖੇਤਰ ਲਈ ਲਿਆਂਦਾ ਜਾ ਰਿਹਾ ਅਹਿਮ ਸਿੰਚਾਈ ਪ੍ਰੋਜੈਕਟ*    ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ   
CBI ਪਰਵਿੰਦਰ ਝੋਟਾ ਕੇਸ ਦੀ ਜਾਂਚ ਲਈ ਮਾਨਸਾ ਪਹੁੰਚੀ ਰਿਕਾਰਡ ਕਬਜ਼ੇ ਵਿੱਚ ਲਿਆ
October 21, 2026
CBI-

Maan / Mansa

ਮਾਨਸਾ/ਚੰਡੀਗੜ੍ਹ, 21 ਅਕਤੂਬਰ (ਮਾਨ ): ਮੁੱਖ ਮੰਤਰੀ ਭਗਵੰਤ ਮਾਨ ਵੱਲੋਂ  ਪਰਵਿੰਦਰ ਝੋਟਾ ਕੇਸ ਕੇਂਦਰੀ ਜਾਂਚ ਬਿਊਰੋ (CBI) ਦੇ ਹਵਾਲੇ ਕਰਨ ਦੇ ਐਲਾਨ ਤੋਂ ਬਾਅਦ ਸੀ ਬੀ ਆਈ ਦੀ ਟੀਮ ਬੀਤੀ ਰਾਤ ਮਾਨਸਾ ਪਹੁੰਚ ਗਈ ਅਤੇ ਐੱਫਆਈਆਰ ਦਰਜ ਕਰ ਲਈ ਇਸ ਮਾਮਲੇ ਵਿੱਚ ਸੀਬੀਆਈ ਦੀ ਕਾਰਵਾਈ ਸ਼ੁਰੂ ਹੋਣ ਨਾਲ ਜਾਂਚ ਨੇ ਨਵੇਂ ਮੋੜ ਵਿੱਚ ਦਾਖ਼ਲ ਹੋ ਗਈ  ਦਰਜ ਕੀਤੀ ਗਈ ਐੱਫਆਈਆਰ ਵਿੱਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਅਤੇ ਹੋਰਨਾਂ ਖ਼ਿਲਾਫ਼ ਭਾਰਤੀ ਨਿਆਇਕ ਸੰਹਿਤਾ (BNS) ਦੀਆਂ ਕਈ ਗੰਭੀਰ ਧਾਰਾਵਾਂ ਲਗਾਈਆਂ ਗਈਆਂ ਹਨ।

     ਐੱਫਆਈਆਰ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਦਰਜ ਕੀਤੀ ਗਈ ਹੈ। ਐੱਫਆਈਆਰ ਦੇ ਵੇਰਵਿਆਂ ਅਨੁਸਾਰ, ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਇਕ ਸੰਹਿਤਾ ਦੀ ਧਾਰਾ 103(1), ਜੋ ਕਤਲ ਨਾਲ ਸਬੰਧਤ ਹੈ, ਧਾਰਾ 109, ਜੋ ਕਤਲ ਦੀ ਕੋਸ਼ਿਸ਼ ਨਾਲ ਸਬੰਧਤ ਹੈ, ਅਤੇ ਧਾਰਾ 118(1), ਜੋ ਖ਼ਤਰਨਾਕ ਹਥਿਆਰਾਂ ਜਾਂ ਸਾਧਨਾਂ ਨਾਲ ਸੱਟ ਪਹੁੰਚਾਉਣ ਧਾਰਾ 61(2) ਤਹਿਤ ਅਪਰਾਧਿਕ ਸਾਜ਼ਿਸ਼ ਅਤੇ ਧਾਰਾ 3(5) ਤਹਿਤ ਸਾਂਝੀ ਨੀਅਤ ਨਾਲ ਕੀਤੇ ਗਏ ਅਪਰਾਧ ਨਾਲ ਸਬੰਧਤ ਵਿਵਸਥਾਵਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਅਸਲਾ ਐਕਟ ਦੀਆਂ ਧਾਰਾਵਾਂ ਦਾ ਵੀ ਹਵਾਲਾ ਦਿੱਤਾ ਗਿਆਹੈ 

ਇਨ੍ਹਾਂ ਧਾਰਾਵਾਂ ਦੇ ਸ਼ਾਮਲ ਹੋਣ ਨਾਲ ਜਾਂਚ ਦਾ ਘੇਰਾ ਕਤਲ ਦੀ ਘਟਨਾ, ਕਥਿਤ ਹਮਲੇ, ਹਥਿਆਰਾਂ ਦੀ ਵਰਤੋਂ ਅਤੇ ਸੰਭਾਵਿਤ ਸਾਜ਼ਿਸ਼ ਨਾਲ ਜੁੜੇ ਪਹਿਲੂਆਂ ਤੱਕ ਫੈਲਦਾ ਹੈ। ਹੁਣ ਸੀਬੀਆਈ ਵੱਲੋਂ ਜਾਂਚ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਘਟਨਾ ਕਿਹੜੇ ਹਾਲਾਤ ਵਿੱਚ ਵਾਪਰੀ, ਇਸ ਵਿੱਚ ਕੌਣ-ਕੌਣ ਸ਼ਾਮਲ ਸੀ ਅਤੇ ਇਸ ਨਾਲ ਸਬੰਧਤ ਸਬੂਤ ਕੀ ਸੰਕੇਤ ਦਿੰਦੇ ਹਨ ।



Powered by Froala Editor

CBI


Recommended News
Most Read
Just Now