*ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*    ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈਸਿੱਖਿਆ ਦੇ ਬਿਹਤਰ ਮਾਹੌਲ ਤੋਂ ਉਤਸ਼ਾਹਿਤ ਹੋ ਕੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ*   
*ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*
August 2, 2026
-20-

Narula / Chandigarh

ਨਿਊ ਚੰਡੀਗੜ੍ਹ, 2 ਅਗਸਤ:

ਅੱਜ ਇਥੇ ਨਿਊ ਚੰਡੀਗੜ੍ਹ ਦੇ ਪੀ.ਸੀ.ਏ. ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਖੇ 'ਸ਼ੇਰ-ਏ-ਪੰਜਾਬ ਟੀ-20 ਲੀਗ' ਦੀ ਰਸਮੀ ਸ਼ੁਰੂਆਤ ਕੀਤੀ ਗਈ, ਜੋ ਕਿ ਪੰਜਾਬ ਲਈ ਕ੍ਰਿਕਟ ਦੇ ਇੱਕ ਨਵੇਂ ਅਤੇ ਸੁਨਿਹਰੀ ਅਧਿਆਏ ਦੀ ਸ਼ੁਰੂਆਤ ਹੈ।

ਇਹ ਟੂਰਨਾਮੈਂਟ 30 ਅਗਸਤ ਤੋਂ 13 ਸਤੰਬਰ ਤੱਕ ਖੇਡਿਆ ਜਾਵੇਗਾ ਅਤੇ ਇਸ ਵਿੱਚ ਸੂਬੇ ਦੇ ਕਈ ਨਾਮਵਰ ਕ੍ਰਿਕਟ ਖਿਡਾਰੀ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਅਭਿਸ਼ੇਕ ਸ਼ਰਮਾ, ਗੁਰਨੂਰ ਬਰਾੜ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਸ਼ਾਮਲ ਹਨ।

ਇਸ ਲੀਗ ਦੇ ਆਗਾਜ਼ ਦਾ ਐਲਾਨ ਪੀ.ਸੀ.ਏ. ਦੇ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਵੱਲੋਂ ਕੀਤਾ ਗਿਆ ਜਿਸ ਮੌਕੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਅਰਸ਼ਦੀਪ ਸਿੰਘ ਦੀ ਮੌਜੂਦ ਸਨ।

ਇਸ ਲੀਗ ਲਈ  ਵਿੱਚ ਕੁੱਲ ਛੇ ਟੀਮਾਂ 27 ਹਾਈ-ਵੋਲਟੇਜ ਮੈਚਾਂ ਵਿੱਚ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਣਗੀਆਂ। ਇਹ ਟੂਰਨਾਮੈਂਟ ਰਾਊਂਡ-ਰੌਬਿਨ ਫਾਰਮੈਟ ਵਿੱਚ ਖੇਡਿਆ ਜਾਵੇਗਾ। ਹਰੇਕ ਫ੍ਰੈਂਚਾਈਜ਼ੀ ਕੋਲ ਇੱਕ ਮਾਰਕੀ ਖਿਡਾਰੀ ਅਤੇ ਘੱਟੋ-ਘੱਟ ਦੋ ਆਈਕਨ ਖਿਡਾਰੀ ਹੋਣਗੇ, ਜੋ ਅੰਤਰਰਾਸ਼ਟਰੀ ਸਟਾਰਾਂ, ਸਥਾਨਕ ਖਿਡਾਰੀਆਂ ਅਤੇ ਪੰਜਾਬ ਦੇ ਉੱਭਰਦੇ ਹੁਨਰਾਂ ਦਾ ਇੱਕ ਬਿਹਤਰੀਨ ਸੁਮੇਲ ਯਕੀਨੀ ਬਣਾਏਗਾ। ਟੂਰਨਾਮੈਂਟ ਦਾ ਅਧਿਕਾਰਤ ਲੋਗੋ ਵੀ ਜਾਰੀ ਕੀਤਾ ਗਿਆ। 

ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ ਕਿਹਾ, "ਸ਼ੇਰ-ਏ-ਪੰਜਾਬ ਟੀ-20 ਲੀਗ ਨੌਜਵਾਨ ਕ੍ਰਿਕਟਰਾਂ ਲਈ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਪੰਜਾਬ ਤੇ ਭਾਰਤ ਲਈ ਖੇਡਣ ਵੱਲ ਅੱਗੇ ਵਧਣ ਦਾ ਇੱਕ ਸ਼ਾਨਦਾਰ ਮੰਚ ਹੈ। ਪੰਜਾਬ ਨੇ ਹਮੇਸ਼ਾ ਬਿਹਤਰੀਨ ਕ੍ਰਿਕਟਰ ਪੈਦਾ ਕੀਤੇ ਹਨ ਅਤੇ ਮੈਨੂੰ ਵਿਸ਼ਵਾਸ ਹੈ ਕਿ ਇਹ ਲੀਗ ਅਜਿਹੇ ਹੋਰ ਹੋਣਹਾਰ ਖਿਡਾਰੀਆਂ ਦੀ ਪਛਾਣ ਕਰਨ ਵਿੱਚ ਮਦਦ ਕਰੇਗੀ। ਮੈਂ ਇਸ ਸ਼ਾਨਦਾਰ ਪਹਿਲਕਦਮੀ ਲਈ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੂੰ ਵਧਾਈ ਦਿੰਦਾ ਹਾਂ ਅਤੇ ਲੀਗ ਦੀ ਵੱਡੀ ਸਫਲਤਾ ਦੀ ਕਾਮਨਾ ਕਰਦਾ ਹਾਂ।"

ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, "ਪੰਜਾਬ ਹਮੇਸ਼ਾ ਤੋਂ ਭਾਰਤੀ ਕ੍ਰਿਕਟ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਉਣ ਵਾਲਿਆਂ ਵਿੱਚੋਂ ਇੱਕ ਰਿਹਾ ਹੈ। ਲਾਲਾ ਅਮਰਨਾਥ ਤੋਂ ਲੈ ਕੇ ਯੁਵਰਾਜ ਸਿੰਘ ਵਰਗੇ ਮਹਾਨ ਖਿਡਾਰੀਆਂ ਅਤੇ ਹੁਣ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਹਰਮਨਪ੍ਰੀਤ ਕੌਰ ਵਰਗੇ ਖਿਡਾਰੀਆਂ ਤੱਕ, ਸੂਬੇ ਨੇ ਲਗਾਤਾਰ ਵਿਸ਼ਵ ਪੱਧਰੀ ਕ੍ਰਿਕਟਰ ਦਿੱਤੇ ਹਨ। ਪੰਜਾਬ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ। ਇਸੇ ਲਈ ਸਾਨੂੰ ਵਿਸ਼ਵਾਸ ਹੈ ਕਿ ਸ਼ੇਰ-ਏ-ਪੰਜਾਬ ਟੀ-20 ਲੀਗ ਦੇਸ਼ ਦੇ ਪ੍ਰਮੁੱਖ ਘਰੇਲੂ ਟੀ-20 ਟੂਰਨਾਮੈਂਟਾਂ ਵਿੱਚੋਂ ਇੱਕ ਬਣ ਕੇ ਉੱਭਰੇਗੀ।"

ਉਨ੍ਹਾਂ ਕਿਹਾ ਕਿ ਪੰਜਾਬ ਕ੍ਰਿਕਟ ਲੀਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਇੱਕ ਦੂਰਅੰਦੇਸ਼ੀ ਪਹਿਲਕਦਮੀ ਹੈ ਅਤੇ ਇਸਦਾ ਉਦੇਸ਼ ਪੰਜਾਬ ਦੇ ਉਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਖੇਡ ਦੇ ਉੱਚ ਪੱਧਰ 'ਤੇ ਪਹੁੰਚਣ ਲਈ ਇੱਕ ਪੇਸ਼ੇਵਰ ਮੰਚ ਪ੍ਰਦਾਨ ਕਰਨਾ ਹੈ।

ਮੀਤ ਹੇਅਰ ਨੇ ਅੱਗੇ ਕਿਹਾ,"ਇਹ ਲੀਗ ਨੌਜਵਾਨ ਕ੍ਰਿਕਟਰਾਂ ਨੂੰ ਅੰਤਰਰਾਸ਼ਟਰੀ ਸਟਾਰਾਂ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਆਪਣੇ ਕਰੀਅਰ ਵਿੱਚ ਅਗਲਾ ਕਦਮ ਚੁੱਕਣ ਲਈ ਢੁਕਵਾਂ ਮੰਚ ਪ੍ਰਦਾਨ ਕਰੇਗੀ। ਅਸੀਂ ਸਾਰੇ ਖਿਡਾਰੀਆਂ, ਪੰਜਾਬ ਕ੍ਰਿਕਟ ਐਸੋਸੀਏਸ਼ਨ ਅਤੇ ਇਸ ਪਹਿਲਕਦਮੀ ਨਾਲ ਜੁੜੇ ਹਰ ਵਿਅਕਤੀ ਦੇ ਧੰਨਵਾਦੀ ਹਾਂ। ਸਾਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਲੀਗ ਇੱਕ ਸ਼ਾਨਦਾਰ ਤੇ ਸਫ਼ਲ ਪਹਿਲ ਸਾਬਤ ਹੋਵੇਗੀ।" 

ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਕਿਹਾ, "ਸ਼ੇਰ-ਏ-ਪੰਜਾਬ ਟੀ-20 ਲੀਗ ਸਾਡੇ ਸੂਬੇ ਦੇ ਨੌਜਵਾਨ ਕ੍ਰਿਕਟਰਾਂ ਲਈ ਇੱਕ ਸ਼ਾਨਦਾਰ ਮੰਚ ਹੈ ਅਤੇ ਅਸੀਂ ਇਸ ਸੁਪਨੇ ਨੂੰ ਸਾਕਾਰ ਕਰਨ ਵਿੱਚ ਨਿਰੰਤਰ ਸਹਿਯੋਗ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਧੰਨਵਾਦੀ ਹਾਂ। ਇਹ ਲੀਗ ਉਭਰਦੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਸਟਾਰਾਂ ਨਾਲ ਡਰੈਸਿੰਗ ਰੂਮ ਸਾਂਝਾ ਕਰਨ, ਵੱਡੇ ਮੰਚ 'ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਆਪਣੇ ਕ੍ਰਿਕਟ ਸਫਰ ਵਿੱਚ ਅੱਗੇ ਵਧਣ ਦਾ ਮੌਕਾ ਦੇਵੇਗੀ। ਅਸੀਂ ਸਾਰੇ ਖਿਡਾਰੀਆਂ, ਪੰਜਾਬ ਕ੍ਰਿਕਟ ਐਸੋਸੀਏਸ਼ਨ ਅਤੇ ਇਸ ਨਾਲ ਜੁੜੇ ਹਰ ਵਿਅਕਤੀ ਦਾ ਧੰਨਵਾਦ ਕਰਦੇ ਹਾਂ। ਸਾਨੂੰ ਪੂਰਾ ਵਿਸ਼ਵਾਸ ਹੈ ਕਿ ਸ਼ੇਰ-ਏ-ਪੰਜਾਬ ਟੀ-20 ਲੀਗ ਵਧੇਰੇ ਸਫ਼ਲ ਪਹਿਲ ਸਾਬਤ ਹੋਣ ਦੇ ਨਾਲ-ਨਾਲ ਪੰਜਾਬ ਕ੍ਰਿਕਟ ਦੇ ਭਵਿੱਖ ਨੂੰ ਸੰਵਾਰਨ ਅਤੇ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।"

ਇਸ ਮੌਕੇ ਪੀਸੀਏ ਵੱਲੋਂ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ, ਪ੍ਰਧਾਨ ਅਮਰਜੀਤ ਮਹਿਤਾ, ਮੀਤ ਪ੍ਰਧਾਨ ਦੀਪਕ ਬਾਲੀ, ਖਜਾਨਚੀ ਸੁਨੀਲ ਗੁਪਤਾ ਤੇ ਜੁਆਇੰਟ ਸਕੱਤਰ ਸਿਧਾਂਤ ਸ਼ਰਮਾ ਵੱਲੋਂ ਫਰੈਂਚਾਇਜੀ ਮਾਲਕਾਂ ਤੇ ਕ੍ਰਿਕਟਰਾਂ ਦਾ ਸਨਮਾਨ ਕੀਤਾ ਗਿਆ।

ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਨਿਲਾਮੀ 9 ਅਗਸਤ ਨੂੰ ਹੋਵੇਗੀ, ਜਿਸ ਵਿੱਚ ਅੰਮ੍ਰਿਤਸਰ, ਫਾਜ਼ਿਲਕਾ, ਜਲੰਧਰ, ਲੁਧਿਆਣਾ, ਮੋਹਾਲੀ ਅਤੇ ਬਠਿੰਡਾ ਦੀਆਂ ਛੇ ਫਰੈਂਚਾਈਜ਼ੀਆਂ ਆਪਣੀਆਂ ਟੀਮਾਂ ਦੀ ਚੋਣ ਕਰਨਗੀਆਂ। ਹਰ ਫਰੈਂਚਾਈਜ਼ੀ ਖਿਡਾਰੀਆਂ ਉੱਪਰ ਕੁੱਲ 45 ਲੱਖ ਰੁਪਏ ਖਰਚ ਕਰ ਸਕੇਗੀ। ਉਹ ਵੱਧ ਤੋਂ ਵੱਧ 20 ਖਿਡਾਰੀਆਂ ਨੂੰ ਆਪਣੀ ਟੀਮ ਵਿੱਚ ਸ਼ਾਮਲ ਕਰ ਸਕੇਗੀ। ਮਾਰਕੀ ਖਿਡਾਰੀ ਦੀ ਕੀਮਤ 10 ਲੱਖ ਰੁਪਏ ਤੈਅ ਕੀਤੀ ਗਈ ਹੈ, ਜਦਕਿ ਆਈਕਨ ਖਿਡਾਰੀ ਦੀ ਬੇਸ ਕੀਮਤ 1.50 ਲੱਖ ਰੁਪਏ ਹੈ। ਇਸ ਤੋਂ ਇਲਾਵਾ ਪੰਜਾਬ ਦੇ ਫਸਟ ਕਲਾਸ, ਅੰਡਰ-23, ਅੰਡਰ-19 ਅਤੇ ਜ਼ਿਲ੍ਹਾ ਪੱਧਰ ਦੇ ਖਿਡਾਰੀਆਂ ਲਈ ਵੀ ਵੱਖ-ਵੱਖ ਬੇਸ ਕੀਮਤ ਨਿਰਧਾਰਤ ਕੀਤੀ ਗਈ ਹੈ।


——-

Powered by Froala Editor

20


Recommended News
Most Read
Just Now