PRTC, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ 22 ਸਤੰਬਰ ਤੋਂ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ     ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ 8 ਫ਼ੀਸਦੀ D A ਦੇਣ ਦਾ ਐਲਾਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ ਵਿੱਚ ਫ਼ੈਸਲਾ    ਭਗਵੰਤ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ    ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ ਪੇਂਡੂ ਭਾਈਚਾਰਿਆਂ ਨੂੰ ਕੀਤਾ ਜਾਵੇਗਾ ਲਾਮਬੰਦ    ਮਾਨਸਿਕ ਸਿਹਤ ਦੇ ਇਲਾਜ ਵਿੱਚ ਦੇਰੀ ਹੋ ਸਕਦੀ ਹੈ ਘਾਤਕ,ਇਲਾਜ ਨੂੰ ਤਰਜੀਹ ਦੇਣਾ ਜ਼ਰੂਰੀ : ਡਾ. ਬਲਬੀਰ ਸਿੰਘ    ਅਧਿਆਪਕ ਭਰਤੀ ਘਪਲਾ SSS Board ਦੇ ਸੁਪਰਡੈਂਟ ਨੂੰ 4 ਸਾਲ ਦੀ ਸਜ਼ਾ - ਚੇਅਰਮੈਨ ਬਰੀ     ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ ਦੋ ਮਿੰਟ ਦੇ ਏਅਰ ਰੇਡ ਵਾਰਨਿੰਗ ਸਾਇਰਨ ਨਾਲ ਰਾਤ 8 ਵਜੇ ਸ਼ੁਰੂ ਹੋਵੇਗੀ ਮੌਕ ਡਰਿੱਲ    ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ     ਗੁਰੂ ਗ੍ਰੰਥ ਸਾਹਿਬ ਸੋਧ ਬਿੱਲ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਦਾ ਗਠਨ     ਪਟਿਆਲਾ ‘ਅਤੇ ਮੁਹਾਲੀ ਵਿੱਚ ED ਦੀ ਸ਼ੋਅ ਰੂਮਾਂ ਤੇ ਰੇਡ   
ਪੰਜਾਬ ਨੇ ਆਯੂਸ਼ਮਾਨ ਹੈਲਥ ਕਾਰਡ ਜਾਰੀ ਕਰਨ ਲਈ ਪੋਸ਼ਣ ਟਰੈਕਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ 98 ਫ਼ੀਸਦ ਆਧਾਰ ਪ੍ਰਮਾਣਿਕਤਾ ਕੀਤੀ ਹਾਸਲ:ਡਾ. ਬਲਜੀਤ ਕੌਰ
September 12, 2024
-

ਚੰਡੀਗੜ੍ਹ, 12 ਸਤੰਬਰ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਆਧਾਰ ਤਸਦੀਕ ਸਬੰਧੀ ਨਵਾਂ ਮੀਲ ਪੱਥਰ ਸਥਾਪਤ ਕਰਨ ਬਾਰੇ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਡੇ 98 ਫ਼ੀਸਦ ਸਮਰਪਿਤ ਕਰਮਚਾਰੀ ਹੁਣ ਆਧਾਰ ਪ੍ਰਮਾਣਿਤ ਹਨ ਜਿਸ ਨਾਲ ਇਹਨਾਂ ਕਰਮਚਾਰੀਆਂ ਲਈ ਵਿਆਪਕ ਸਿਹਤ ਸੰਭਾਲ ਕਵਰੇਜ ਨੂੰ ਯਕੀਨੀ ਬਣਾਉਣ ਲਈ ਆਯੁਸ਼ਮਾਨ ਭਾਰਤ ਸਿਹਤ ਕਾਰਡ ਜਾਰੀ ਕਰਨ ਦਾ ਰਸਤਾ ਪੱਧਰਾ ਹੋ ਗਿਆ ਹੈ। 

ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੀਲ ਪੱਥਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਜੋ ਸੂਬੇ ਭਰ ਵਿੱਚ ਔਰਤਾਂ ਅਤੇ ਬੱਚਿਆਂ ਦੇ ਵਿਕਾਸ ਅਤੇ ਤੰਦਰੁਸਤੀ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ, ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਆਯੁਸ਼ਮਾਨ ਭਾਰਤ ਯੋਜਨਾ ਰਾਹੀਂ ਮਿਆਰੀ ਸਿਹਤ ਸੰਭਾਲ ਸਹੂਲਤ ਪ੍ਰਦਾਨ ਕਰਕੇ ਇਹ ਪਹਿਲਕਦਮੀ ਇਨ੍ਹਾਂ ਕਰਮਚਾਰੀਆਂ ਨੂੰ ਸਮਾਜ ਪ੍ਰਤੀ ਆਪਣੀ ਵਡਮੁੱਲੀ ਸੇਵਾ ਜਾਰੀ ਰੱਖਣ ਦੇ ਸਮਰੱਥ ਬਣਾਉਂਦੀ ਹੈ। 

ਮੰਤਰੀ ਨੇ ਸਾਰੀ ਟੀਮ ਦੀ ਸਖ਼ਤ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਬੜੇ ਮਾਣ ਦੀ ਗੱਲ ਹੈ ਅਤੇ ਆਧਾਰ ਤਸਦੀਕ ਲਗਭਗ ਮੁਕੰਮਲ ਹੋਣ ਨਾਲ, ਅਸੀਂ ਹੁਣ ਆਪਣੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਆਯੁਸ਼ਮਾਨ ਭਾਰਤ ਸਿਹਤ ਕਾਰਡ ਤੇਜ਼ੀ ਨਾਲ ਜਾਰੀ ਕਰ ਸਕਦੇ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹਨਾਂ ਨੂੰ ਸਿਹਤ ਸੰਭਾਲ ਸਹਾਇਤਾ ਮਿਲੇ ਜਿਸ ਦੇ ਉਹ ਹੱਕਦਾਰ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਸਮਾਜ ਲਈ ਅਣਥੱਕ ਸੇਵਾਵਾਂ ਨਿਭਾਉਂਦੇ ਹਨ ਅਤੇ ਅਸੀਂ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹਾਂ।

ਉਨ੍ਹਾਂ ਦੱਸਿਆ ਕਿ ਆਯੁਸ਼ਮਾਨ ਭਾਰਤ ਯੋਜਨਾ ਪ੍ਰਤੀ ਪਰਿਵਾਰ 5 ਲੱਖ ਰੁਪਏ ਤੱਕ ਦੀ ਸਾਲਾਨਾ ਸਿਹਤ ਕਵਰੇਜ ਪ੍ਰਦਾਨ ਕਰਦੀ ਹੈ, ਅਤੇ ਇਹ ਪਹਿਲਕਦਮੀ ਇਹ ਯਕੀਨੀ ਬਣਾਏਗੀ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਨਕਦ ਰਹਿਤ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਸਿਹਤ ਵਿਭਾਗ ਨਾਲ ਮਿਲ ਕੇ ਇਨ੍ਹਾਂ ਕਾਰਡਾਂ ਨੂੰ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆ ਰਿਹਾ ਹੈ ਤਾਂ ਜੋ ਕੋਈ ਵੀ ਕਰਮਚਾਰੀ ਪਿੱਛੇ ਨਾ ਰਹੇ।

ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਆਉਣ ਵਾਲੇ ਦਿਨਾਂ ਵਿੱਚ 100 ਫ਼ੀਸਦ ਆਧਾਰ ਵੈਰੀਫਿਕੇਸ਼ਨ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਯਤਨਸ਼ੀਲ ਹੈ।

Powered by Froala Editor


Recommended News
Most Read
Just Now