August 24, 2026
Jassi / New Delhi
ਨਵੀਂ ਦਿੱਲੀ, 24 ਅਗਸਤ 2026
ਦਿੱਲੀ-NCR ਵਿੱਚ ਸਵਾਈਨ ਫਲੂ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਵਧਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।ਆਏ ਅੰਕੜਿਆਂ ਮੁਤਾਬਕ, ਸਾਲ 2026 ਦੌਰਾਨ ਦਿੱਲੀ ਵਿੱਚ ਹੁਣ ਤੱਕ ਸਵਾਈਨ ਫਲੂ (H1N1 )ਦੇ 1,777 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਮਾਮਲਿਆਂ ਵਿੱਚ ਕਈ ਗੁਣਾ ਵਾਧਾ ਸਿਹਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।
ਡਾਕਟਰਾਂ ਨੇ H1N1 ਤੋਂ ਬਚਾਅ ਲਈ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਸਮੇਂ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਸਰਕਾਰ ਵੱਲੋਂ ਲੋਕਾਂ ਨੂੰ ਲੋੜ ਅਨੁਸਾਰ ਇਤਿਹਾਦੀ ਕਦਮ ਚੁੱਕਣ ਦੀ ਅਪੀਲ ਕੀਤੀ ਹੈ ਜਿਨ੍ਹਾਂ ਵਿੱਚ ਮਾਸਕ ਪਹਿਨਣ, ਹੱਥਾਂ ਦੀ ਸਫ਼ਾਈ ਦਾ ਖ਼ਾਸ ਧਿਆਨ ਰੱਖਣ ਅਤੇ ਖੰਘ, ਬੁਖਾਰ ਜਾਂ ਹੋਰ ਲੱਛਣ ਸਾਹਮਣੇ ਆਉਣ ’ਤੇ ਖੁਦ ਦਵਾਈ ਲੈਣ ਦੀ ਬਜਾਏ ਤੁਰੰਤ ਡਾਕਟਰ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ।
ਦਿੱਲੀ ਸਰਕਾਰ ਨੇ ਆਮ ਪਬਲਿਕ ਨੂੰ ਅਪੀਲ ਕੀਤੀ ਹੈ ਕਿ ਉਹ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਸਾਵਧਾਨੀ ਵਰਤ ਕੇ ਇੰਫੈਕਸਨ ਦੇ ਫੈਲਾਅ ਨੂੰ ਰੋਕਣ ਵਿੱਚ ਸਰਕਾਰ ਨੂੰ ਸਹਿਯੋਗ ਦੇਣ।
In
Powered by Froala Editor