ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ ਭਾਰਤ ਸਰਕਾਰ ਦੇ ਸੀ.ਈ.ਆਈ.ਆਰ. ਪੋਰਟਲ ਰਾਹੀਂ ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਵਿੱਚ ਵੱਡੀ ਸਫ਼ਲਤਾ ਦਰਜ ਕੀਤੀ    ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.    10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸ੍ਰ. ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਚੁਣੇ ਗਏ    ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੇੜਾ ਵਿਖੇ ਦਾਦੀ ਦੀਆਂ ਅੰਤਿਮ ਰਸਮਾਂ ‘ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਸਕਾਰ ਅੱਜ    ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ    ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ; ਸਿੱਖਿਆ ਵਿਭਾਗ ਨੂੰ ਜਲਦ ਤੋਂ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ    ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ    ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਨਾਲ ਪਰਲਜ਼ ਸਿਟੀ, ਮੋਹਾਲੀ (ਸੈਕਟਰ 100 ਅਤੇ 104) ਦੇ PACL ਪਲਾਟ ਧਾਰਕਾਂ ਨੂੰ ਲੰਬੇ ਇੰਤਜ਼ਾਰ ਤੋਂ ਬਾਅਦ ਵੱਡੀ ਰਾਹਤ    ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਭਗਵੰਤ ਮਾਨ ਸਰਕਾਰ ਬਿਨਾਂ ਕਿਸੇ ਦੇਰੀ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ. ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਪ੍ਰਸ਼ਾਸਕੀ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼: ਹਰਪਾਲ ਸਿੰਘ ਚੀਮਾ
November 17, 2026
-

Narula / Chandigarh

ਚੰਡੀਗੜ੍ਹ, 17 ਨਵੰਬਰ, 2026:

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਲੰਬਿਤ ਪਏ ਮਸਲਿਆਂ ਅਤੇ ਸ਼ਿਕਾਇਤਾਂ 'ਤੇ ਚਰਚਾ ਕਰਨ ਲਈ ਵਿਸਥਾਰਤ ਮੀਟਿੰਗਾਂ ਕੀਤੀਆਂ।

ਮੀਟਿੰਗਾਂ ਦੌਰਾਨ ਯੂਨੀਅਨ ਆਗੂਆਂ ਨੇ ਕੈਬਨਿਟ ਮੰਤਰੀ ਨੂੰ ਆਪਣੀਆਂ ਮੁੱਖ ਚਿੰਤਾਵਾਂ ਤੋਂ ਜਾਣੂ ਕਰਵਾਇਆ ਅਤੇ ਆਪਣੀਆਂ ਮੰਗਾਂ ਸੌਂਪੀਆਂ। ਮੁਲਾਜ਼ਮ ਯੂਨੀਅਨਾਂ ਦੇ ਸਮੂਹ ਨੁਮਾਇੰਦਿਆਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਤੋਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ।”

ਵਿਚਾਰੇ ਗਏ ਮਾਮਲਿਆਂ 'ਤੇ ਤੁਰੰਤ ਕਾਰਵਾਈ ਕਰਦਿਆਂ ਵਿੱਤ ਮੰਤਰੀ ਨੇ ਮੀਟਿੰਗ ਵਿੱਚ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਲੋੜੀਂਦੀ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਇੱਕ ਹਫ਼ਤੇ ਦੇ ਅੰਦਰ-ਅੰਦਰ ਸਥਿਤੀ ਰਿਪੋਰਟ (ਸਟੇਟਸ ਰਿਪੋਰਟ) ਪੇਸ਼ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਨੂੰ ਹੱਲ ਕਰਨ ਵਿੱਚ ਕੋਈ ਵੀ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ।”

ਇਸ ਮੀਟਿੰਗ ਵਿੱਚ ਆਊਟਸੋਰਸ ਐਂਪਲਾਈਜ਼ ਫੈਡਰੇਸ਼ਨ ਪੰਜਾਬ (ਪੀ.ਐਸ.ਪੀ.ਸੀ.ਐਲ.) ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ, ਆਲ ਡਿਪਲੋਮਾ ਡਿਗਰੀ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ, ਪਾਵਰਕਾਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਦੇ ਪ੍ਰਧਾਨ ਗੁਰਵਿੰਦਰ ਸਿੰਘ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਜਿੰਦਰ ਸਿੰਘ, ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਨਿਰੋਲ ਯੂਨੀਅਨ ਪੰਜਾਬ ਦੀ ਪ੍ਰਧਾਨ ਕਿਰਨਦੀਪ ਕੌਰ, ਐਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਪ੍ਰਧਾਨ ਵਰਿੰਦਰ ਸਿੰਘ, ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰ ਫਰੰਟ ਪੰਜਾਬ ਦੇ ਨੁਮਾਇੰਦੇ ਰਣਜੀਤ ਸਿੰਘ ਬਰਨਾਲਾ, 3704 ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਜਿੰਦਰ ਸਿੰਘ, ਮਿਡ-ਡੇਅ ਮੀਲ ਤੇ ਸਫ਼ਾਈ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਪੰਜਾਬ ਦੇ ਪ੍ਰਧਾਨ ਬਲਿਹਾਰ ਸਿੰਘ ਹਾਜ਼ਰ ਸਨ।

Powered by Froala Editor


Recommended News
Most Read
Just Now