ਚੰਡੀਗੜ੍ਹ, 30 ਨਵੰਬਰ - ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਫ਼ੋਟੋ ਸਿਨੇਮਾ ਅਫ਼ਸਰ ਸ੍ਰੀ ਤਰੁਣ ਰਾਜਪੂਤ ਅਤੇ ਨਿਬੰਧਕਾਰ ਸ੍ਰੀ ਅਤੀਕ-ਉਰ-ਰਹਿਮਾਨ ਨੂੰ ਉ " />
ਬਿਜਲੀ ਸੰਕਟ ਨੂੰ ਲੈ ਕੇ ਕਾਂਗਰਸ ਦਾ ‘ਆਪ’ ਸਰਕਾਰ ਖਿਲਾਫ ਹੱਲਾ ਬੋਲ ਰਾਜਾ ਵੜਿੰਗ ਦੀ ਅਗਵਾਈ ਹੇਠ PSPCL ਦਫ਼ਤਰ ਵੱਲ ਵਿਸ਼ਾਲ ਰੋਸ ਮਾਰਚ, ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਅਤੇ ਲਾਠੀਆਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ    ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾ    ਏਸ਼ੀਅਨ ਚੈਂਪੀਅਨਜ਼ ਟਰਾਫੀ 27 ਅਕਤੂਬਰ ਨੂੰ ਜਲੰਧਰ ਵਿਖੇ ਸ਼ੁਰੂ ਹੋਵੇਗੀ ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਸਮਾਪਤ ਹੋਵੇਗੀ ਭਾਰਤ ਅਤੇ ਪਾਕਿਸਤਾਨ ਦਰਮਿਆਨ ਇਤਿਹਾਸਕ ਮੁਕਾਬਲਾ ਪਹਿਲੀ ਨਵੰਬਰ (ਪੰਜਾਬ ਦਿਵਸ) ਨੂੰ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    PSPCL ਦੇ CMD ਦਾ ਤਬਾਦਲਾ-ਗੁਰ ਕੀਰਤ ਕਿਰਪਾਲ ਨਵੇਂ ਚੇਅਰਮੈਨ    ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ    ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ; ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ₹53.30 ਕਰੋੜ ਜਾਰੀ ਤੇ ਪ੍ਰਸਤਾਵਿਤ: ਡਾ. ਬਲਜੀਤ ਕੌਰ    ਪੰਜਾਬ ਪੁਲਿਸ ਨੇ ਗੁਰਦਾਸਪੁਰ 'ਚ ਪਿੱਛਾ ਕਰਦਿਆਂ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ    *ਪੰਜਾਬ ਸਰਕਾਰ ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵੱਡਾ ਹੁਲਾਰਾ: ਤਰੁਨਪ੍ਰੀਤ ਸਿੰਘ ਸੌਂਦ*    ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ; ਮਾਨ ਸਰਕਾਰ ਨੇ 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ    ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ ਮਾਰੇ ਗਏ ਹਮਲਾਵਰਾਂ ਕੋਲੋਂ ਤਿੰਨ ਆਧੁਨਿਕ ਆਟੋਮੈਟਿਕ ਪਿਸਤੌਲ ਅਤੇ 50 ਕਾਰਤੂਸ ਬਰਾਮਦ: ਸੀਪੀ ਲੁਧਿਆਣਾ ਸਵਪਨ ਸ਼ਰਮਾ   
ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਫ਼ੋਟੋ ਸਿਨੇਮਾ ਅਫ਼ਸਰ ਤਰੁਣ ਰਾਜਪੂਤ ਅਤੇ ਨਿਬੰਧਕਾਰ ਅਤੀਕ-ਉਰ-ਰਹਿਮਾਨ ਨੂੰ ਸੇਵਾ-ਮੁਕਤੀ -ਤੇ ਨਿੱਘੀ ਵਿਦਾਇਗੀ
November 30, 2023
Worldwide-News-Express-multiface

