CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਵਿਦਿਆਰਥੀਆਂ ਵੱਲੋਂ ਲਏ ਸੁਪਨੇ ਸਾਕਾਰ ਕਰਨਗੇ ਪੰਜਾਬ ਦੇ ਸਰਕਾਰੀ ਸਕੂਲ-ਡਾ. ਬਲਬੀਰ ਸਿੰਘ
April 11, 2025
-

ਸਿਹਤ ਮੰਤਰੀ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 4 ਸਰਕਾਰੀ ਸਕੂਲਾਂ 'ਚ 24.87 ਲੱਖ ਰੁਪਏ ਨਾਲ ਕਰਵਾਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ

ਕਿਹਾ, ਪੁਰਾਣੀਆਂ ਪਾਰਟੀਆਂ ਨੇ ਰਾਜ 'ਚ ਗੈਂਗਸਟਰਵਾਦ ਤੇ ਨਸ਼ੇ ਲਿਆਂਦੇ ਜਦੋਂਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਸਿੱਖਿਆ, ਸਿਹਤ ਤੇ ਰੋਜਗਾਰ ਦੀ ਕ੍ਰਾਂਤੀ ਲਿਆਂਦੀ

ਪਟਿਆਲਾ, 11 ਅਪ੍ਰੈਲ:

ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਪਟਿਆਲਾ ਦਿਹਾਤੀ ਹਲਕੇ ਦੇ 4 ਸਰਕਾਰੀ ਸਕੂਲਾਂ ਵਿਖੇ 24.87 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵੱਖ-ਵੱਖ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਕਦਰ ਸਮਰੱਥ ਤੇ ਵਿਕਸਤ ਬਣਾ ਦਿੱਤਾ ਗਿਆ ਹੈ ਕਿ ਹੁਣ ਸਾਡੇ ਸਰਕਾਰੀ ਸਕੂਲ ਵਿਦਿਆਰਥੀਆਂ ਵੱਲੋਂ ਲਏ ਗਏ ਸੁਪਨੇ ਸਾਕਾਰ ਕਰਨ ਲਈ ਰਾਹ ਦਸੇਰੇ ਸਾਬਤ ਹੋਣਗੇ। ਇਸ ਦੌਰਾਨ ਸਿਹਤ ਮੰਤਰੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਇੰਦਰਾ ਕਲੋਨੀ, ਹਰਦਾਸਪੁਰ, ਕਰਮਗੜ੍ਹ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਕੇਸ਼ੋ ਵਿਖੇ ਨਵੇਂ ਕਲਾਸ ਰੂਮ, ਚਾਰਦੀਵਾਰੀ, ਸਾਇੰਸ ਲੈਬ ਸਮੇਤ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਰਾਜ 'ਚ ਗੈਂਗਸਟਰਵਾਦ, ਨਸ਼ੇ ਤੇ ਬੇਰੁਜ਼ਗਾਰੀ ਲਿਆਂਦੀ ਤੇ ਸੂਬੇ ਨੂੰ ਰੋਲ ਕੇ ਰੱਖ ਦਿੱਤਾ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜੂਦਾ ਪੰਜਾਬ ਸਰਕਾਰ ਨੇ ਰਾਜ 'ਚ ਸਿਹਤ, ਸਿੱਖਿਆ ਅਤੇ ਰੋਜ਼ਗਾਰ ਦੀ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ 'ਸਾਨੂੰ ਰਾਜਨੀਤੀ ਨਹੀਂ ਬਲਕਿ ਸਕੂਲ ਤੇ ਹਸਪਤਾਲ ਬਣਾਉਣੇ ਆਉਂਦੇ ਹਨ ਅਤੇ ਸਿਹਤ ਤੇ ਸਿੱਖਿਆ ਸਾਡੀ ਪਹਿਲੀ ਤਰਜੀਹ ਹੈ।'

