ਪੁਲਿਸ ਹਿਰਾਸਤ ਵਿਚੋਂ ਲਾਪਤਾ ਹੋਣ ਦੇ ਮਾਮਲੇ ਵਿੱਚ ਸੀ ਬੀ ਆਈ ਅਦਾਲਤ ਵੱਲੋਂ ਵੱਲੋਂ ਐਸ ਐਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ    ਮੁੱਖਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼    ਬਿਜਲੀ ਦੀਆਂ ਤਾਰਾਂ ਨੂੰ ਅੰਡਰਗਰਾਊਂਡ ਕਰਕੇ ਪੰਜਾਬ ਨੂੰ ਖੰਭਾ-ਮੁਕਤ ਕਰਨਾ ਮੇਰਾ ਸੁਪਨਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਬੀਹਾ ਅਤੇ ਖਰੜ ਵਾਲਿਆਂ ਉਪਰ ਇੱਕ ਮਹੀਨੇ ਲਈ ਕੀਰਤਨ ਕਰਨ ਤੇ ਰੋਕ    ਸੀਈਓ ਅਨਿੰਦਿਤਾ ਮਿਤਰਾ ਵੱਲੋਂ ਸਿਆਸੀ ਪਾਰਟੀਆਂ ਨੂੰ ਫਸਟ ਲੈਵਲ ਚੈਕਿੰਗ ਦੌਰਾਨ ਆਪਣੇ ਨੁਮਾਇੰਦੇ ਅਧਿਕਾਰਤ ਕਰਨ ਦੀ ਅਪੀਲ    * ਭਾਰੀ ਮੰਗ ਵਾਲੇ ਫੁੱਟਵੀਅਰ ਅਤੇ ਆਟੋਮੋਟਿਵ ਖੇਤਰਾਂ ਵਿੱਚ ਵਿਸ਼ਵ ਪੱਧਰੀ ਅਤੇ ਉਦਯੋਗ ਆਧਾਰਤ ਸਿਖਲਾਈ ਪ੍ਰਦਾਨ ਕਰਨ ਲਈ ਐਫ.ਡੀ.ਡੀ.ਆਈ, ਐਨ.ਆਈ.ਆਈ.ਐਫ.ਟੀ ਅਤੇ ਐਸ.ਆਈ.ਏ.ਡੀ.ਐਸ. ਨਾਲ ਕੀਤੀ ਭਾਈਵਾਲੀ: ਅਮਨ ਅਰੋੜਾ    *ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ - ਇਹ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਸੰਚਾਲਕਾਂ ਦੇ ਨਿਰਦੇਸ਼ਾਂ 'ਤੇ, ਡਰੋਨ ਰਾਹੀਂ ਭੇਜੀਆਂ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ    ਨਵੇਂ ਸਾਲ ਤੋਂ ਚੈੱਕ ਬੁੱਕ ਬਦਲਣ ਦੀਆਂ ਸੰਭਾਵਨਾਵਾਂ ਦਾ ਰਿਜ਼ਰਵ ਬੈਂਕ ਵੱਲੋਂ ਖੰਡਨ    ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ    ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ -ਵੱਡੇ ਪੁੱਤਰ ਤੇ ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ   
ਸਮੱਗਰ ਸਿੱਖਿਆ ਅਧੀਨ ਆਉਂਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ -ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਵੀ ਦਿੱਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
November 7, 2026
-1-007-

Jassi / Chandigarh

ਚੰਡੀਗੜ੍ਹ, 7 ਨਵੰਬਰ

ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਕੇ ਅਤੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਕੇ ਆਪਣੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ।

ਇਸ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਦੀਵਾਲੀ ਦੇ ਸ਼ੁਭ ਮੌਕੇ 'ਤੇ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ ਵੱਡੇ ਲਾਭ ਦਾ ਐਲਾਨ ਕੀਤਾ ਹੈ। ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਲਈ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਇਹ 181 ਫ਼ੀਸਦੀ ਤੋਂ ਵਧ ਕੇ 221 ਫ਼ੀਸਦੀ ਹੋ ਗਿਆ ਹੈ।"

ਮੁੱਖ ਮੰਤਰੀ ਨੇ ਕਿਹਾ, "ਸੂਬਾ ਸਰਕਾਰ ਨੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਵੀ ਰੈਗੂਲਰ ਕਰ ਦਿੱਤਾ ਹੈ। ਇਹ ਫੈਸਲਾ ਇਨ੍ਹਾਂ ਮੁਲਾਜ਼ਮਾਂ ਨੂੰ ਵਧੇਰੇ ਸੁਰੱਖਿਆ ਪ੍ਰਦਾਨ ਕਰੇਗਾ।"

ਉਨ੍ਹਾਂ ਦੱਸਿਆ, "ਸੂਬਾ ਸਰਕਾਰ ਨੇ ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਦੇਣ ਦਾ ਵੀ ਫੈਸਲਾ ਕੀਤਾ ਹੈ। ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬਾ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਅਸੀਂ ਉਨ੍ਹਾਂ ਨੂੰ ਸੁਰੱਖਿਅਤ ਭਵਿੱਖ ਪ੍ਰਦਾਨ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਉਨ੍ਹਾਂ ਨੂੰ ਉਹ ਲਾਭ ਮਿਲਣ, ਜਿਨ੍ਹਾਂ ਦੇ ਉਹ ਹੱਕਦਾਰ ਹਨ।"

ਦੀਵਾਲੀ ਦੇ ਪਵਿੱਤਰ ਤਿਉਹਾਰ 'ਤੇ ਸਭ ਨੂੰ ਹਾਰਦਿਕ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਰੌਸ਼ਨੀਆਂ ਦਾ ਇਹ ਤਿਉਹਾਰ ਪੰਜਾਬ ਭਰ ਦੇ ਹਰ ਘਰ ਵਿੱਚ ਖ਼ੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇ।"

Powered by Froala Editor

1 007


Recommended News
Most Read
Just Now