Worldwide News Express / Punjab

ਚੰਡੀਗੜ੍ਹ, 30 ਨਵੰਬਰ - ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਫ਼ੋਟੋ ਸਿਨੇਮਾ ਅਫ਼ਸਰ ਸ੍ਰੀ ਤਰੁਣ ਰਾਜਪੂਤ ਅਤੇ ਨਿਬੰਧਕਾਰ ਸ੍ਰੀ ਅਤੀਕ-ਉਰ-ਰਹਿਮਾਨ ਨੂੰ ਉਨ੍ਹਾਂ ਦੀ ਸੇਵਾ-ਮੁਕਤੀ -ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਦੋਵੇਂ ਮੁਲਾਜ਼ਮ ਵਿਭਾਗ ਵਿੱਚ ਕਰੀਬ 35 ਸਾਲ ਆਪਣੀਆਂ ਸੇਵਾਵਾਂ ਨਿਭਾਉਣ ਪਿੱਛੋਂ ਸੇਵਾ ਮੁਕਤ ਹੋਏ ਹਨ। ਵਿਦਾਇਗੀ ਸਮਾਰੋਹ ਦੌਰਾਨ ਜੁਆਇੰਟ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ ਅਤੇ ਸ. ਪ੍ਰੀਤ ਕੰਵਲ ਸਿੰਘ, ਡਿਪਟੀ ਡਾਇਰੈਕਟਰ ਸ. ਇਸ਼ਵਿੰਦਰ ਸਿੰਘ ਗਰੇਵਾਲ, ਸ. ਮਨਵਿੰਦਰ ਸਿੰਘ ਅਤੇ ਸ. ਗੁਰਮੀਤ ਸਿੰਘ ਖਹਿਰਾ ਸਮੇਤ ਹੋਰਨਾਂ ਅਧਿਕਾਰੀਆਂ ਨੇ ਦੋਵਾਂ ਮੁਲਾਜ਼ਮਾਂ ਵੱਲੋਂ ਆਪਣੇ ਸੇਵਾਕਾਲ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਬੁਲਾਰਿਆਂ ਨੇ ਕਿਹਾ ਕਿ ਆਪਣੇ ਸੇਵਾਕਾਲ ਦੌਰਾਨ ਸ੍ਰੀ ਤਰੁਣ ਰਾਜਪੂਤ ਅਤੇ ਸ੍ਰੀ ਅਤੀਕ-ਉਰ-ਰਹਿਮਾਨ ਵੱਲੋਂ ਵਿਖਾਈ ਗਈ ਮਿਸਾਲੀ ਸਖ਼ਤ ਮਿਹਨਤ, ਸਮਰਪਣ ਭਾਵਨਾ ਅਤੇ ਲਗਨ ਹਮੇਸ਼ਾ ਉਨ੍ਹਾਂ ਦੇ ਸਾਥੀਆਂ ਨੂੰ ਪੂਰੇ ਜੋਸ਼ ਅਤੇ ਸਾਕਾਰਾਤਮਕ ਰਵੱਈਏ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਮਿਸਾਲੀ ਸੇਵਾਵਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ। ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸੇਵਾ-ਮੁਕਤੀ ਤੋਂ ਬਾਅਦ ਦੋਵਾਂ ਮੁਲਾਜ਼ਮਾਂ ਦੇ ਬਿਹਤਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਿਆਂ ਕਿਹਾ ਕਿ ਦੋਵੇਂ ਮੁਲਾਜ਼ਮ ਹੁਣ ਆਪਣਾ ਕੀਮਤੀ ਸਮਾਂ ਆਪਣੇ ਪਰਿਵਾਰ ਨਾਲ ਬਿਤਾਉਂਦਿਆਂ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਹੋਰ ਬਿਹਤਰ ਢੰਗ ਨਾਲ ਨਿਭਾਅ ਸਕਣਗੇ। ਵਿਭਾਗ ਦੇ ਸਟਾਫ਼ ਮੈਂਬਰਾਂ ਨੇ ਫ਼ੋਟੋ ਸਿਨੇਮਾ ਅਫ਼ਸਰ ਸ੍ਰੀ ਤਰੁਣ ਰਾਜਪੂਤ ਅਤੇ ਨਿਬੰਧਕਾਰ ਸ੍ਰੀ ਅਤੀਕ-ਉਰ-ਰਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੇਵਾ-ਮੁਕਤ ਹੋਏ ਦੋਵੇਂ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵਿਭਾਗ ਦੇ ਆਈ.ਪੀ.ਆਰ.ਓਜ਼, ਏ.ਪੀ.ਆਰ.ਓਜ਼ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ।  -

Worldwide News Express multifaceted digital media company


Recommended News
Most Read
Just Now