ਇਸ ਮੌਕੇ ਪੁੱਜੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਪੰਜਾਬ ਸਿੱਖਿਆ ਕ੍ਰਾਂਤੀ ਲਿਆ ਕੇ ਰਾਜ ਦੇ ਸਰਕਾਰੀ ਸਕੂਲਾਂ ਨੂੰ ਅਜਿਹੀ ਸਿੱਖਿਆ ਦੇਣ ਦੇ ਕਾਬਲ ਬਣਾਇਆ ਹੈ ਕਿ ਹੁਣ ਸਾਡੇ ਨੌਜਵਾਨ ਬਾਹਰਲੇ ਮੁਲਕਾਂ ਵਿੱਚੋਂ ਹੱਥਕੜੀਆਂ ਲਗਾ ਕੇ ਵਾਪਸ ਨਹੀਂ ਆਉਣਗੇ, ਸਗੋਂ ਉਹ ਡਾਕਟਰ, ਇੰਜੀਨੀਅਰ ਤੇ ਅਧਿਆਪਕ ਬਣਨਗੇ। ਉਨ੍ਹਾਂ ਕਿਹਾ ਕਿ, 'ਅਸੀਂ, ਇਕੱਲੇ-ਇਕੱਲੇ ਪਿੰਡ ਵਿੱਚ ਦਵਾਈ ਤੇ ਪੜ੍ਹਾਈ ਪਹੁੰਚਾ ਰਹੇ ਹਾਂ ਪਰੰਤੂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਨਾਲ ਬਰਬਾਦ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।'

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਜਿਹੇ ਪ੍ਰਬੰਧ ਕਰ ਰਹੀ ਹੈ ਕਿ ਸਾਡੇ ਬੱਚਿਆਂ ਨੂੰ ਮੈਡੀਕਲ ਸਮੇਤ ਹੋਰ ਉਚੇਰੀ ਸਿੱਖਿਆ ਤੇ ਨੌਕਰੀਆਂ ਲਈ ਬਾਹਰ ਨਾ ਜਾਣਾ ਪਵੇ ਸਗੋਂ ਸਾਡੇ ਪੰਜਾਬ ਵਿੱਚ ਹੀ ਹਰ ਤਰ੍ਹਾਂ ਦੇ ਮੌਕੇ ਪ੍ਰਦਾਨ ਹੋਣ। ਉਨ੍ਹਾਂ ਸੱਦਾ ਦਿੱਤਾ ਕਿ ਲੋਕ ਪੰਜਾਬ ਸਰਕਾਰ ਦਾ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸਾਥ ਦੇਣ।

ਇਸ ਮੌਕੇ ਜਸਬੀਰ ਸਿੰਘ ਗਾਂਧੀ, ਐਡਵੋਕੇਟ ਰਾਹੁਲ ਸੈਣੀ, ਡਿਪਟੀ ਮੇਅਰ ਜਗਤਾਰ ਸਿੰਘ ਜੱਗਾ, ਸੁਰੇਸ਼ ਰਾਏ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼ਾਲੂ ਮਹਿਰਾ, ਬੀ.ਪੀ.ਈ.ਓ. ਪ੍ਰਿਥੀ ਸਿੰਘ, ਸੀ.ਐਚ.ਟੀ. ਸੁਰੇਸ਼ ਕੁਮਾਰ, ਅਧਿਆਪਕ ਸੁਖਵੀਰ ਕੌਰ, ਜਸਵਿੰਦਰ ਕੌਰ, ਜਸਬੀਰ ਕੌਰ, ਭੁਪਿੰਦਰ ਸਿੰਘ, ਇੰਜ. ਅਮਰਜੀਤ ਸਿੰਘ ਤੇ ਪ੍ਰਿੰਸੀਪਲ ਜਸਪਾਲ ਸਿੰਘ, ਭੁਪਿੰਦਰ ਸਿੰਘ ਝਿੱਲ, ਹਰਪਾਲ ਸਿੰਘ ਵਿਰਕ, ਸਤਨਾਮ ਸਿੰਘ, ਜਸਵਿੰਦਰ ਸਿੰਘ ਡੀਸੀ, ਆਸ਼ਾ ਰਾਣੀ ਤੇ ਸੋਹਨ ਲਾਲ ਕਰਮਗੜ੍ਹ ਆਦਿ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

*****

ਫੋਟੋ ਕੈਪਸ਼ਨ-ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਰਕਾਰੀ ਸਕੂਲਾਂ 'ਚ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਮੌਕੇ।

Powered by Froala Editor


Recommended News
Most Read
Just Now