-ਸਿਹਤ ਮੰਤਰੀ ਨੇ ਘਨੌਰ ਸਿਵਲ ਹਸਪਤਾਲ ਤੇ ਲੋਹ ਸਿੰਬਲੀ ਵੈਂਲਨੈਸ ਸੈਂਟਰ ਤੇ ਪੇਂਡੂ ਡਿਸਪੈਂਸਰੀ ਦਾ ਗਰਾਊਂਡ ਜ਼ੀਰੋ 'ਤੇ ਜਾ ਕੇ ਜਾਣਿਆ ਹਾਲ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ    ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ    ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ    ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ    ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ    ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ    ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ    ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ   
ਪੰਜਾਬ ਸਰਕਾਰ ਨੇ ਹਰ ਡਿਸਪੈਂਸਰੀ ਤੇ ਸਰਕਾਰੀ ਹਸਪਤਾਲ 'ਚ ਪਹੁੰਚਾਈ ਮਰੀਜ਼ਾਂ ਲਈ ਮੁਫ਼ਤ ਦਵਾਈ : ਡਾ. ਬਲਬੀਰ ਸਿੰਘ
May 12, 2025
-

-ਕਿਹਾ, ਮਰੀਜ਼ਾਂ ਦੇ ਟੈਸਟ ਵੀ ਹੋਣ ਲੱਗੇ; ਹੁਣ ਮਰੀਜ਼ਾਂ ਨੂੰ ਘਰਾਂ ਨੇੜੇ ਮਾਹਰ ਡਾਕਟਰਾਂ ਦੀ ਸੇਵਾਵਾਂ ਵੀ ਮਿਲਣਗੀਆਂ

-ਸਿਹਤ ਮੰਤਰੀ ਨੇ ਘਨੌਰ ਸਿਵਲ ਹਸਪਤਾਲ ਤੇ ਲੋਹ ਸਿੰਬਲੀ ਵੈਂਲਨੈਸ ਸੈਂਟਰ ਤੇ ਪੇਂਡੂ ਡਿਸਪੈਂਸਰੀ ਦਾ ਗਰਾਊਂਡ ਜ਼ੀਰੋ 'ਤੇ ਜਾ ਕੇ ਜਾਣਿਆ ਹਾਲ

-ਸਿਹਤ ਸੇਵਾਵਾਂ 'ਚ ਲੱਗੇ ਅਮਲੇ ਦੀ ਡਿਊਟੀ 'ਚ ਕੁਤਾਹੀ ਬਰਦਾਸ਼ਤ ਨਹੀਂ : ਸਿਹਤ ਮੰਤਰੀ

ਘਨੌਰ/ਰਾਜਪੁਰਾ, 12 ਮਈ:

 ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰੇਕ ਸਰਕਾਰੀ ਹਸਪਤਾਲ, ਡਿਸਪੈਂਸਰੀ ਤੇ ਸਿਹਤ ਕੇਂਦਰ ਵਿੱਚ ਮਰੀਜ਼ਾਂ ਲਈ ਮੁਫ਼ਤ ਦਵਾਈਆਂ ਉਪਲਬੱਧ ਕਰਵਾ ਦਿੱਤੀਆਂ ਹਨ। ਅੱਜ ਘਨੌਰ ਕਮਿਊਨਿਟੀ ਹੈਲਥ ਸੈਂਟਰ ਅਤੇ ਲੋਹ ਸਿੰਬਲੀ ਪੇਂਡੂ ਡਿਸਪੈਂਸਰੀ ਤੇ ਹੈਲਥ ਵੈਲਨੈਸ ਸੈਂਟਰ ਦਾ ਅਚਨਚੇਤ ਜਾਇਜ਼ਾ ਲੈਂਦਿਆਂ ਸਿਹਤ ਮੰਤਰੀ ਨੇ ਦੂਰ ਦੁਰਾਡੇ ਦੇ ਇਨ੍ਹਾਂ ਸਿਹਤ ਸੇਵਾ ਕੇਂਦਰਾਂ ਦਾ ਜ਼ਮੀਨੀ ਪੱਧਰ 'ਤੇ ਹਾਲ ਜਾਣਿਆ। 

