September 16, 2026
Narula / Chandigarh
ਚੰਡੀਗੜ੍ਹ 16 ਸਤੰਬਰ ( ਨਰੂਲਾ):-
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਨੇ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਇਕ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਜੋ ਪ੍ਰਮੁੱਖ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਨਾਲ ਵਿਚਾਰ ਵਟਾਂਦਰਾ ਕਰ ਕੇ ਰਿਪੋਰਟ ਪੇਸ਼ ਕਰੇਗੀ ਇਸ ਕਮੇਟੀ ਵਿੱਚ ਧਾਰਮਿਕ, ਨਿਆਂਇਕ ਅਤੇ ਪ੍ਰਸ਼ਾਸਨਿਕ ਖੇਤਰ ਨਾਲ ਸਬੰਧਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਕਮੇਟੀ ਦੇ ਮੈਂਬਰਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸੇਵਾ-ਮੁਕਤ ਜਸਟਿਸ ਜਸਪਾਲ ਸਿੰਘ, ਸੇਵਾ-ਮੁਕਤ ਜਸਟਿਸ ਗੁਰਬੀਰ ਸਿੰਘ, ਸੇਵਾ-ਮੁਕਤ ਆਈ.ਪੀ.ਐੱਸ. ਅਧਿਕਾਰੀ ਅਤੇ ਪੀ.ਪੀ.ਐੱਸ.ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਕਾਨੂੰਨੀ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਕੀਤੇ ਗਏ ਹਨ।
ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਨਿਰੰਤਰ ਤਾਲਮੇਲ ਕਾਇਮ ਰੱਖਦਿਆਂ ਐਕਟ ਨਾਲ ਜੁੜੇ ਮਾਮਲਿਆਂ ’ਤੇ ਕੰਮ ਕਰੇਗੀ।
Powered by Froala Editor
7