September 18, 2026
Jassi / Patiala
ਚੰਡੀਗੜ੍ਹ, 18 ਸਤੰਬਰ:-
PRTC, ਪੰਜਾਬ ਰੋਡਵੇਜ਼. ਅਤੇ ਪਨਬੱਸ ਦੇ ਕੰਟਰੈਕਟ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਅੰਦੇਲਨ ਦਾ ਐਲਾਨ ਕੀਤਾ ਹੈ। ਮੁਲਾਜ਼ਮਾਂ ਨੇ 22 ਸਤੰਬਰ ਤੋਂ ਹੜਤਾਲ ਤੇ ਜਾਣ ਦਾ ਫ਼ੈਸਲਾ ਕੀਤਾ ਹੈ।ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਦੇ ਬਾਵਜੂਦ ਮੰਗਾਂ ’ਤੇ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ।
ਮੁਲਾਜ਼ਮ ਯੂਨੀਅਨ ਨੇ ਕਿਹਾ ਹੈ ਕਿ ਸਰਕਾਰ ਦੇ ਟਾਲ-ਮਟੋਲ ਦੇ ਰਵੱਈਏ ਨੂੰ ਦੇਖਦੇ ਹੋਏ ਮੁਲਾਜ਼ਮਾਂ ਨੇ 22 ਸਤੰਬਰ ਤੋਂ ਅਣਮਿਥੇ ਸਮੇ ਲਈ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ ।
ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਸਰਕਾਰੀ ਬੱਸਾਂ ਦੀ ਗਿਣਤੀ ਵਧਾਉਣ ਅਤੇ ਕੰਡਮ ਹੋ ਚੁੱਕੀਆਂ ਪਨਬੱਸਾਂ ਦੀ ਥਾਂ ਨਵੀਆਂ ਬੱਸਾਂ ਸ਼ਾਮਲ ਕਰਨਾ ਹੈ। ਯੂਨੀਅਨ ਮੁਤਾਬਕ 400 ਤੋਂ ਵੱਧ ਪਨਬੱਸਾਂ ਕੰਡਮ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 10 ਤੋਂ 12 ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਕੰਟਰੈਕਟ ’ਤੇ ਕੰਮ ਕਰ ਰਹੇ 1200 ਤੋਂ ਵੱਧ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਸਰਕਾਰੀ ਕੰਟਰੈਕਟ ’ਤੇ ਲਿਆਉਣ ਦੀ ਪ੍ਰਕਿਰਿਆ ਲਾਗੂ ਕਰਨ ਅਤੇ ਸੰਘਰਸ਼ ਦੌਰਾਨ ਮੁਲਾਜ਼ਮਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਦੀ ਮੰਗ ਵੀ ਯੂਨੀਅਨ ਨੇ ਰੱਖੀ ਹੈ।
Powered by Froala Editor
PRTC 22