 ਇਸ ਮੌਕੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਫੀਡ ਬੈਕ ਹਾਸਲ ਕੀਤੀ ਅਤੇ ਇਸ ਗੱਲ 'ਤੇ ਤਸੱਲੀ ਦਾ ਇਜ਼ਹਾਰ ਕੀਤਾ ਕਿ ਮਰੀਜ਼ ਰਾਜ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਬਿਹਤਰ ਸਿਹਤ ਸੇਵਾਵਾਂ ਤੋਂ ਖੁਸ਼ ਹਨ। ਉਨ੍ਹਾਂ ਨੇ ਮਰੀਜ਼ਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸੁਪਨੇ ਮੁਤਾਬਕ ਹੁਣ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇ ਨਾਲ ਨਾਲ ਟੈਸਟਾਂ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਅਗਲੇ ਪੜਾਅ ਵਿੱਚ ਅੱਖ, ਨੱਕ, ਕੰਨ, ਗਲੇ, ਚਮੜੀ, ਬੱਚਿਆਂ, ਔਰਤਾਂ, ਸਰਜਰੀ, ਹੱਡੀਆਂ, ਬੇਹੋਸ਼ ਕਰਨ ਵਾਲੇ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਵੀ ਲੋਕਾਂ ਦੇ ਘਰਾਂ ਦੇ ਨੇੜਲੇ ਹਸਪਤਾਲਾਂ ਤੇ ਡਿਸਪੈਂਸਰੀਆਂ ਵਿੱਚ ਹਫ਼ਤਾਵਾਰੀ ਰੋਸਟਰ ਬਣਾ ਕੇ ਪ੍ਰਦਾਨ ਕੀਤੀਆਂ ਜਾਣਗੀਆਂ।

 ਡਾ. ਬਲਬੀਰ ਸਿੰਘ ਨੇ ਘਨੌਰ ਹਸਪਤਾਲ ਵਿਖੇ ਦਵਾਈਆਂ ਵਾਲੀ ਥਾਂ 'ਤੇ ਮਰੀਜ਼ਾਂ ਲਈ ਛਾਂ ਵਾਸਤੇ ਤੁਰੰਤ ਸ਼ੈਡ ਪਾਉਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਨੇ ਲੋਹ ਸਿੰਬਲੀ ਵਿਖੇ ਡਾਕਟਰ ਤੇ ਫਾਰਮਾਸਿਸਟ ਦੀ ਗੈਰ ਮੌਜੂਦਗੀ ਦਾ ਨੋਟਿਸ ਲੈਂਦਿਆਂ ਸਪਸ਼ਟ ਕੀਤਾ ਕਿ ਸਿਹਤ ਸੇਵਾ ਖੇਤਰ ਵਿੱਚ ਕੰਮ ਕਰ ਰਹੇ ਅਮਲੇ ਭਾਵੇਂ ਉਹ ਡਾਕਟਰ, ਨਰਸਿੰਗ ਸਟਾਫ਼ ਜਾਂ ਫਾਰਮਾਸਿਸਟ ਹੋਵੇ ਦੀ ਡਿਊਟੀ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਰਿਪੋਰਟ ਵੀ ਤਲਬ ਕੀਤੀ। 

 ਡਾ. ਬਲਬੀਰ ਸਿੰਘ ਨੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਅੱਗੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਇਕ ਹਜ਼ਾਰ ਡਾਕਟਰਾਂ ਸਮੇਤ ਨਰਸਿੰਗ ਅਮਲੇ ਦੀ ਵੀ ਭਰਤੀ ਕੀਤੀ ਜਾ ਰਹੀ ਹੈ। ਇਸ ਨਾਲ ਮਰੀਜ਼ਾਂ ਨੂੰ ਹੋਰ ਬਿਹਤਰ ਸੇਵਾਵਾਂ ਪ੍ਰਦਾਨ ਹੋਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਿਹਤਮੰਦ ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਉਹ ਇਸੇ ਤਰ੍ਹਾਂ ਹਰ ਇਕ ਸਿਹਤ ਕੇਂਦਰ ਵਿੱਚ ਜਾ ਕੇ ਜਾਇਜ਼ਾ ਲੈਂਦੇ ਰਹਿਣਗੇ।

Powered by Froala Editor


Recommended News
Most Read
Just Now