ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ*    *80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਦਾ ਨਵੀਨੀਕਰਨ ਅਤੇ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ*    *ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ *ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ- ਡਾ. ਬਲਬੀਰ ਸਿੰਘ*   
ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ: ਸਿਹਤ ਮੰਤਰੀ ਵੱਲੋਂ ਆਪਣੇ ਕੈਬਨਿਟ ਸਾਥੀਆਂ ਦੇ ਘਰਾਂ ਦਾ ਨਿਰੀਖਣ, ਡੇਂਗੂ ਨਾਲ ਲੜਨ ਲਈ ਸਮੂਹਿਕ ਯਤਨਾਂ ਦੀ ਲੋੜ 'ਤੇ ਜ਼ੋਰ ਦਿੱਤਾ
July 11, 2025
-

ਡੇਂਗੂ ਨੂੰ ਹਰਾਉਣ ਲਈ ਵੱਡੇ ਪੱਧਰ 'ਤੇ ਸਾਰਿਆਂ ਦੀ ਸ਼ਮੂਲੀਅਤ ਜ਼ਰੂਰੀ: ਡਾ. ਬਲਬੀਰ ਸਿੰਘ

ਚੰਡੀਗੜ੍ਹ, 11 ਜੁਲਾਈ:

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਦੇ ਹਿੱਸੇ ਵਜੋਂ ਆਪਣੇ ਕੈਬਨਿਟ ਸਾਥੀਆਂ ਅਤੇ ਵਿਰੋਧੀ ਧਿਰ ਦੇ ਨੇਤਾ ਦੀਆਂ ਰਿਹਾਇਸ਼ਾਂ ਦਾ ਨਿਰੀਖਣ ਕੀਤਾ। ਇਸ ਮੁਹਿੰਮ ਦੌਰਾਨ ਡੈਜ਼ਰਟ ਕੂਲਰਾਂ, ਫੁੱਲਾਂ ਦੇ ਗਮਲਿਆਂ ਅਤੇ ਪੰਛੀਆਂ ਲਈ ਪਾਣੀ ਦੇ ਕੰਟੇਨਰਾਂ ਆਦਿ ਵਿੱਚ ਮੱਛਰ ਦੇ ਲਾਰਵੇ ਦੀ ਮੌਜੂਦਗੀ ਦਾ ਪਤਾ ਲੱਗਿਆ, ਜਿਸ ਤੋਂ ਇਸਦੇ ਤੁਰੰਤ ਰੋਕਥਾਮ ਦੀ ਲੋੜ ਮਹਿਸੂਸ ਕੀਤੀ ਗਈ। 

ਡਾ. ਬਲਬੀਰ ਸਿੰਘ ਨੇ ਮੱਛਰਾਂ ਦੇ ਪ੍ਰਜਨਨ ਸਰੋਤਾਂ ਨੂੰ ਖਤਮ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਡੇਂਗੂ ਕਰਕੇ ਬਲੀਡਿੰਗ (ਹੈਮੋਰਹੈਜਿਕ) ਦੀ ਸਮੱਸਿਆ ਪੈਦਾ ਹੁੰਦੀ ਹੈ ਤਾਂ ਇਹ ਬਹੁਤ ਹੀ ਘਾਤਕ ਬਣ ਸਕਦਾ ਹੈ, ਜਿਸ ਨਾਲ ਸਿਹਤ ਸੰਬਧੀ ਗੰਭੀਰ ਪੇਚੀਦਗੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਸਮੂਹਿਕ ਯਤਨ ਇਸਦੇ ਫੈਲਾਅ ਨੂੰ ਰੋਕ ਸਕਦੇ ਹਨ। ਉਨ੍ਹਾਂ ਨੇ ਪੰਜਾਬ ਨੂੰ ਡੇਂਗੂ ਮੁਕਤ ਬਣਾਉਣ ਲਈ ਮਰੀਜ਼ਾਂ ਦੀ ਦੇਖਭਾਲ ਕਰਨ ਵਾਲਿਆਂ, ਮੰਤਰੀਆਂ, ਵਿਰੋਧੀ ਧਿਰ ਦੇ ਨੇਤਾ ਅਤੇ ਲੋਕਾਂ ਨੂੰ ਇਕੱਠੇ ਕੰਮ ਕਰਨ ਦੀ ਅਪੀਲ ਕੀਤੀ।

ਸਿਹਤ ਮੰਤਰੀ ਨੇ ਆਸ਼ਾ ਵਰਕਰਾਂ ਤੋਂ ਲੈ ਕੇ ਸੀਨੀਅਰ ਅਧਿਕਾਰੀਆਂ ਤੱਕ ਸਾਰਿਆਂ ਨੂੰ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਅਤੇ ਇਸ ਨੇਕ ਕਾਰਜ ਕੰਮ ਵਿੱਚ ਸਹਿਯੋਗ ਦੇਣ ਲਈ ਲੋਕਾਂ ਨੂੰ ਲਾਮਬੰਦ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਪਿੰਡ ਅਤੇ ਮੁਹੱਲੇ ਦੀਆਂ ਸਿਹਤ ਕਮੇਟੀਆਂ ਹਰ ਸ਼ੁੱਕਰਵਾਰ ਸਵੇਰੇ 9 ਤੋਂ 10 ਵਜੇ ਤੱਕ ਘਰਾਂ ਦਾ ਨਿਰੀਖਣ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ  ਮੱਛਰਾਂ ਦਾ ਕੋਈ ਵੀ ਲਾਰਵਾ ਬਚਿਆ ਨਾ ਰਹੇ।

ਡਾ. ਬਲਬੀਰ ਸਿੰਘ ਨੇ ਡੇਂਗੂ ਨੂੰ ਅਸਲ ਮਾਇਨਿਆਂ ਵਿੱਚ ਹਰਾਉਣ ਲਈ ਇਸ ਮੁਹਿੰਮ ਵਿੱਚ ਵੱਡੇ ਪੱਧਰ 'ਤੇ ਭਾਗੀਦਾਰੀ ਦੀ ਅਪੀਲ ਕੀਤੀ।  ਉਨ੍ਹਾਂ ਨੇ ਸਾਰਿਆਂ ਨੂੰ ਪਾਣੀ ਦੇ ਕੰਟੇਨਰਾਂ ਨੂੰ ਢੱਕਣ, ਕੂਲਰਾਂ ਨੂੰ ਹਫ਼ਤਾਵਾਰੀ ਆਧਾਰ 'ਤੇ ਸਾਫ਼ ਕਰਨ ਅਤੇ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਦੀ ਸਲਾਹ ਦਿੱਤੀ।

ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਸਟੇਟ ਪ੍ਰੋਗਰਾਮ ਅਫ਼ਸਰ (ਐਨ.ਵੀ.ਬੀ.ਡੀ.ਸੀ.ਪੀ.) ਡਾ. ਅਰਸ਼ਦੀਪ ਕੌਰ ਅਤੇ ਹੋਰ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

Powered by Froala Editor


Recommended News
Most Read
Just Now